Image default
ਤਾਜਾ ਖਬਰਾਂ

Big News-ਤਨਖਾਹਾਂ ਨਾ ਮਿਲਣ ਕਾਰਨ ਪੰਜਾਬ ਰੋਡਵੇਜ਼, ਪਨਬੱਸ ਦੇ ਕੱਚੇ ਮੁਲਾਜ਼ਮਾਂ ਨੇ ਬੱਸ ਸਟੈਡ ਬੰਦ ਕਰਕੇ ਕੀਤਾ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 21 ਜੂਨ – (ਪੰਜਾਬ ਡਾਇਰੀ) ਪੰਜਾਬ ਰੋਡਵੇਜ਼ ਪਨਬੱਸ/ ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਕੱਚੇ ਮੁਲਾਜਮਾਂ ਦੀਆਂ ਤਨਖ਼ਾਹਾਂ ਵਿਭਾਗ ਵੱਲੋਂ ਨਾ ਦੇਣ ਦੇ ਰੋਸ ਵੱਜੋਂ ਤਨਖਾਹ ਨਹੀ ਤਾਂ ਕੰਮ ਨਹੀਂ ਦਾ ਨਾਅਰਾ ਬੁਲੰਦ ਕਰਦੇ ਹੋਏ ਪੰਜਾਬ ਦੇ ਸਾਰੇ ਬੱਸ ਸਟੈਡ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਹੁਸ਼ਿਆਰਪੁਰ ਬੱਸ ਸਟੈਂਡ ‘ਤੇ ਧਰਨੇ ਦੌਰਾਨ ਬੋਲਦਿਆਂ ਪ੍ਰਧਾਨ ਰਮਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੀ ਕਾਂਗਰਸ ਅਤੇ ਭਾਜਪਾ ਸਰਕਾਰਾਂ ਵਾਂਗ ਹੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ‘ਤੇ ਸੰਘਰਸ਼ ਕਰਦੇ ਕੱਚੇ ਮੁਲਾਜ਼ਮਾਂ ਨੂੰ ਹੁਣ ਪਹਿਲਾਂ ਤੋਂ ਵੀ ਮਾੜੇ ਹਾਲਾਤ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੈਦਾ ਕੀਤੇ ਜਾ ਰਹੇ ਹਨ। ਅੰਮ੍ਰਿਤਸਰ ਵਿਚ ਵੀ ਪਿਛਲੇ ਲੰਮੇ ਸਮੇਂ ਤੌ ਪੰਜਾਬ ਸਰਕਾਰ ਪ੍ਰਤੀ ਰੋਸ ਪ੍ਰਦਰਸ਼ਨ ਕਰ ਰਹੇ ਪੰਜਾਬ ਰੋਡਵੇਜ਼ ਅਤੇ ਪਨਬਸ ਕੰਟਰੈਕਟ ਵਰਕਸ ਯੂਨੀਅਨ ਦੇ ਮੁਲਾਜਮਾਂ ਵੱਲੋਂ ਅੱਜ ਪੰਜਾਬ ਸਰਕਾਰ ਖਿਲਾਫ਼ ਦੋ ਘੰਟੇ ਲਈ ਬੱਸ ਸਟੈਂਡ ਬੰਦ ਕਰ ਰੋਸ ਪ੍ਰਦਰਸ਼ਨ ਕੀਤਾ ਗਿਆ। ਜੇਕਰ ਸਾਡੀਆਂ ਤਨਖਾਵਾਂ ਸਮੇਂ ਸਿਰ ਨਾਂ ਦਿੱਤੀਆਂ ਗਈਆਂ ਤਾਂ ਅਣਮਿਥੇ ਸਮੇਂ ਲਈ ਹੜਤਾਲ ਤੇ ਜਾਣ ਦੀ ਗੱਲ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਦਿਨ ਰਾਤ ਮਿਹਨਤ ਕਰਕੇ ਪੰਜਾਬ ਦੀ ਜਨਤਾਂ ਨੂੰ ਮੰਜਿਲ ਤੇ ਪਹੁੰਚਾਉਣ ਵਾਲੇ ਅਤੇ ਲੋਕਾਂ ਨੂੰ ਫ੍ਰੀ ਸਫ਼ਰ ਸਹੂਲਤਾਂ ਦੇਣ ਵਾਲੇ ਇਹਨਾਂ ਮੁਲਾਜ਼ਮਾਂ ਦੇ ਪਰਿਵਾਰ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋ ਰਹੇ ਹਨ ਜਿਸ ਕਾਰਨ ਬੱਸਾ ਚਲਾਉਣ ਵਾਲੇ ਡਰਾਇਵਰ ਕੰਡਕਟਰ ਵੀ ਮਾਨਸਿਕ ਤਣਾਅ ਵਿੱਚ ਬੱਸਾ ਚਲਾਉਣ ਲਈ ਮਜਬੂਰ ਹਨ।
ਉਨ੍ਹਾਂ ਨੇ ਚਿਤਾਵਨੀ ਵੀ ਦਿੱਤੀ ਹੈ ਕਿ ਜੇਕਰ ਤਨਖ਼ਾਹ ਨਹੀਂ ਆਉਦੀਂ ਤਾਂ ਮਿਤੀ 23/6/22 ਨੂੰ ਦੁਪਹਿਰ 12 ਵਜੇ ਤੋ ਸਮੂਹ ਕਰਮਚਾਰੀ ਬੱਸਾਂ ਬੰਦ ਕਰਕੇ ਪਨਬੱਸ ਤੇ ਪੀ ਆਰ ਟੀ ਸੀ ਦਾ ਚੱਕਾ ਜਾਮ ਕਰਨਗੇ। ਸਹੂਲਤਾਂ ਦੇਣ ਵਾਲੇ ਮੁਲਾਜ਼ਮਾਂ ਦੇ ਬੱਚੇ ਭੁੱਖੇ ਹਨ ਤੇ ਸਰਕਾਰ ਇਹਨਾਂ ਨੂੰ ਗਲਤ ਰਸਤੇ ਤੁਰਨ ਲਈ ਮਜਬੂਰ ਕਰ ਰਹੀ ਹੈ। ਉਹਨਾਂ ਕਿਹਾ ਕਿ ਅਗਲੇ ਮਹੀਨੇ ਤੋਂ 7 ਤਰੀਕ ਤੋਂ ਬਾਅਦ ਗੇਟ ਰੈਲੀਆਂ ਅਤੇ 10 ਤੋਂ ਬਾਅਦ ਬੱਸ ਸਟੈਂਡ ਬੰਦ ਸਮੇਤ 15 ਤੋਂ ਮੁਕੰਮਲ ਪੰਜਾਬ ਬੰਦ ਦੇ ਪ੍ਰੋਗਰਾਮ ਉਲੀਕੇ ਜਾਣਗੇ।

Related posts

Breaking- ਰਾਜ ਪੱਧਰੀ ਕਲਾ ਉਤਸਵ ਮੁਕਾਬਲੇ ਵਿਚ ਵਿਦਿਆਰਥੀ ਦੀਪਕ ਸਿੰਘ ਨੇ ਹਾਸਲ ਕੀਤਾ ਸੂਬੇ ਭਰ ਵਿੱਚੋਂ ਪਹਿਲਾ ਸਥਾਨ

punjabdiary

ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲਾ ਫਰੀਦਕੋਟ ਨੇ 43 ਪੈਨਸ਼ਨਰ ਕੀਤੇ ਸਨਮਾਨਿਤ

punjabdiary

ਨਹੀਂ ਹੋਵੋਗੇ ਬੈਂਕਿੰਗ ਫਰਾਡ ਦੇ ਸ਼ਿਕਾਰ, ਧਿਆਨ ਨਾਲ ਨੋਟ ਕਰ ਲਓ RBI ਦੀਆਂ ਇਹ ਗੱਲਾਂ

punjabdiary

Leave a Comment