Image default
ਤਾਜਾ ਖਬਰਾਂ

Big News-ਸਰਕਾਰ ਦੇ ਭਰੋਸੇ ਮਗਰੋਂ ਰਜਿਸਟਰੀਆਂ ਹੋਣੀਆ ਸ਼ੁਰੂ

ਚੰਡੀਗੜ੍ਹ, 9 ਜੂਨ – (ਪੰਜਾਬ ਡਾਇਰੀ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਭਰੋਸੇ ਉਪਰੰਤ ਮਾਲ ਵਿਭਾਗ ਦੇ ਸਟਾਫ ਦੀ ਹੜਤਾਲ ਖ਼ਤਮ ਹੋ ਗਈ ਹੈ। ਇਸ ਬਾਰੇ ਜਾਣਕਾਰੀ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਦਿੱਤੀ ਹੈ। ਉਨ੍ਹਾਂ ਨੇ ਬੀਤੇ ਦਿਨੀ ਪੰਜਾਬ ਸਿਵਲ ਸਕੱਤਰੇਤ-1 ਵਿਖੇ ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਨਾਲ ਮੀਟਿੰਗ ਕੀਤੀ ਸੀ। ਇਸ ਦੇ ਨਾਲ ਹੀ ਅੱਜ ਤੋਂ ਤਹਿਸੀਲ ਦਫ਼ਤਰਾਂ ਵਿੱਚ ਆਮ ਦਿਨਾਂ ਵਾਂਗ ਕੰਮਕਾਜ ਹੋਵੇਗਾ।
ਦੱਸਣਯੋਗ ਹੈ ਕਿ ਇੱਕ ਜੂਨ ਤੋਂ ਮਾਲ ਮਹਿਕਮੇ ਦੇ ਅਫ਼ਸਰ ਹੜਤਾਲ ‘ਤੇ ਚੱਲ ਰਹੇ ਸਨ। ਇਸ ਦੌਰਾਨ ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਪੰਜਾਬ ਅਤੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਵਿਚਕਾਰ ਬੀਤੇ ਕੱਲ ਮੀਟਿੰਗ ਹੋਈ ਸੀ ਜਿਸ ਵਿਚ ਪੰਜਾਬ ਸਰਕਾਰ ਦੇ ਭਰੋਸੇ ਉਪਰੰਤ ਮਾਲ ਵਿਭਾਗ ਦੇ ਸਟਾਫ ਨੇ ਹੜਤਾਲ ਖ਼ਤਮ ਕਰ ਦਿੱਤੀ। ਮੰਤਰੀ ਨੇ ਹੜਤਾਲ ਉਤੇ ਬੈਠੇ ਸਟਾਫ ਨੂੰ ਵਡੇਰੇ ਜਨਤਕ ਹਿੱਤਾਂ ਨੂੰ ਮੁੱਖ ਰੱਖਦਿਆਂ ਤੁਰੰਤ ਡਿਊਟੀ ਸੰਭਾਲਣ ਦੀ ਅਪੀਲ ਕੀਤੀ ਸੀ।
ਦਰਅਸਲ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਐਨ.ਓ.ਸੀ. ਸਬੰਧੀ ਵਿਸਥਾਰਤ ਹਦਾਇਤਾਂ ਜਲਦੀ ਹੀ ਜਾਰੀ ਕੀਤੀਆਂ ਜਾਣਗੀਆਂ ਤਾਂ ਜੋ ਉਨ੍ਹਾਂ ਨੂੰ ਰਜਿਸਟਰੀਆਂ ਕਰਨ ਦੀ ਪ੍ਰਕਿਰਿਆ ਦੌਰਾਨ ਕੋਈ ਦਿੱਕਤ ਨਾ ਆਵੇ। ਮਾਲ ਮੰਤਰੀ ਨੂੰ ਭਰੋਸਾ ਦਿੱਤਾ ਕਿ ਉਹ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਲਈ ਤੁਰੰਤ ਕੰਮ ‘ਤੇ ਪਰਤਣਗੇ।

Related posts

ਪੰਜਾਬ ‘ਚ ਸਾਰੇ ਇੰਡਸਟਰੀਅਲ ਕੁਨੈਕਸ਼ਨ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਬੰਦ ਰੱਖਣ ਦੇ ਹੁਕਮ

punjabdiary

ਪਰਾਲੀ ਦੀ ਖੇਤ ‘ ਚ ਸੰਭਾਲ ਕਰਨ ਵਾਲੀ ਖੇਤੀ ਮਸ਼ੀਨਰੀ ਦੀ ਭੌਤਿਕ ਪੜਤਾਲ ਕੀਤੀ ਗਈ- ਡਾ.ਗਿੱਲ

punjabdiary

ਆਰਟੀਆਈ ਹੈਂਡ ਹਿਊਮਨ ਰਾਈਟਸ ਸੰਸਥਾ ਨੇ ਵਿਆਂਦੜ ਲੜਕੀ ਦੇ ਪਰਿਵਾਰ ਦੀ ਕੀਤੀ ਮੱਦਦ

punjabdiary

Leave a Comment