Big News- ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਵੱਲੋਂ ਹੜਤਾਲ, ਬੱਸ ਅੱਡਾ ਰਹੇਗਾ ਅੱਜ ਬੰਦ
ਚੰਡੀਗੜ੍ਹ, 13 ਜੁਲਾਈ – (ਪੰਜਾਬ ਡਾਇਰੀ) ਕੱਚੇ ਕਾਮਿਆਂ ਨੂੰ ਰੈਗੂਲਰ ਤਨਖ਼ਾਹ ਨਾ ਮਿਲਣ ਤੋਂ ਨਾਰਾਜ਼ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਬੁੱਧਵਾਰ ਯਾਨੀ 13 ਜੁਲਾਈ ਨੂੰ ਸੂਬੇ ਭਰ ਦੇ ਬੱਸ ਅੱਡੇ ਬੰਦ ਕਰਨ ਦੀ ਚਿਤਾਵਨੀ ਦਿੱਤੀ ਸੀ। ਉਪਰੋਕਤ ਚੇਤਾਵਨੀ ਪੰਜਾਬ ਰੋਡਵੇਜ਼ ਜਲੰਧਰ ਡਿਪੂ ਦੇ ਗੇਟ ਅੱਗੇ ਪ੍ਰਦਰਸ਼ਨ ਕੀਤਾ ਗਿਆ ਸੀ। ਇਸ ਦੇ ਚਲਦੇ ਅੱਜ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ ਕੱਚੇ ਕਰਮਚਾਰੀ ਯੂਨੀਅਨ ਵੱਲੋਂ ਪੰਜਾਬ ਦੇ 27 ਡਿਪੂਆਂ ‘ਚ 2 ਘੰਟੇ ਦੀ ਹੜਤਾਲ ਕੀਤੀ ਜਾਏਗੀ। ਪੰਜਾਬ ਯੂਨੀਅਨ ਦੀ ਮੰਗ ਹੈ ਕਿ ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇ ਅਤੇ ਬਕਾਇਆ ਤਨਖ਼ਾਹ ਦਿੱਤੀ ਜਾਵੇ।
ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਦੇ ਬੁਲਾਰਿਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸਰਕਾਰ ਬਣਨ ਤੋਂ ਪਹਿਲਾਂ ਕੱਚੇ ਕਰਮਚਾਰੀਆਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸੀ। ਪਰ ਇਹ ਵਾਅਦੇ ਪੂਰੇ ਕਰਨਾ ਤਾਂ ਦੂਰ ਕਰਮਚਾਰੀਆਂ ਨੂੰ ਤਨਖਾਹ ਵੀ ਨਹੀਂ ਦਿੱਤੀ ਜਾ ਰਹੀ, ਜਿਸ ਕਾਰਨ ਉਨ੍ਹਾਂ ਨੇ ਸੰਘਰਸ਼ ਦਾ ਰਾਹ ਅਪਣਾਇਆ ਹੈ।