Image default
ਤਾਜਾ ਖਬਰਾਂ

Big News – ਸੰਯੁਕਤ ਕਿਸਾਨ ਮੋਰਚਾ ਕਿਸਾਨਾਂ ਦੀ ਹੱਕੀ ਆਵਾਜ਼ ਕਰੇਗਾ ਬੁਲੰਦ 20 ਮਾਰਚ ਨੂੰ ਦਿੱਲੀ ਵਿਖੇ ਹੋਵੇਗਾ ਵਿਸ਼ਾਲ ਪ੍ਰਦਰਸ਼ਨ

Big News – ਸੰਯੁਕਤ ਕਿਸਾਨ ਮੋਰਚਾ ਕਿਸਾਨਾਂ ਦੀ ਹੱਕੀ ਆਵਾਜ਼ ਕਰੇਗਾ ਬੁਲੰਦ 20 ਮਾਰਚ ਨੂੰ ਦਿੱਲੀ ਵਿਖੇ ਹੋਵੇਗਾ ਵਿਸ਼ਾਲ ਪ੍ਰਦਰਸ਼ਨ

ਚੰਡੀਗੜ੍ਹ, 13 ਮਾਰਚ – (ਬਾਬੂਸ਼ਾਹੀ ਬਿਊਰੋ) ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਸ੍ਰੀ ਹਰਿੰਦਰ ਸਿੰਘ ਲੱਖੋਵਾਲ ਅਤੇ ਸ੍ਰੀ ਸਤਨਾਮ ਸਿੰਘ ਬਹਿਰੂ ਦੇ ਘਰਾਂ ਉਪਰ ਸੀ.ਬੀ.ਆਈ. ਵਲੋਂ ਕੀਤੀ ਗਈ ਛਾਪੇਮਾਰੀ ਵਿਰੁੱਧ ਅੱਜ ਜ਼ਿਲ੍ਹਾ ਹੈੱਡਕੁਆਰਟਰਾਂ ਉੱਪਰ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਮੁਜ਼ਾਹਰੇ ਕਰਨ ਮਗਰੋਂ ਕੇਂਦਰ ਦੀ ਮੋਦੀ ਸਰਕਾਰ ਦੀਆਂ ਅਰਥੀਆਂ ਫੂਕ ਕੇ ਜੋਰਦਾਰ ਵਿਰੋਧ ਦਰਜ਼ ਕਰਵਾਇਆ ਹੈ। ਇਸ ਦੌਰਾਨ ਡਿਪਟੀ ਕਮਿਸ਼ਨਰਾਂ ਰਾਹੀ ਦੇਸ਼ ਦੀ ਰਾਸ਼ਟਰਪਤੀ ਸ੍ਰੀਮਤੀ ਦਰੋਪਦੀ ਮੁਰਮੂ ਨੂੰ ਮੰਗ ਪੱਤਰ ਭੇਜ ਕੇ ਮੰਗ ਕੀਤੀ ਗਈ ਕਿ ਕਿਸਾਨ ਲਹਿਰ ਵਿਰੁੱਧ ਸਿਆਸੀ ਬਦਲਾਖ਼ੋਰੀ ਦੀ ਕਾਰਵਾਈ ਬੰਦ ਕਰਕੇ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਪੂਰਾ ਕੀਤਾ ਜਾਵੇ।
ਸੂਬੇ ਦੇ ਲਗਭਗ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ਉੱੱਪਰ ਇਹ ਮੁਜ਼ਾਹਰੇ ਹੋਏ ਹਨ। ਵਰਣਨਯੋਗ ਹੈ ਕਿ ਬੀਤੀ 21 ਫਰਵਰੀ 2023 ਨੂੰ ਸੀ.ਬੀ.ਆਈ., ਏ.ਸੀ.-1, ਨਵੀਂ ਦਿੱਲੀ ਤੋਂ ਆਈਆਂ ਵੱਖ-ਵੱਖ ਟੀਮਾਂ ਨੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੇ ਘਰਾਂ ਅਤੇ ਕਾਰੋਬਾਰੀ ਥਾਵਾਂ ’ਤੇ ਛਾਪੇਮਾਰੀ ਕੀਤੀ ਸੀ। ਸ੍ਰੀ ਲੱਖੋਵਾਲ ਜੀ ਦੇ ਪਿੰਡ ਲੱਖੋਵਾਲ, ਮੋਹਾਲੀ ਰਿਹਾਇਸ਼ ਤੋਂ ਇਲਾਵਾ ਕੋਲਡ ਸਟੋਰ, ਪੈਟਰੋਲ ਪੰਪ ਆਦਿ ਵਿਖੇ ਅਤੇ ਸ੍ਰੀ ਬਹਿਰੂ ਜੀ ਦੇ ਪਿੰਡ ਬਹਿਰੂ ਵਿਖੇ ਸਥਿਤ ਰਿਹਾਇਸ਼ ਉਪਰ ਇਹ ਛਾਪੇ ਮਾਰੇ ਗਏ ਸਨ। ਛਾਪੇਮਾਰੀ ਦੌਰਾਨ ਸੀ.ਬੀ.ਆਈ. ਅਧਿਕਾਰੀਆਂ ਨੇ ਨਿਯਮਾਂ ਅਨੁਸਾਰ ਨਾ ਤਾਂ ਸਹੀ ਢੰਗ ਨਾਲ ਜਾਣਕਾਰੀ ਦਿੱਤੀ, ਨਾ ਹੀ ਸਰਚ ਵਾਰੰਟ ਦਿਖਾਇਆ ਅਤੇ ਨਾ ਹੀ ਕੋਈ ਐਫ.ਆਈ.ਆਰ. ਮੁਹੱਈਆ ਕਰਵਾਈ। ਉਲਟਾ ਕਿਸਾਨ ਆਗੂਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਜਮਰਾਨਾ ਢੰਗ ਨਾਲ ਵਿਹਾਰ ਕਰਦੇ ਹੋਏ ਨਗਦੀ, ਗਹਿਣਿਆਂ, ਸ਼ੈਲਰ ਅਤੇ ਆੜਤ ਵਰਗੇ ਵਪਾਰਕ ਅਦਾਰਿਆਂ ਬਾਰੇ ਸਵਾਲ ਕਰਨ ਦੇ ਨਾਲ-ਨਾਲ ਘਰਾਂ ਦੀ ਫਰੋਲਾ ਫਰਾਲੀ ਕੀਤੀ ਗਈ ਸੀ। ਸੀਬੀਆਈ ਟੀਮਾਂ ਆਗੂਆਂ ਕੋਲੋਂ ਉਨ੍ਹਾਂ ਦੇ ਚੈਕ, ਬੈਂਕ ਪਾਸ ਬੁੱਕਾਂ ਅਤੇ ਜਥੇਬੰਦੀਆਂ ਦੀਆਂ ਲੈਟਰ ਪੈਡ ਅਤੇ ਆਪਣੇ ਕੁਝ ਜ਼ਰੂਰੀ ਕਾਗਜ਼ਾਤ ਆਦਿ ਆਪਣੇ ਨਾਲ ਲੈ ਕੇ ਗਏ। ਕਿਸਾਨ ਆਗੂਆਂ ਵਲੋਂ ਮੰਗ ਕਰਨ ਉਤੇ ਸੀ.ਬੀ.ਆਈ. ਟੀਮਾਂ ਨੇ ਸਰਚ ਲਿਸਟ ਦਿੱਤੀ ਜਿਸ ਮਗਰੋਂ ਕਿਸਾਨ ਆਗੂਆਂ ਅਤੇ ਸੰਯੁਕਤ ਕਿਸਾਨ ਮੋਰਚੇ ਨੂੰ ਜਾਣਕਾਰੀ ਮਿਲੀ ਕਿ ਉਪਰੋਕਤ ਛਾਪੇਮਾਰੀ U/S 165 CRPC ਅਧੀਨ ਸਰਚ ਵਾਰੰਟਾਂ ਅਤੇ Cr. No and Section RC-216-2023-A-0001 U/S 120-B IPC and Sec. 7,8,9,10 & 12 PC Act 1988 (Amended in 2018) ਅਧੀਨ ਕੀਤੀ ਗਈ ਸੀ।

Related posts

Breaking- ਭਗਵੰਤ ਮਾਨ ਨੇ ਸੂਝਵਾਨ ਸੀਨੀਅਰ ਪੱਤਰਕਾਰ ਐੱਨ.ਐੱਸ ਪਰਵਾਨਾ ਜੀ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ

punjabdiary

Breaking News- ਬੰਬ ਧਮਾਕੇ ਨਾਲ ਚਰਚਿੱਤ ਰਹੇ ਰਿਪੁਦੁੱਮਨ ਸਿੰਘ ਮਲਿਕ ਦੀ ਗੋਲੀ ਮਾਰਕੇ ਹੱਤਿਆ ਕਰ ਦਿੱਤੀ ਗਈ

punjabdiary

Breaking- “ਸ਼ਹੀਦ -ਏ- ਆਜਮ ਸ. ਭਗਤ ਸਿੰਘ ਨੂੰ ਅੱਤਵਾਦੀ ਕਹਿਣ ਵਾਲੇ ਸਿਮਰਨਜੀਤ ਸਿੰਘ ਮਾਨ ਬਿਮਾਰ ਮਾਨਸਿਕਤਾ ਦੇ ਸ਼ਿਕਾਰ

punjabdiary

Leave a Comment