Image default
ਤਾਜਾ ਖਬਰਾਂ

Big News- ਕਾਰ ਹਾਦਸੇ ਵਿਚ ਮਾਤਾ ਵੈਸ਼ਨੋ ਦੇਵੀ ਤੋਂ ਪਰਤ ਰਹੇ ਇੱਕੋ ਹੀ ਪਰਿਵਾਰ ਦੇ 3 ਲੋਕਾਂ ਦੀ ਮੌਤ, 1 ਗੰਭੀਰ ਜ਼ਖਮੀ

Big News- ਕਾਰ ਹਾਦਸੇ ਵਿਚ ਮਾਤਾ ਵੈਸ਼ਨੋ ਦੇਵੀ ਤੋਂ ਪਰਤ ਰਹੇ ਇੱਕੋ ਹੀ ਪਰਿਵਾਰ ਦੇ 3 ਲੋਕਾਂ ਦੀ ਮੌਤ, 1 ਗੰਭੀਰ ਜ਼ਖਮੀ

ਜਲੰਧਰ, 4 ਜੁਲਾਈ – (ਪੰਜਾਬ ਡਾਇਰੀ) ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਫੋਕਲ ਪੁਆਇੰਟ ਟਾਂਡਾ ਨਜ਼ਦੀਕ ਅੱਜ ਸਵੇਰੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਮਾਤਾ ਵੈਸ਼ਨੂੰ ਦੇਵੀ ਤੋਂ ਦਰਸ਼ਨ ਕਰ ਵਾਪਸ ਪਰਤ ਰਹੇ ਕਾਰ ਸਵਾਰ ਇੱਕੋ ਹੀ ਪਰਿਵਾਰ ਦੇ 3 ਲੋਕਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਕੇਸ਼ਵ ਅੱਗਰਵਾਲ ਪੁੱਤਰ ਕਸਤੂਰੀ ਲਾਲ ਵਾਸੀ ਜ਼ਿਲ੍ਹਾ ਜਲੰਧਰ ਆਪਣੇ ਪਰਿਵਾਰ ਸਮੇਤ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਪਰਤ ਰਿਹਾ ਸੀ।
ਜਿਵੇਂ ਹੀ ਉਹ ਸਵੇਰੇ ਫੋਕਲ ਪੁਆਇੰਟ, ਟਾਂਡਾ ਉੜਮੁੜ ਨਜ਼ਦੀਕ ਪੁੱਜੇ ਤਾਂ ਉਨ੍ਹਾਂ ਦੀ ਕਾਰ ਪੁਲੀ ਨਾਲ ਜ਼ਾ ਟਕਰਾਈ। ਇਸ ਦੌਰਾਨ ਕੇਸ਼ਵ ਅੱਗਰਵਾਲ ਦੀ ਪਤਨੀ ਮਹਿਕ ਅਗਰਵਾਲ, ਧੀ ਵਰਿੰਦਾ ਅਤੇ ਮਾਂ ਰੇਨੂੰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਕੇਸ਼ਵ ਖ਼ੁਦ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਉਸ ਨੂੰ ਸਥਾਨਕ ਲੋਕਾਂ ਵਲੋਂ ਕਾਫੀ ਮੁਸ਼ੱਕਤ ਮਗਰੋਂ ਕਾਰ ‘ਚੋਂ ਬਾਹਰ ਕੱਢ ਕੇ ਸਰਕਾਰੀ ਹਸਪਤਾਲ ਟਾਂਡਾ ਪਹੁੰਚਾਇਆ ਗਿਆ। ਜਿਥੇ ਉਸਦੀ ਹਾਲਤ ਗੰਭੀਰ ਦੇਖਦਿਆਂ ਉਸ ਨੂੰ ਅੱਗੇ ਰੈਫ਼ਰ ਕਰ ਦਿੱਤਾ ਗਿਆ।

Related posts

‘ਮੋਦੀ ਸਰਕਾਰ ਨੇ ਕੀਤਾ ਦੇਸ਼ਦ੍ਰੋਹ’

Balwinder hali

Breaking- ਚੋਰਾਂ ਦੇ ਹੌਸਲੇ ਬੁਲੰਦ, ਏ.ਟੀ.ਐਮ ਵਿਚੋਂ ਕਰੀਬ 17 ਲੱਖ ਦੀ ਨਗਦੀ ਲੈ ਕੇ ਫਰਾਰ

punjabdiary

Breaking- ਵੱਡੀ ਖ਼ਬਰ – ਜ਼ਿਲ੍ਹੇ ਅੰਦਰ ਸਿੰਥੈਟਿਕ/ਪਲਾਸਟਿਕ ਦੀ ਡੋਰ, ਚਾਈਨਾ ਡੋਰ, ਮਾਂਜਾ ਨੂੰ ਵੇਚਣ, ਖਰੀਦਣ, ਸਟੋਰ ਕਰਨ ਵਾਲਿਆ ਵਿਰੁੱਧ 4 ਪਰਚੇ ਕੀਤੇ ਦਰਜ- ਡਿਪਟੀ ਕਮਿਸ਼ਨਰ

punjabdiary

Leave a Comment