Image default
ਤਾਜਾ ਖਬਰਾਂ

Big News-ਅੱਜ ਵੀ ਪੰਜਾਬ ਵਿੱਚ ਗਰਮੀ ਕੱਢੇਗੀ ਵੱਟ, ਚੱਲੇਗੀ ਲੂ, ਪਾਰਾ 46 ਤੋਂ ਪਾਰ, ਇਸ ਦਿਨ ਤੋਂ ਮਿਲੇਗੀ ਰਾਹਤ

9 ਜੂਨ – (ਪੰਜਾਬ ਡਾਇਰੀ) ਪੰਜਾਬ ਵਿੱਚ ਲੋਕਾਂ ਨੂੰ ਗਰਮੀ ਤੋਂ ਅਜੇ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਵੀਰਵਾਰ ਨੂੰ ਵੀ ਲੋਕਾਂ ਨੂੰ ਕੜਾਕੇ ਦੀ ਗਰਮੀ ਦੀ ਮਾਰ ਝੱਲਣੀ ਪਵੇਗੀ। ਸੂਬੇ ਦੇ 2 ਜ਼ਿਲ੍ਹਿਆਂ ਬਠਿੰਡਾ ਅਤੇ ਪਟਿਆਲਾ ਵਿੱਚ ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਸੈਲਸੀਅਸ ਤੋਂ ਵੱਧ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ 10 ਜੂਨ ਤੋਂ ਬਾਅਦ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਜਤਾਈ ਹੈ।
ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਮਾਝੇ ਅਧੀਨ ਪੈਂਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਲੂ ਜਾਰੀ ਰਹੇਗੀ। ਇਸ ਦੇ ਨਾਲ ਹੀ ਦੋਆਬੇ ਦੇ ਹੁਸ਼ਿਆਰਪੁਰ, ਨਵਾਂਸ਼ਹਿਰ ‘ਚ ਰਹਿਣ ਵਾਲੇ ਲੋਕਾਂ ਨੂੰ ਗਰਮ ਹਵਾਵਾਂ ਤੋਂ ਰਾਹਤ ਮਿਲੇਗੀ। ਦੋਆਬਾ ਦੇ 2 ਹੋਰ ਜ਼ਿਲ੍ਹਿਆਂ ਕਪੂਰਥਲਾ ਅਤੇ ਜਲੰਧਰ ਵਿੱਚ ਲੋਕਾਂ ਨੂੰ ਤੇਜ਼ ਗਰਮ ਹਵਾਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੱਛਮੀ ਮਾਲਵੇ ਦੇ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ਦੇ ਨਾਲ-ਨਾਲ ਪੂਰਬੀ ਮਾਲਵੇ ਦੇ ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮੋਹਾਲੀ ਨੂੰ ਕੜਾਕੇ ਦੀ ਗਰਮੀ ਝੱਲਣੀ ਪਵੇਗੀ। ਰੋਪੜ ਵਿੱਚ ਰਾਹਤ ਰਹੇਗੀ।
ਮੌਸਮ ਵਿਭਾਗ ਨੇ ਇਨ੍ਹਾਂ ਸਾਰੇ ਜ਼ਿਲ੍ਹਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਦੁਪਹਿਰ ਵੇਲੇ ਕੋਈ ਜ਼ਰੂਰੀ ਕੰਮ ਹੋਣ ‘ਤੇ ਹੀ ਘਰੋਂ ਬਾਹਰ ਨਿਕਲਣ ਦੀ ਹਦਾਇਤ ਦਿੱਤੀ ਹੈ। ਜੇਕਰ ਘਰੋਂ ਬਾਹਰ ਜਾਣਾ ਵੀ ਪਏ ਤਾਂ ਪਾਣੀ ਤੇ ਹੋਰ ਜ਼ਰੂਰੀ ਚੀਜ਼ਾਂ ਨਾਲ ਲੈ ਕੇ ਜਾਓ।
ਬੁੱਧਵਾਰ ਨੂੰ ਪਟਿਆਲਾ ਅਤੇ ਬਠਿੰਡਾ ਜ਼ਿਲ੍ਹੇ ਸਭ ਤੋਂ ਗਰਮ ਰਹੇ। ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 46.5 ਡਿਗਰੀ ਸੈਲਸੀਅਸ ਅਤੇ ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 46.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਵੀ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉੱਪਰ ਦਰਜ ਕੀਤਾ ਗਿਆ।

Related posts

ਭਰਤ ਇੰਦਰ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ, ਗ੍ਰਿਫਤਾਰੀ ‘ਤੇ ਲੱਗੀ ਰੋਕ

Balwinder hali

ਅਮਰੀਕੀ ਅਦਾਲਤ ‘ਚ ਨਿਖਿਲ ਗੁਪਤਾ ਨੇ ਖੁਦ ਨੂੰ ਦੱਸਿਆ ਬੇਕਸੂਰ, ਪੰਨੂ ਦੇ ਕਤਲ ਦੀ ਸਾਜਿਸ਼ ਰਚਣ ਦੇ ਲੱਗੇ ਹਨ ਇਲਜ਼ਾਮ

punjabdiary

Pahalgam Terror Attack: NSC ਮੀਟਿੰਗ ਤੋਂ ਬਾਅਦ ਪਾਕਿਸਤਾਨ ਨੇ ਕਿਹਾ, ਜੇਕਰ ਭਾਰਤ ਪਾਣੀ ਰੋਕਦਾ ਹੈ ਤਾਂ ਇਹ Act of War ਹੋਵੇਗਾ, ਮੀਟਿੰਗ ’ਚ ਪਾਕਿਸਤਾਨ ਨੇ ਲਏ 5 ਅਹਿਮ ਫੈਸਲੇ

Balwinder hali

Leave a Comment