Image default
ਤਾਜਾ ਖਬਰਾਂ

Big News – 1050 ਦੇ ਕਰੀਬ ਮਸ਼ੀਨਾਂ ਤੇ vvpat ਨੂੰ ਬਦਲਿਆ ਗਿਆ ਵੋਟਾਂ ਦੌਰਾਨ ਖਰਾਬੀ ਕਰਕੇ

ਚੰਡੀਗੜ੍ਹ, 20 ਫਰਵਰੀ 2022 – ਪੰਜਾਬ ਵਿੱਚ ਅੱਜ 117 ਵਿਧਾਨ ਸਭਾ ਹਲਕਿਆਂ ਲਈ ਨੁਮਾਇੰਦਿਆਂ ਦੀ ਚੋਣ ਵਾਸਤੇ ਸ਼ਾਂਤਮਈ ਢੰਗ ਨਾਲ ਇੱਕੋ ਪੜਾਅ ਵਿੱਚ ਮਤਦਾਨ ਹੋਇਆ। ਸ਼ਾਮ 5 ਵਜੇ ਤੱਕ ਪੰਜਾਬ ਵਿੱਚ 63.44 ਵੋਟ ਫੀਸਦ ਦਰਜ ਕੀਤੀ ਗਈ।
ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਨ ਲਈ ਵੱਡੀ ਗਿਣਤੀ ਵਿੱਚ ਅੱਗੇ ਆਉਣ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਡਾ.ਐਸ.ਕਰੁਣਾ ਰਾਜੂ, ਮੁੱਖ ਚੋਣ ਅਫ਼ਸਰ ਪੰਜਾਬ ਨੇ ਕਿਹਾ ਕਿ ਵੋਟਾਂ ਵਿੱਚ ਵਧ-ਚੜ੍ਹਕੇ ਹਿੱਸਾ ਪਾ ਕੇ ਸੂਬੇ ਦੇ ਲੋਕਾਂ ਨੇ ਇੱਕ ਵਧੀਆ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦਾ ਧਿਆਨ ਸ਼ਾਂਤੀਪੂਰਨ ਚੋਣਾਂ ਨੂੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਯਕੀਨੀ ਬਣਾਉਣਾ ਸੀ।

ਉਨ੍ਹਾਂ ਇਸ ਗੱਲ `ਤੇ ਤਸੱਲੀ ਜ਼ਾਹਰ ਕੀਤੀ ਕਿ ਸਾਰੇ 196 ਮਹਿਲਾ ਪੋਲਿੰਗ ਸਟੇਸ਼ਨਾਂ `ਤੇ ਵੀ ਵੋਟਰਾਂ ਦੀ ਵੱਡੀ ਗਿਣਤੀ ਦੇਖਣ ਨੂੰ ਮਿਲੀ। ਸ੍ਰੀ ਰਾਜੂ ਨੇ ਦੱਸਿਆ ਕਿ ਇਸ ਚੋਣ ਦੀ ਮੁੱਖ ਵਿਸ਼ੇਸ਼ਤਾ ਚੋਣ ਕਮਿਸ਼ਨ ਦੇ 65 ਜਨਰਲ ਅਬਜ਼ਰਵਰ, 29 ਪੁਲਿਸ ਅਬਜ਼ਰਵਰ ਅਤੇ 50 ਖਰਚਾ ਅਬਜ਼ਰਬਰ ਤੋਂ ਇਲਾਵਾ 8784 ਮਾਈਕਰੋ-ਅਬਜ਼ਰਵਰਾਂ ਦੀ ਤਾਇਨਾਤੀ ਸੀ।

ਉਨ੍ਹਾਂ ਦੱਸਿਆ ਕਿ ਸਵੇਰੇ ਮੌਕ ਪੋਲ ਦੌਰਾਨ 146 ਬੈਲਟ ਯੂਨਿਟ, 152 ਕੰਟਰੋਲ ਯੂਨਿਟ ਅਤੇ 433 ਵੀਵੀਪੀਏਟੀ ਮਸ਼ੀਨਾਂ ਨੂੰ ਬਦਲਿਆ ਗਿਆ ਜਦਕਿ ਅਸਲ ਮਤਦਾਨ ਦੌਰਾਨ 72 ਬੈਲਟ ਯੂਨਿਟ, 64 ਕੰਟਰੋਲ ਯੂਨਿਟ ਅਤੇ 649 ਵੀਵੀਪੀਏਟੀ ਦੀ ਬਦਲੀ ਕੀਤੀ ਗਈ ।

Advertisement

Related posts

ਅਯੁੱਧਿਆ ਗਏ ਪਟਿਆਲਾ ਦੇ 2 ਲਾਪਤਾ ਬੱਚਿਆਂ ਦੀਆਂ ਦੇਹਾਂ ਹੋਈਆਂ ਬਰਾਮਦ, ਮਾਪਿਆਂ ਦਾ ਰੋ-ਰੋ ਬੁਰਾ ਹਾਲ

punjabdiary

Big News-ਮੀਂਹ ਦਾ ਕਹਿਰ, ਘਰ ਦੀ ਛੱਤ ਡਿੱਗਣ ਨਾਲ ਬੱਚੀ ਤੇ ਨੌਜਵਾਨ ਦੀ ਮੌਤ

punjabdiary

Breaking- ਵਾਪਰਿਆ ਵੱਡਾ ਬੱਸ ਹਾਦਸਾ, 12 ਦੇ ਕਰੀਬ ਵਿਅਕਤੀ ਹੋਏ ਜ਼ਖਮੀ

punjabdiary

Leave a Comment