Big News- ਮੋਦੀ ਸਰਕਾਰ ਦਾ ਵੱਡਾ ਝਟਕਾ, ਸੋਨਾ, ਡੀਜ਼ਲ ਅਤੇ ਪੈਟਰੋਲ ‘ਤੇ ਲਿਆ ਗਿਆ ਨਵਾਂ ਫੈਸਲਾ
ਨਵੀਂ ਦਿੱਲੀ, 1 ਜੁਲਾਈ – (ਪੰਜਾਬ ਡਾਇਰੀ) ਮਹੀਨੇ ਦੇ ਪਹਿਲੇ ਦਿਨ ਕੇਂਦਰ ਦੀ ਮੋਦੀ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਕੇਂਦਰ ਸਰਕਾਰ ਨੇ ਸੋਨੇ ਦੀ ਮੰਗ ਨੂੰ ਰੋਕਣ ਲਈ ਸਰਕਾਰ ਨੇ ਸੋਨੇ ‘ਤੇ ਦਰਾਮਦ ਡਿਊਟੀ ਵਧਾ ਦਿੱਤੀ ਹੈ। ਇਸ ਦੇ ਨਾਲ ਹੀ ਸਰਕਾਰ ਨੇ ਪੈਟਰੋਲ, ਡੀਜ਼ਲ ਅਤੇ ਹਵਾਬਾਜ਼ੀ ਬਾਲਣ (ਏ.ਟੀ.ਐੱਫ.) ਦੇ ਨਿਰਯਾਤ ‘ਤੇ ਟੈਕਸ ਵਧਾਉਣ ਦਾ ਵੀ ਫੈਸਲਾ ਕੀਤਾ ਹੈ।
ਇਸ ਫੈਸਲੇ ਨਾਲ ਡੀਜ਼ਲ, ਪੈਟਰੋਲ ਅਤੇ ਏਟੀਐਫ ਦੀਆਂ ਕੀਮਤਾਂ ਨੂੰ ਕੰਟਰੋਲ ਕਰਨ ਵਿੱਚ ਮਦਦ ਮਿਲਣ ਦੀ ਉਮੀਦ ਹੈ। ਸਰਕਾਰ ਨੇ ਪੈਟਰੋਲ ਅਤੇ ATF ਦੀ ਬਰਾਮਦ ‘ਤੇ ਡਿਊਟੀ 6 ਰੁਪਏ ਪ੍ਰਤੀ ਲੀਟਰ ਵਧਾ ਦਿੱਤੀ ਹੈ। ਇਸੇ ਤਰ੍ਹਾਂ ਡੀਜ਼ਲ ਦੀ ਬਰਾਮਦ ‘ਤੇ ਡਿਊਟੀ 13 ਰੁਪਏ ਪ੍ਰਤੀ ਲੀਟਰ ਵਧਾਈ ਗਈ ਹੈ।