BIKRAM MAJITHIA: ਬਿਕਰਮ ਮਜੀਠੀਆ ਨੂੰ ਅਦਾਲਤ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ ‘ਤੇ 4 ਘੰਟੇ ਦੀ ਸੁਣਵਾਈ ਤੋਂ ਬਾਅਦ ਅਗਲੀ ਤਰੀਕ ਤੈਅ
BIKRAM MAJITHIA: ਪਿਛਲੀ ਸੁਣਵਾਈ ‘ਚ ਸਰਕਾਰ ਨੇ ਬੈਰਕ ਬਦਲਣ ਨਾਲ ਸਬੰਧਤ ਮਜੀਠੀਆ ਦੀ ਪਟੀਸ਼ਨ ‘ਤੇ ਜਵਾਬ ਦਾਇਰ ਕੀਤਾ ਸੀ। ਇਸ ਵੇਲੇ ਮਜੀਠੀਆ 2 ਅਗਸਤ ਤੱਕ ਨਿਆਂਇਕ ਹਿਰਾਸਤ ਵਿੱਚ ਹਨ ਅਤੇ ਪਟਿਆਲਾ ਦੀ ਨਵੀਂ ਨਾਭਾ ਜੇਲ੍ਹ ਵਿੱਚ ਬੰਦ ਹਨ।

ਮੋਹਾਲੀ- ਆਮਦਨ ਤੋਂ ਵੀ ਵੱਧ ਜਾਇਦਾਦ ਦੇ ਮਾਮਲੇ ਦੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅਜੇ ਤੱਕ ਮੋਹਾਲੀ ਅਦਾਲਤ ਤੋਂ ਕੋਈ ਵੀ ਰਾਹਤ ਨਹੀਂ ਮਿਲੀ ਹੈ ਅਤੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਸਵੇਰੇ ਤੋਂ ਹੀ 10:30 ਵਜੇ ਤੋਂ ਦੁਪਹਿਰ 3 ਵਜੇ ਤੱਕ ਸੁਣਵਾਈ ਹੋਈ, ਜਿਸ ਦੇ ਵਿੱਚ ਦੋਵਾਂ ਧਿਰਾਂ ਦੇ ਵਕੀਲਾਂ ਨੇ ਆਪਣੀਆਂ ਦਲੀਲਾਂ ਪੇਸ਼ ਕੀਤੀਆਂ।
ਇਹ ਵੀ ਪੜ੍ਹੋ- Punjab Cabinet Decisions: ਪੰਜਾਬ ਦੇ ਸਾਰੇ 154 ਬਲਾਕਾਂ ਦਾ ਪੁਨਰਗਠਨ ਕੀਤਾ ਜਾਵੇਗਾ, ਸਰਕਾਰ ਪਾਣੀ ਦੇ ਬਿੱਲਾਂ ਦੀਕਰੇਗੀ ਵਸੂਲੀ
ਅਦਾਲਤ ਨੇ ਹੁਣ ਮਾਮਲੇ ਦੀ ਅਗਲੀ ਸੁਣਵਾਈ 1 ਅਗਸਤ ਤੱਕ ਮੁਲਤਵੀ ਕਰ ਦਿੱਤੀ ਹੈ, ਉਸ ਦਿਨ ਵੀ ਬਹਿਸ ਜਾਰੀ ਰਹੇਗੀ। ਪਿਛਲੀ ਸੁਣਵਾਈ ‘ਚ ਸਰਕਾਰ ਨੇ ਬੈਰਕ ਬਦਲਣ ਨਾਲ ਸਬੰਧਤ ਮਜੀਠੀਆ ਦੀ ਪਟੀਸ਼ਨ ‘ਤੇ ਜਵਾਬ ਦਾਇਰ ਕੀਤਾ ਸੀ। ਇਸ ਵੇਲੇ ਮਜੀਠੀਆ 2 ਅਗਸਤ ਤੱਕ ਨਿਆਂਇਕ ਹਿਰਾਸਤ ਵਿੱਚ ਹਨ ਅਤੇ ਪਟਿਆਲਾ ਦੀ ਨਵੀਂ ਨਾਭਾ ਜੇਲ੍ਹ ਵਿੱਚ ਬੰਦ ਹਨ।
ਇਹ ਵੀ ਪੜ੍ਹੋ- YouTube Ban : 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਯੂਟਿਊਬ ‘ਤੇ ਪਾਬੰਦੀ, ਜਾਣੋ ਕੀ ਹੈ ਪੂਰਾ ਮਾਮਲਾ
ਇਸ ਦੌਰਾਨ, ਸ਼੍ਰੋਮਣੀ ਅਕਾਲੀ ਦਲ ਦਾ ਇੱਕ ਵਫ਼ਦ ਅੱਜ ਮਜੀਠੀਆ ਨੂੰ ਮਿਲਣ ਲਈ ਨਵੀਂ ਨਾਭਾ ਜੇਲ੍ਹ ਪਹੁੰਚਿਆ। ਇਸ ਵਫ਼ਦ ਦੀ ਅਗਵਾਈ ਪਾਰਟੀ ਆਗੂ ਡਾ. ਦਲਜੀਤ ਸਿੰਘ ਚੀਮਾ ਕਰ ਰਹੇ ਹਨ ਅਤੇ ਇਸ ਵਿੱਚ ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਸਿਕੰਦਰ ਸਿੰਘ ਮਲੂਕਾ ਵੀ ਸ਼ਾਮਲ ਹਨ। ਇਸ ਤੋਂ ਪਹਿਲਾਂ, ਮਜੀਠੀਆ ਦੀ ਪਤਨੀ ਗਨੀਵ ਕੌਰ ਨੇ ਦੋਸ਼ ਲਗਾਇਆ ਸੀ ਕਿ ਅਕਾਲੀ ਦਲ ਦੇ ਆਗੂਆਂ ਅਤੇ ਪਰਿਵਾਰਕ ਮੈਂਬਰਾਂ ਨੂੰ ਮਜੀਠੀਆ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ।
-(ਏਬੀਪੀ ਸਾਂਝਾ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।