ਚੰਡੀਗੜ੍ਹ, 9 ਜੂਨ – (ਪੰਜਾਬ ਡਾਇਰੀ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਧਰਨਾ ਦੇ ਰਹੇ ਪੰਜਾਬ ਦੇ ਕਾਂਗਰਸੀ ਵਿਧਾਇਕਾਂ ਤੇ ਹੋਰ ਆਗੂਆਂ ਨੂੰ ਚੰਡੀਗੜ੍ਹ ਪੁਲਿਸ ਨੇ ਚੁੱਕ ਲਿਆ ਹੈ ਤੇ ਉਹਨਾਂ ਨੂੰ ਸੈਕਟਰ 3 ਦੇ ਪੁਲਿਸ ਥਾਣੇ ਲਿਜਾਇਆ ਗਿਆ ਹੈ। ਇਹ ਆਗੂ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ਹੇਠ ਧਰਨਾ ਦੇ ਰਹੇ ਸਨ।