Image default
ਅਪਰਾਧ ਤਾਜਾ ਖਬਰਾਂ

Breaking- ਡੇਰਾ ਪ੍ਰੇਮੀ ਦੇ ਕਤਲ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਛੇ ਗੁਰਗਿਆ ਵਿਚੋਂ ਤਿੰਨ ਪੁਲਿਸ ਨੇ ਗ੍ਰਿਫਤਾਰ ਕੀਤੇ

Breaking- ਡੇਰਾ ਪ੍ਰੇਮੀ ਦੇ ਕਤਲ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਛੇ ਗੁਰਗਿਆ ਵਿਚੋਂ ਤਿੰਨ ਪੁਲਿਸ ਨੇ ਗ੍ਰਿਫਤਾਰ ਕੀਤੇ

11 ਨਵੰਬਰ – ਫਰੀਦਕੋਟ ਦੇ ਕੋਟਕਪੂਰਾ ਵਿੱਚ ਬੀਤੇ ਦਿਨ ਸਵੇਰੇ ਸਵੇਰੇ ਛੇ ਨੋਜਵਾਨਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਦਾ ਦੋਸ਼ੀ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਨੂੰ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਸੀ। ਮਿਲੀ ਜਾਣਕਾਰੀ ਮੁਤਾਬਕ ਦਿੱਲੀ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਦਿੱਲੀ ਪੁਲਿਸ ਨੇ ਇੰਨਾ ਤਿੰਨ ਨੂੰ ਬੀਤੀ ਰਾਤ ਪਟਿਆਲਾ ਦੇ ਬਖਸ਼ੀਵਾਲਾ ਤੋਂ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਦੂਜੇ ਤਿੰਨਾਂ ਦੀ ਵੀ ਸ਼ਨਾਖਤ ਕਰ ਲਈ ਹੈ। ਕਤਲ ਕਰਨ ਵਾਲੇ ਛੇ ਮੁਲਜ਼ਮਾਂ ਵਿੱਚੋਂ 4 ਹਰਿਆਣਾ ਦੇ ਤੇ 2 ਪੰਜਾਬ ਦੇ ਹਨ।
ਪੁਲਿਸ ਮੁਤਾਬਕ ਮੁਲਜ਼ਮਾਂ ਨੇ ਪ੍ਰਦੀਪ ਕਟਾਰੀਆ ‘ਤੇ 60 ਗੋਲੀਆਂ ਚਲਾਈਆਂ ਸੀ। ਇਹ ਹਮਲਾਵਰ ਗੈਂਗਸਟਰ ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਤੋਂ ਇਲਾਵਾ ਪਾਕਿਸਤਾਨ ਵਿੱਚ ਬੈਠੇ ਅੱਤਵਾਦੀ ਹਰਵਿੰਦਰ ਰਿੰਦਾ ਦੇ ਸੰਪਰਕ ਵਿੱਚ ਸਨ। ਫਰੀਦਕੋਟ ਵਿੱਚ ਗੋਲੀਬਾਰੀ ਦੌਰਾਨ ਇੱਕ ਸ਼ੂਟਰ ਦੀ ਲੱਤ ਵਿੱਚ ਗੋਲੀ ਲੱਗੀ ਸੀ।
ਡੇਰਾ ਪ੍ਰੇਮੀ ਪ੍ਰਦੀਪ ਸਿੰਘ ਉਰਫ਼ ਰਾਜੂ ਨੂੰ ਵੀਰਵਾਰ ਛੇ ਹਥਿਆਰਬੰਦ ਨੌਜਵਾਨਾਂ ਨੇ ਸਵੇਰੇ 7 ਕੁ ਵਜੇ ਉਸ ਦੀ ਦੁਕਾਨ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਕਰਿਆਨੇ ਦੀ ਦੁਕਾਨ ਤੇ ਡੇਅਰੀ ਚਲਾਉਣ ਵਾਲੇ ਪ੍ਰਦੀਪ ਸਿੰਘ ਨੂੰ ਉਸ ਦੇ ਸੁਰੱਖਿਆ ਮੁਲਾਜ਼ਮ ਹਾਕਮ ਸਿੰਘ ਨੇ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਹਮਲਾਵਰਾਂ ਨੇ ਉਸ ਦੇ ਵੀ ਗੋਲੀ ਮਾਰ ਦਿੱਤੀ ਸੀ।
ਪ੍ਰਦੀਪ ਸਿੰਘ ਜਦੋਂ ਬਚਾਅ ਲਈ ਭੱਜਣ ਲਈ ਲੱਗਾ ਤਾਂ ਇੱਕ ਗੋਲੀ ਨੇੜੇ ਖੜ੍ਹੇ ਸਾਬਕਾ ਐਮਸੀ ਅਮਰ ਸਿੰਘ ਵਿਰਦੀ ਨੂੰ ਵੀ ਲੱਗ ਗਈ ਸੀ। ਘਟਨਾ ਤੋਂ ਬਾਅਦ ਆਸ-ਪਾਸ ਦੇ ਲੋਕਾਂ ਨੇ ਤੁਰੰਤ ਤਿੰਨੋਂ ਵਿਅਕਤੀਆਂ ਨੂੰ ਕੋਟਕਪੂਰਾ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਸੀ ਜਿੱਥੋਂ ਉਨ੍ਹਾਂ ਨੂੰ ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਤਬਦੀਲ ਕਰ ਦਿੱਤਾ ਗਿਆ।

Related posts

Breaking- ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਛੋਟੇ 6 ਸਾਲਾਂ ਦੇ ਬੱਚੇ ਦੀ ਗੋਲੀ ਮਾਰ ਕਿ ਕੀਤੀ ਹੱਤਿਆ, ਪੁਲਿਸ ਵੱਲੋਂ ਕੇਸ ਦਰਜ

punjabdiary

ਪਰਾਲੀ ਦੀ ਖੇਤ ‘ ਚ ਸੰਭਾਲ ਕਰਨ ਵਾਲੀ ਖੇਤੀ ਮਸ਼ੀਨਰੀ ਦੀ ਭੌਤਿਕ ਪੜਤਾਲ ਕੀਤੀ ਗਈ- ਡਾ.ਗਿੱਲ

punjabdiary

ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ,ਸਹਾਇਕ ਸਬ-ਇੰਸਪੈਕਟਰ 35 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਕੀਤਾ ਕਾਬੂ

punjabdiary

Leave a Comment