Big News- ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ
ਚੰਡੀਗੜ, 5 ਜੁਲਾਈ – (ਪੰਜਾਬ ਡਾਇਰੀ) ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 6635 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਦੀਆਂ ਸਮੱਸਿਆਵਾਂ ਨੂੰ ਹੱਲ ਕਰਦੇ ਹੋਏ ਅੱਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ ਕਰਨ ਦਿੱਤੀ ਹੈ। ਇਸ ਪ੍ਰਕਿਰਿਆ ਦੇ ਹੇਠ ਸਿੱਖਿਆ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ 16 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ।
ਬੀਤੇ ਦਿਨ ਸਥਾਨਿਕ ਪੰਜਾਬ ਭਵਨ ਵਿਖੇ ਨਿਯੁਕਤੀ ਪੱਤਰ ਸੌਂਪਣ ਦੇ ਮੌਕੇ ਸ੍ਰੀ ਹੇਅਰ ਨੇ ਨਵ ਨਿਯੁਕਤ ਅਧਿਆਪਕਾਂ ਨੂੰ ਆਪਣੀ ਜ਼ਿੰਮੇਂਵਾਰੀ ਪੂਰੀ ਲਗਨ ਅਤੇ ਸੰਜੀਦਗੀ ਨਾਲ ਨਿਭਾਉਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣਾ ਹੈ ਅਤੇ ਇਸ ਵਾਸਤੇ ਸਕੂਲਾਂ ਦੇ ਪੱਧਰ ਨੂੰ ਉੱਚਾ ਚੁੱਕਿਆ ਜਾਵੇਗਾ ਹੈ। ਉਨਾਂ ਕਿਹਾ ਕਿ ਅਧਿਆਪਕਾਂ ਦੀ ਕਮੀ ਪੂਰੀ ਕਰਨ ਵਾਸਤੇ ਉਨਾਂ ਦੀ ਸਰਕਾਰ ਨੇ ਮੁਹਿੰਮ ਆਰੰਭ ਦਿੱਤੀ ਹੈ। ਇਸ ਸਬੰਧ ਵਿੱਚ ਖਿਛੜੇ ਇਲਾਕਿਆਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।