Image default
ਤਾਜਾ ਖਬਰਾਂ

Big News-ਪੰਜਾਬ ਦੇ ਬਠਿੰਡਾ ਜ਼ਿਲ੍ਹੇ ਵਿੱਚ ਤਲਵੰਡੀ ਸਾਬੋ ਤੋਂ ਮੰਦਭਾਗੀ ਖ਼ਬਰ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 4 ਸਰੂਪ ਹੋਏ ਅਗਨ ਭੇਂਟ

11 ਜੂਨ – (ਪੰਜਾਬ ਡਾਇਰੀ) ਪੰਜਾਬ ਦੇ ਬਠਿੰਡਾ ਜ਼ਿਲ੍ਹੇ ਵਿੱਚ ਇਤਿਹਾਸਕ ਨਗਰ ਤਲਵੰਡੀ ਸਾਬੋ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਾਰ ਪਾਵਨ ਸਰੂਪ ਅਗਨ ਭੇਂਟ ਹੋਣਾ ਦੀ ਬਹੁਤ ਹੀ ਮੰਦਭਾਗੀ ਘਟਨਾ ਸਾਹਮਣੇ ਆਈ ਹੈ । ਮਿਲੀ ਜਾਣਕਾਰੀ ਮੁਤਾਬਕ ਤਲਵੰਡੀ ਸਾਬੋ ਵਿਖੇ ਪਿੰਡ ਵਿੱਚ ਬਣੇ ਗੁਰਦੁਆਰਾ ਭਾਈ ਸਾਹਿਬ ਵਿੱਚ ਦੇਰ ਰਾਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਾਰ ਪਾਵਨ ਸਰੂਪ ਅਗਨ ਭੇਂਟ ਹੋ ਗਏ ਹਨ । ਜਦੋਂ ਇਸ ਸਬੰਧੀ ਪੁਲਿਸ ਨੂੰ ਪਤਾ ਲੱਗਾ ਤਾਂ ਬਠਿੰਡਾ ਦੇ ਐਸ ਐਸ ਪੀ ਸੁਮੀਰ ਵਰਮਾਂ ਅਤੇ ਡੀ ਐਸ ਪੀ ਜਸਮੀਤ ਸਿੰਘ ਅਤੇ ਥਾਣਾ ਮੁਖੀ ਮੇਜਰ ਸਿੰਘ, ਆਪਣੀ ਪੁਲਿਸ ਪਾਰਟੀ ਨੂੰ ਨਾਲ ਲੈ ਕੇ ਗੁਰਦੁਆਰਾ ਸਾਹਿਬ ਪਹੁੰਚ ਗਏ, ਤੇ ਉਨ੍ਹਾਂ ਵੱਲੋਂ ਆਪਣੇ ਪੱਧਰ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਆਰੰਭ ਦਿੱਤੀ ਹੈ ਹਾਲਾਂਕਿ ਮੁਢਲੀ ਪੜਤਾਲ ਦੌਰਾਨ ਇਹ ਮਾਮਲਾ ਬਿਜਲੀ ਸ਼ਾਰਟ ਸਰਕਟ ਦਾ ਲੱਗ ਰਿਹਾ ਹੈ
ਦੱਸਣਾ ਬਣਦਾ ਹੈ ਕਿ ਸਿੱਖ ਕੌਮ ਦੇ ਪੰਜ ਪਿਆਰਿਆਂ ਵਿੱਚੋਂ ਇੱਕ, ਭਾਈ ਸਾਹਿਬ ਸਿੰਘ ਦੇ ਨਾਂ ‘ਤੇ ਇੱਕ ਗੁਰਦੁਆਰਾ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਸਥਾਨਕ ਭਾਈ ਡੱਲ ਸਿੰਘ ਪਾਰਕ ਨੇੜੇ ਬਣਿਆ ਹੋਇਆ ਹੈ ਜਿੱਥੇ ਬੀਤੀ ਦੇਰ ਰਾਤ ਸਮੇਂ ਅੱਗ ਲੱਗਣ ਨਾਲ ਗੁਰਦੁਆਰਾ ਸਾਹਿਬ ਵਿੱਚ ਸ਼ੁਸੋਭਿਤ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ 5 ਪਾਵਨ ਸਰੂਪਾਂ ਵਿੱਚੋ 4 ਸਰੂਪ ਅਗਨ ਭੇਂਟ ਹੋ ਗਏ। ਅੱਗ ਲੱਗਣ ਦਾ ਪਤਾ ਸਵੇਰੇ ਚਾਰ ਵਜੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਲੱਗਾ ਤਾਂ ਉਨਾਂ ਇਸਦੀ ਜਾਣਕਾਰੀ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਦੀਪ ਸਿੰਘ ਨੂੰ ਦਿੱਤੀ ਜਿਨ੍ਹਾਂ ਨੇ ਸੂਚਨਾ ਸ਼੍ਰੋੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਸਬ ਦਫਤਰ ਦਮਦਮਾ ਸਾਹਿਬ ਨੂੰ ਦਿੱਤੀ।
ਮਾਮਲੇ ਦਾ ਪਤਾ ਲਗਦੇ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾ. ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ ਤੇ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਫੂਲਾ ਸਿੰਘ,ਤਖ਼ਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਅਤੇ ਧਰਮ ਪ੍ਰਚਾਰ ਦਫਤਰ ਇੰਚਾਰਜ ਭੋਲਾ ਸਿੰਘ ਆਪਣੀ ਟੀਮ ਸਮੇਤ ਗੁਰਦੁਆਰਾ ਸਾਹਿਬ ਪੁੱਜੇ, ਜਿੰਨਾ ਮਾਮਲੇ ਦੀ ਜਾਂਚ ਆਰੰਭ ਦਿੱਤੀ ਅਤੇ ਅਗਨ ਭੇਟ ਹੋਏ ਸਰੂਪਾਂ ਨੂੰ ਗੁਰਮਰਿਯਾਦਾ ਅਨੁਸਾਰ ਤਖ਼ਤ ਸਾਹਿਬ ਵਿਖੇ ਭੇਜ ਦਿੱਤਾ। ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਭਾਈ ਫੂਲਾ ਸਿੰਘ ਨੇ ਦੱਸਿਆ ਕਿ ਮੁਢਲੀ ਪੜਤਾਲ ਅਨੁਸਾਰ ਗੁਰਦੁਆਰਾ ਸਾਹਿਬ ਵਿਖੇ ਪ੍ਰਬੰਧਕਾਂ ਵੱਲੋਂ ਲੋੜੀਂਦੇ ਪ੍ਰਬੰਧ ਹੀ ਨਹੀ ਕੀਤੇ ਹੋਏ ਸਨ, ਸਥਾਨ ਤੇ ਪੱਕੇ ਤੌਰ ਤੇ ਕੋਈ ਗ੍ਰੰਥੀ ਸਿੰਘ ਤੱਕ ਨਿਯੁਕਤ ਨਹੀ ਕੀਤਾ ਹੋਇਆ। ਧਰਮ ਪ੍ਰਚਾਰ ਉਪ ਦਫਤਰ ਇੰਚਾਰ ਭਾਈ ਭੋਲਾ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਸਾਰੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੌਂਪ ਦਿੱਤੀ ਜਾਵੇਗੀ ਜਿਸ ਵਿੱਚ ਵੱਡੀ ਅਣਗਹਿਲੀ ਪ੍ਰਬੰਧਕਾਂ ਦੀ ਇਹ ਵੀ ਦੇਖਣ ਨੂੰ ਮਿਲੀ ਹੈ ਕਿ ਦੇਰ ਰਾਤ ਜਾਂ ਸਵੇਰੇ ਵਾਪਰੀ ਉਕਤ ਘਟਨਾ ਦੀ ਜਾਣਕਾਰੀ ਉਹਨਾਂ ਨੂੰ ਦੁਪਿਹਰ 12 ਵਜੇ ਦਿੱਤੀ ਗਈ।

Related posts

ਵਿਧਾਨ ਸਭਾ ਲਈ ਜ਼ਮੀਨ ਨਾ ਦੇਣ ਲਈ ‘ਆਪ’ ਨੇ ਹਰਿਆਣਾ ਦੇ ਰਾਜਪਾਲ ਨੂੰ ਸੌੰਪਿਆ ਮੰਗ ਪੱਤਰ

Balwinder hali

Big News – ਵਿਜੀਲੈਂਸ ਵਿਭਾਗ ਨੇ ਇਕ ਹੋਰ ਆਮ ਆਦਮੀ ਪਾਰਟੀ ਦੇ ਵਿਧਾਇਕ ਨੂੰ ਕੀਤਾ ਗ੍ਰਿਫਤਾਰ, ਪੜ੍ਹੋ ਪੂਰਾ ਮਾਮਲਾ

punjabdiary

ਕੁੰਭ ਵਿੱਚ ਬੱਚੇ ਬਣੇ ਨਜ਼ਰ ਆਏ ਅਨੰਤ ਅੰਬਾਨੀ, ਗੰਗਾ ਵਿੱਚ ਇਸ਼ਨਾਨ ਕਰਨ ਦਾ ਵੀਡੀਓ ਹੋਇਆ ਵਾਇਰਲ

Balwinder hali

Leave a Comment