Image default
ਤਾਜਾ ਖਬਰਾਂ

Big News- ਵਿਧਾਨ ਸਭਾ ਬਣਾਉਣ ਲਈ ਚੰਡੀਗੜ੍ਹ ‘ਚ ਮਿਲੇਗੀ ਜ਼ਮੀਨ

Big News- ਵਿਧਾਨ ਸਭਾ ਬਣਾਉਣ ਲਈ ਚੰਡੀਗੜ੍ਹ ‘ਚ ਮਿਲੇਗੀ ਜ਼ਮੀਨ

ਚੰਡੀਗੜ੍ਹ, 9 ਜੁਲਾਈ – (ਪੰਜਾਬ ਡਾਇਰੀ) ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ‘ਚ ਹਰਿਆਣਾ ਨੂੰ ਅਹਿਮ ਤੋਹਫ਼ਾ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ‘ਚ ਅੱਜ ਬੈਠਕ ਚੱਲ ਰਹੀ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੱਡਾ ਐਲਾਨ ਕੀਤਾ ਹੈ ਕਿ ਹਰਿਆਣਾ ਦੇ ਵਿਧਾਨ ਸਭਾ ਲਈ ਚੰਡੀਗੜ੍ਹ ‘ਚ ਵਾਧੂ ਜ਼ਮੀਨ ਦਿੱਤੀ ਜਾਵੇਗੀ। ਗ੍ਰਹਿ ਮੰਤਰੀ ਦੇ ਇਸ ਐਲਾਨ ਨਾਲ ਹੁਣ ਹਰਿਆਣਾ ਦੀ ਵੱਖਰੀ ਵਿਧਾਨ ਸਭਾ ਹੋਵੇਗੀ। ਇਸ ਬਾਬਤ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਵਲੋਂ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕੀਤੀ ਗਈ ਹੈ, ਜਿਸ ‘ਚ ਉਨ੍ਹਾਂ ਲਿਖਿਆ ਕਿ ਹਰਿਆਣਾ ਵਿਧਾਨ ਸਭਾ ਲਈ ਵੱਖਰੇ ਭਵਨ ਦੀ ਸਾਡੀ ਮੰਗ ਨੂੰ ਪੂਰਾ ਕਰਦੇ ਹੋਏ ਅੱਜ ਅਮਿਤ ਸ਼ਾਹ ਨੇ ਚੰਡੀਗੜ੍ਹ ‘ਚ ਵਿਧਾਨ ਸਭਾ ਲਈ ਵਾਧੂ ਜ਼ਮੀਨ ਦੇਣ ਦਾ ਐਲਾਨ ਕੀਤਾ ਹੈ। ਮੈਂ ਸਾਰੇ ਹਰਿਆਣਾ ਵਾਸੀਆਂ ਵੱਲੋਂ ਗ੍ਰਹਿ ਮੰਤਰੀ ਦਾ ਦਿਲੋਂ ਧੰਨਵਾਦ ਕਰਦਾ ਹਾਂ।

Related posts

Breaking News- ਪਰੇਸ਼ਾਨ ਹੋਏ ਕਾਰੋਬਾਰੀ ਨੇ ਦਿੱਤੀ ਜਾਨ

punjabdiary

Breaking News- ਗੈਂਗਸਟਰ ਗੋਲਡੀ ਬਰਾੜ ਦੀ ਫੋਟੋ ਆਧਾਰ ਕਾਰਡ ‘ਤੇ ਪਾ ਕੇ ਬੈਂਕ ਖਾਤਾ ਖੋਲ੍ਹਣ ਪਹੁੰਚਿਆ ਨੌਜਵਾਨ

punjabdiary

ਵਿਕਾਸ ਮਿਸ਼ਨ ਨੇ ਅੰਬੇਡਕਰ ਪਾਰਕ ਅਤੇ ਚੌਂਕ ਸਬੰਧੀ ਡੀ.ਸੀ. ਨਾਲ ਮੁਲਾਕਾਤ ਕੀਤੀ : ਢੋਸੀਵਾਲ

punjabdiary

Leave a Comment