Big News – ਵਿਜੀਲੈਂਸ ਵਿਭਾਗ ਨੇ ਇਕ ਹੋਰ ਆਮ ਆਦਮੀ ਪਾਰਟੀ ਦੇ ਵਿਧਾਇਕ ਨੂੰ ਕੀਤਾ ਗ੍ਰਿਫਤਾਰ, ਪੜ੍ਹੋ ਪੂਰਾ ਮਾਮਲਾ
ਰਿਸ਼ਵਤਖ਼ੋਰੀ ਭਾਂਵੇ ਕਿਸੇ ਨੇ ਵੀ, ਕਿਸੇ ਵੀ ਤਰੀਕੇ ਨਾਲ ਕੀਤੀ ਹੋਵੇ, ਬਰਦਾਸ਼ਤ ਨਹੀਂ ਕੀਤੀ ਜਾਣੀ
ਲੋਕਾ ਦੇ ਟੈਕਸ ਦਾ ਪੈਸਾ ਖਾਣ ਵਾਲਿਆਂ ਤੇ ਕੋਈ ਰਹਿਮ ਜਾਂ ਤਰਸ ਨਹੀਂ, ਕਾਨੂੰਨ ਸਭ ਲਈ ਬਰਾਬਰ ਹੈ – ਸੀਐਮ
ਚੰਡੀਗੜ੍ਹ, 23 ਫਰਵਰੀ – ਪੰਜਾਬ ਦੇ ਸੀਐਮ ਭਗਵੰਤ ਸਿੰਘ ਮਾਨ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਬਹੁਤ ਸਖ਼ਤ ਚੱਲ ਰਹੇ ਹਨ, ਉਹ ਕਿਸੇ ਨੂੰ ਵੀ ਬਖਸ਼ ਨਹੀਂ ਰਹੇ, ਪਿਛਲੇ ਦਿਨੀਂ ਆਮ ਆਦਮੀ ਪਾਰਟੀ ਦੇ ਬਠਿੰਡਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ ਕੋਟਫੱਤਾ ਦੇ ਪੀਏ ਨੂੰ ਇੱਕ ਸਰਪੰਚ ਤੋਂ 4 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਕੇਸ ਵਿੱਚ ਵਿਜੀਲੈਂਸ ਵਿਭਾਗ ਨੇ ਗ੍ਰਿਫਤਾਰ ਕੀਤਾ ਸੀ।
ਉਸ ਸਮੇਂ ਵਿਜੀਲੈਂਸ ਵਿਭਾਗ ਨੇ ਦਫ਼ਤਰ ਵਿੱਚ ਵਿਧਾਇਕ ਤੋਂ ਕਈ ਘੰਟੇ ਪੁੱਛਗਿੱਛ ਕੀਤੀ ਸੀ। ਪਰ ਵਿਜੀਲੈਂਸ ਨੇ ਉਦੋਂ ਵਿਧਾਇਕ ਨੂੰ ਕਲੀਨ ਚਿੱਟ ਦੇ ਦਿੱਤੀ ਸੀ। ਦੂਜੇ ਪਾਸੇ ਵਿਰੋਧੀਆਂ ਨੇ ਵਿਧਾਇਕ ਨੂੰ ਦਿੱਤੀ ਗਈ ਕਲੀਨ ਚਿੱਟ ਤੇ ਸਰਕਾਰ ਤੇ ਸਵਾਲ ਖੜ੍ਹੇ ਕਰ ਦਿੱਤੇ ਸਨ। ਜਿਸ ਤੋਂ ਬਾਅਦ ਵਿਜੀਲੈਂਸ ਵਿਭਾਗ ਨੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਵਿਧਾਇਕ ਅਮਿਤ ਰਤਨ ਨੂੰ ਰਾਤ ਵੇਲੇ ਗ੍ਰਿਫਤਾਰ ਕਰ ਲਿਆ ਹੈ।