Saturday, August 2, 2025
Google search engine
HomeਅਪਰਾਧBikram Majithia: ਬਿਕਰਮ ਮਜੀਠੀਆ ਦੀ ਨਿਆਂਇਕ ਹਿਰਾਸਤ ਚ ਵਾਧਾ, 14 ਦਿਨ ਹੋਰ...

Bikram Majithia: ਬਿਕਰਮ ਮਜੀਠੀਆ ਦੀ ਨਿਆਂਇਕ ਹਿਰਾਸਤ ਚ ਵਾਧਾ, 14 ਦਿਨ ਹੋਰ ਜੇਲ੍ਹ ਵਿੱਚ ਰਹਿਣਗੇ

ਮੋਹਾਲੀ- ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਵਿਚ 14 ਦਿਨਾਂ ਦਾ ਵਾਧਾ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ 14 ਦਿਨਾਂ ਦੇ ਲਈ ਨਿਆਂਇਕ ਹਿਰਾਸਤ ਦੇ ਵਿੱਚ ਭੇਜਿਆ ਗਿਆ ਸੀ ਅਤੇ ਇਸਦੀ ਸਮਾਂ ਸੀਮਾ ਅੱਜ ਖਤਮ ਹੋ ਰਹੀ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਅੱਜ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਮੋਹਾਲੀ ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ- MP Sukhjinder Randhawa: ਪੰਜਾਬ ਪੁਲਿਸ ਦੀ ਵੱਡੀ ਕਾਰਵਾਈ; ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੇ ਪੁੱਤਰ ਨੂੰ ਧਮਕੀ ਦੇਣ ਵਾਲੇ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਦੱਸ ਦੇਈਏ ਕਿ ਬਿਕਰਮ ਮਜੀਠੀਆ ਦੀ ਇਹ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਗਈ ਸੀ। ਉਹ ਨਾਭਾ ਜੇਲ੍ਹ ਵਿੱਚ ਬੰਦ ਹਨ। ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਉਸਨੂੰ ਗ੍ਰਿਫ਼ਤਾਰ ਕਰ ਲਿਆ। ਇਸ ਤੋਂ ਬਾਅਦ ਉਸਨੂੰ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਮਜੀਠੀਆ ਕੁਝ ਦਿਨਾਂ ਲਈ ਵਿਜੀਲੈਂਸ ਰਿਮਾਂਡ ‘ਤੇ ਰਿਹਾ। ਇਸ ਤੋਂ ਬਾਅਦ, ਮੋਹਾਲੀ ਅਦਾਲਤ ਨੇ ਉਸਨੂੰ ਦੋ ਵਾਰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਇਹ ਤੀਜੀ ਵਾਰ ਹੈ ਜਦੋਂ ਮੋਹਾਲੀ ਅਦਾਲਤ ਨੇ ਉਸਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜਿਆ ਹੈ।

ਪੂਰਾ ਮਾਮਲਾ ਕੀ ਹੈ
25 ਜੂਨ ਨੂੰ, ਵਿਜੀਲੈਂਸ ਬਿਊਰੋ ਨੇ ਬਿਕਰਮ ਮਜੀਠੀਆ ਵਿਰੁੱਧ ਲਗਭਗ 540 ਕਰੋੜ ਰੁਪਏ ਦੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਸੀ। ਇਸ ਤੋਂ ਬਾਅਦ, ਅੰਮ੍ਰਿਤਸਰ ਅਤੇ ਚੰਡੀਗੜ੍ਹ ਵਿੱਚ ਮਜੀਠੀਆ ਦੇ ਘਰਾਂ ਸਮੇਤ 26 ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ। ਵਿਜੀਲੈਂਸ ਨੇ ਮਜੀਠੀਆ ਨੂੰ ਅੰਮ੍ਰਿਤਸਰ ਸਥਿਤ ਉਸਦੇ ਘਰ ਤੋਂ ਗ੍ਰਿਫ਼ਤਾਰ ਕੀਤਾ। ਇਸ ਦੌਰਾਨ, 29 ਮੋਬਾਈਲ ਫੋਨ, 3 ਆਈਪੈਡ, 5 ਲੈਪਟਾਪ, 8 ਡਾਇਰੀਆਂ, 2 ਡੈਸਕਟਾਪ ਅਤੇ ਦਸਤਾਵੇਜ਼ ਬਰਾਮਦ ਕੀਤੇ ਗਏ।

ਇਹ ਵੀ ਪੜ੍ਹੋ- Jalandhar Civil Hospital : ਜਲੰਧਰ ਸਿਵਲ ਹਸਪਤਾਲ ਵਿੱਚ ਮਰੀਜ਼ ਦੀ ਮੌਤ ਦਾ ਮਾਮਲਾ; ਆਕਸੀਜਨ ਪਲਾਂਟ ਸੁਪਰਵਾਈਜ਼ਰ ਨੂੰ ਬਰਖਾਸਤ

ਵਿਜੀਲੈਂਸ ਬਿਊਰੋ ਨੇ ਇਹ ਵੀ ਖੁਲਾਸਾ ਕੀਤਾ ਹੈ ਕਿ ਬਿਕਰਮ ਸਿੰਘ ਮਜੀਠੀਆ ਦੇ ਵੱਲੋਂ 2007 ਤੋਂ 2009 ਦੇ ਦੌਰਾਨ 161 ਕਰੋੜ ਰੁਪਏ ਦੇ ਨਕਦ ਲੈਣ-ਦੇਣ ਦੇ ਦਸਤਾਵੇਜ਼ ਮਿਲੇ ਹਨ ਅਤੇ ਇਸ ਸਮੇਂ ਦੇ ਦੌਰਾਨ, ਵਿਦੇਸ਼ੀ ਸ਼ੈੱਲ ਕੰਪਨੀਆਂ ਤੋਂ 141 ਕਰੋੜ ਰੁਪਏ ਦੀ ਆਮਦਨ ਦਾ ਖੁਲਾਸਾ ਹੋਇਆ ਹੈ ਅਤੇ 194 ਕਰੋੜ ਰੁਪਏ ਦੀ ਜਾਇਦਾਦ ਖਰੀਦੀ ਗਈ ਹੈ। ਵਿਜੀਲੈਂਸ ਨੂੰ ਆਮਦਨ ਦਾ ਕੋਈ ਜਾਇਜ਼ ਸਰੋਤ ਨਹੀਂ ਮਿਲਿਆ ਹੈ। ਵਿਜੀਲੈਂਸ ਨੇ ਪਾਇਆ ਹੈ ਕਿ ਇਸ ਵਿੱਚੋਂ 237 ਕਰੋੜ ਰੁਪਏ ਉਸ ਦੀਆਂ ਕੰਪਨੀਆਂ ਵਿੱਚ ਨਿਵੇਸ਼ ਕੀਤੇ ਗਏ ਹਨ। ਇਸਦਾ ਕੋਈ ਜਾਇਜ਼ ਸਰੋਤ ਨਹੀਂ ਮਿਲਿਆ ਹੈ ਅਤੇ ਇਸ ਸਬੰਧ ਵਿੱਚ ਕੋਈ ਤਸੱਲੀਬਖਸ਼ ਜਵਾਬ ਨਹੀਂ ਦਿੱਤਾ ਗਿਆ ਹੈ।


(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments