Breaking- ਅਕਾਲੀ ਸਰਕਾਰ ਦੇ ਦੌਰਾਨ ਰਹੇ, ਦੋ ਸਾਬਕਾ ਮੰਤਰੀਆਂ ਖਿਲਾਫ ਸਰਕਾਰ ਨੇ ਨੋਟਿਸ ਜਾਰੀ ਕੀਤਾ
19 ਸਤੰਬਰ – ਪੰਜਾਬ ਵਿੱਚ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ ਉਸੇ ਸਮੇਂ ਤੋਂ ਲਗਾਤਾਰ ਪਿਛਲੀਆਂ ਸਰਕਾਰਾਂ ਵਿੱਚ ਮੰਤਰੀ ਰਹੇ ਉਨ੍ਹਾਂ ਤੇ ਵਿਜੀਲੈਂਸ ਕਾਰਵਾਈਆਂ ਕਰ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਰਹੇ ਮੰਤਰੀ ਜਨਮੇਜਾ ਸਿੰਘ ਸੇਖੋਂ, ਸ਼ਰਨਜੀਤ ਸਿੰਘ ਢਿੱਲੋਂ ਖਿਲਾਫ ਸਰਕਾਰ ਨੇ ਨੋਟਿਸ ਜਾਰੀ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਵਿਜੀਲੈਂਸ ਵਿਭਾਗ ਨੇ ਅਕਾਲੀ ਭਾਜਪਾ ਸਰਕਾਰ ਦੌਰਾਨ ਸੰਚਾਈ ਵਿਭਾਗ ਵਿੱਚ ਹੋਏ ਘਪਲਿਆਂ ਨੂੰ ਲੈ ਕੇ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਅਤੇ ਸ਼ਰਨਜੀਤ ਸਿੰਘ ਢਿੱਲੋਂ ਖਿਲਾਫ ਜਾਂਚ ਖੋਲ ਦਿੱਤੀ ਹੈ ਤੇ ਨੋਟਿਸ ਵੀ ਜਾਰੀ ਕਰ ਦਿੱਤਾ ਹੈ। ਇਸ ਤੋਂ ਇਲਾਵਾ ਸੇਵਾਮੁਕਤ ਆਈਏਐਸ ਅਧਿਕਾਰੀ ਕੌਸ਼ਲ, ਕੇਬੀਐਸ ਸਿੱਧੂ ਤੇ ਕਾਹਨ ਸਿੰਘ ਪੰਨੂੰ ਦੇ ਖ਼ਿਲਾਫ਼ ਵੀ ਇਹ ਨੋਟਿਸ ਜਾਰੀ ਕੀਤਾ ਗਿਆ ਹੈ।
ਦੱਸ ਦਈਏ ਕਿ ਇਸ ਮਾਮਲੇ ਦੇ ਮੁੱਖ ਆਰੋਪੀ ਗੁਰਿੰਦਰ ਸਿੰਘ ਨੇ ਕਬੂਲਿਆ ਸੀ ਇਸ ਘਪਲੇ ਵਿੱਚ 2 ਸਾਬਕਾ ਮੰਤਰੀ ਤੇ 3 ਆਈਏਐਸ ਅਧਿਕਾਰੀ ਸ਼ਾਮਲ ਹਨ। ਇਹ ਬਿਆਨ 2017 ਵਿੱਚ ਵਿਜੀਲੈਂਸ ਵਿਭਾਗ ਨੇ ਦਰਜ ਕੀਤਾ ਸੀ। ਇਸ ਦੌਰਾਨ ਬੀਤੇ ਦੋ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਨੇ ਇਸ ਮਾਮਲੇ ਵਿੱਚ ਵਿਜੀਲੈਂਸ ਜਾਂਚ ਦੇ ਆਦੇਸ਼ ਦਿੱਤੇ ਸੀ।