Image default
About us ਤਾਜਾ ਖਬਰਾਂ

Breaking- ਚਰਨਜੀਤ ਸਿੰਘ ਚੰਨੀ ਨੇ ਮਾਨ ਸਰਕਾਰ ਤੇ ਦੋਸ਼ ਲਗਾਏ ਕਿ ਸਰਕਾਰ ਉਨ੍ਹਾਂ ਨੂੰ ਜੇਲ੍ਹ ਭੇਜਣ ਦੀ ਤਿਆਰੀ ਕਰ ਰਹੀ ਹੈ

Breaking- ਚਰਨਜੀਤ ਸਿੰਘ ਚੰਨੀ ਨੇ ਮਾਨ ਸਰਕਾਰ ਤੇ ਦੋਸ਼ ਲਗਾਏ ਕਿ ਸਰਕਾਰ ਉਨ੍ਹਾਂ ਨੂੰ ਜੇਲ੍ਹ ਭੇਜਣ ਦੀ ਤਿਆਰੀ ਕਰ ਰਹੀ ਹੈ

ਚੰਡੀਗੜ੍ਹ, 31 ਦਸੰਬਰ – ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਗਵੰਤ ਮਾਨ ਸਰਕਾਰ ’ਤੇ ਜਾਣ ਬੁੱਝ ਕੇ ਉਹਨਾਂ ਨੂੰ ਨਿਸ਼ਾਨਾ ਬਣਾਉਣ ਦੇ ਦੋਸ਼ ਲਗਾਏ ਹਨ। ਉਹਨਾਂ ਨੇ ਇਕ ਪ੍ਰੈਸ ਕਾਨਫਰੰਸ ਵਿਚ ਕਿਹਾ ਕਿ ਪੰਜਾਬ ਸਰਕਾਰ ਉਹਨਾਂ ਦੇ ਖਾਤੇ ਫਰੋਲ ਰਹੀ ਹੈ ਤੇ ਉਹਨਾਂ ਦੀ ਜਾਇਦਾਦ ਦੀ ਪੜਚੋਲ ਕਰ ਰਹੀਹੈ। ਉਹਨਾਂ ਕਿਹਾ ਕਿ ਸਰਕਾਰ ਸਿਆਸੀ ਬਦਲਾਖੋਰੀ ’ਤੇ ਉਤਰੀ ਹੋਈ ਹੈ ਤੇ ਉਹਨਾਂ ਨੂੰ ਜੇਲ੍ਹ ਅੰਦਰ ਭੇਜਣ ਦੇ ਯਤਨ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਉਹ ਹੈਰਾਨ ਹਨ ਕਿ ਉਹ 3 ਮਹੀਨੇ ਹੀ ਮੁੱਖ ਮੰਤਰੀ ਰਹੇ ਹਨ ਤੇ ਸਿਰਫ 3 ਮਹੀਨਿਆਂ ਦਾ ਕਾਰਜਕਾਲ ਹੀ ਵਿਵਾਦਾਂ ਵਿਚ ਘੇਰਿਆ ਜਾ ਰਿਹਾ ਹੈ।
ਉਹਨਾਂ ਨੇ 3 ਮਹੀਨਿਆਂ ਵਿਚ 60 ਲੱਖ ਰੁਪਏ ਖਾਣੇ ’ਤੇ ਖਰਚ ਕਰਨ ਦਾ ਵੀ ਖੰਡਨ ਕੀਤਾ ਅਤੇ ਕਿਹਾ ਕਿ ਉਹ ਨਾ ਤਾਂ ਮੀਟ ਖਾਂਦੇ ਹਨ ਤੇ ਨਾ ਹੀ ਸ਼ਰਾਬ ਪੀਂਦੇ ਹਨ ਤਾਂ ਫਿਰ ਇਹ ਖਰਚਾ ਕਿਵੇਂ ਹੋ ਸਕਦਾ ਹੈ।

Related posts

Breaking- ਆਮ ਆਦਮੀ ਪਾਰਟੀ ਬਾਵਰੀਆ ਸਮਾਜ ਦੇ ਵਰਕਰਾਂ ਦੀ ਮੀਟਿੰਗ ਪਿੰਡ ਘੁਗਿਆਣਾ ਵਿਖੇ ਚੰਦ ਸਿੰਘ ਦੀ ਪ੍ਰਧਾਨਗੀ ਹੇਠ ਹੋਈ

punjabdiary

ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ, ਕਈ ਪਿੰਡਾਂ ‘ਚ ਪੰਚਾਇਤੀ ਚੋਣਾਂ ’ਤੇ ਲਾਈ ਰੋਕ

Balwinder hali

Breaking- ਵੱਡੀ ਖਬਰ – ਜ਼ੀਰੇ ਦੀ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਸੀ.ਐਮ ਭਗਵੰਤ ਮਾਨ ਨੇ ਦਿੱਤੇ, ਪੜ੍ਹੋ ਖਬਰ

punjabdiary

Leave a Comment