Big News- ਟਿੱਪਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ
ਜਲੰਧਰ, 1 ਜੁਲਾਈ – (ਪੰਜਾਬ ਡਾਇਰੀ) ਪਠਾਨਕੋਟ ਬਾਈਪਾਸ ‘ਤੇ ਇੱਕ ਮੋਟਰਸਾਈਕਲ ਸਵਾਰ ਨੂੰ ਟਿੱਪਰ ਨੇ ਟੱਕਰ ਮਾਰਨ ਕਰਕੇ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਾਦਸੇ ਦੌਰਾਨ ਟਿੱਪਰ ਚਾਲਕ, ਟਿੱਪਰ ਨੂੰ ਭਜਾ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਨੇ ਕੁਝ ਦੇਰ ਬਾਅਦ ਟਿੱਪਰ ਅਤੇ ਉਸ ਦੇ ਡਰਾਈਵਰ ਨੂੰ ਕਾਬੂ ਕਰ ਲਿਆ। ਮੌਕੇ ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਮੋਟਰਸਾਈਕਲ ‘ਤੇ ਸਵਾਰ ਵਿਅਕਤੀ ਸ਼ਾਇਦ ਸਵੇਰੇ ਡਿਊਟੀ ‘ਤੇ ਜਾ ਰਿਹਾ ਸੀ, ਮੋਟਰਸਾਈਕਲ ਸਵਾਰ ਟਿੱਪਰ ਹੇਠਾਂ ਇੰਨੀ ਬੁਰੀ ਤਰ੍ਹਾਂ ਕੁਚਲਿਆ ਗਿਆ ਕਿ ਉਸ ਦੀ ਪਛਾਣ ਨਹੀਂ ਹੋ ਸਕੀ।
ਪੁਲੀਸ ਨੇ ਜਦੋਂ ਲਾਸ਼ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ ਕੋਈ ਪਛਾਣ ਪੱਤਰ ਨਹੀਂ ਮਿਲਿਆ ਪਰ ਪੁਲੀਸ ਨੂੰ ਇੱਕ ਮੋਬਾਈਲ ਫੋਨ ਮਿਲਿਆ। ਜਿਸ ਵਿਚ ਫੋਨ ਕਰਨ ਤੇ ਤਾ ਲੱਗਾ ਹੈ ਕਿ ਨੌਜਵਾਨ ਮੂਲ ਰੂਪ ਵਿੱਚ ਜ਼ਿਲ੍ਹਾ ਕਾਂਗੜਾ ਦੇ ਪਿੰਡ ਪਲਾਹੀ ਦਾ ਰਹਿਣ ਵਾਲਾ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ‘ਚ ਭੇਜ ਦਿੱਤਾ ਹੈ। ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਸਕੈਨ ਕਰਨ ਤੋਂ ਬਾਅਦ ਘਟਨਾ ਦੀ ਸੂਚਨਾ ਤੁਰੰਤ ਕੰਟਰੋਲ ਰੂਮ ਨੂੰ ਦਿੱਤੀ ਗਈ।