Image default
ਤਾਜਾ ਖਬਰਾਂ

Breaking- ਨਵੇਂ ਐਡਵੋਕੇਟ ਜਨਰਲ ਵਿਨੋਦ ਘਈ ਲਈ ਨੋਟੀਫਿਕੇਸ਼ਨ ਜਾਰੀ

Breaking- ਨਵੇਂ ਐਡਵੋਕੇਟ ਜਨਰਲ ਵਿਨੋਦ ਘਈ ਲਈ ਨੋਟੀਫਿਕੇਸ਼ਨ ਜਾਰੀ

30 ਜੁਲਾਈ – (ਪੰਜਾਬ ਡਾਇਰੀ) ਪੰਜਾਬ ਵਿੱਚ ਪਿਛਲੇ ਦਿਨਾਂ ਤੋਂ ਪੰਜਾਬ ਦੇ ਐਡਵੋਕੇਟ ਜਨਰਲ ਨੂੰ ਲੈਕੇ ਕਾਫੀ ਚਰਚਾ ਹੋ ਰਹੀ ਸੀ। ਐਡਵੋਕੇਟ ਜਨਰਲ ਅਨਮੋਲ ਰਤਨ ਸਿੰਘ ਸਿੱਧੂ ਦੇ ਅਸਤੀਫੇ ਤੋਂ ਬਾਅਦ ਵਿਰੋਧੀਆਂ ਨੇ ਮਾਨ ਸਰਕਾਰ ਤੇ ਨਵੇਂ ਐਡਵੋਕੇਟ ਜਨਰਲ ਦੀ ਨਿਯੁਕਤੀ ਤੇ ਸਵਾਲ ਖੜ੍ਹੇ ਕੀਤੇ ਸਨ। ਪਰ ਅੱਜ ਮਾਨ ਸਰਕਾਰ ਨੇ ਨਵੇ ਐਡਵੋਕੇਟ ਜਨਰਲ ਵਿਨੋਦ ਘਈ ਦੀ ਨਿਯੁਕਤੀ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰਹਿਤ ਨੇ ਨਵੇਂ ਐਡਵੋਕੇਟ ਜਨਰਲ ਦੀ ਨਿਯੁਕਤੀ ਤੇ ਮੋਹਰ ਲਾ ਦਿੱਤੀ ਹੈ।
ਪੰਜਾਬ ਦੇ ਏ. ਜੀ. ਅਨਮੋਲ ਰਤਨ ਸਿੱਧੂ ਵੱਲੋਂ ਅਚਾਨਕ ਅਸਤੀਫ਼ਾ ਦੇਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਕੀਲ ਵਿਨੋਦ ਘਈ ਦੇ ਨਾਂ ’ਤੇ ਬਤੌਰ ਏ. ਜੀ. ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਸੀ। ਇਸ ਨੂੰ ਲੈ ਕੇ ਫਾਈਲ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਭੇਜੀ ਗਈ ਸੀ ਜਿਸ ‘ਤੇ ਰਾਜਪਾਲ ਵੱਲੋਂ ਮੋਹਰ ਲਗਾ ਦਿੱਤੀ ਗਈ ਹੈ ਤੇ ਇਸ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਵੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

Related posts

Breaking News-ਅੰਮ੍ਰਿਤਸਰ ਦੇ ਵੱਲਾ ਰੋਡ ‘ਤੇ ਚੱਲਦੇ ਟਰੱਕ ਨੂੰ ਲੱਗੀ ਅੱਗ

punjabdiary

Breaking News- ਬੇਅਦਬੀ ਮਾਮਲੇ ਦੇ ਤਿੰਨ ਮੁਲਜ਼ਮਾਂ ਦੀ ਸਜ਼ਾ ਨੂੰ ਲੈ ਕੇ ‘ਆਪ’ ਤੇ ਭਾਜਪਾ ‘ਚ ਸ਼ਬਦੀ ਜੰਗ ਸ਼ੁਰੂ

punjabdiary

ਪੱਛਮੀ ਗੜਬੜੀ ਕਾਰਨ ਪੰਜਾਬ ਚ ਇੰਨੇ ਦਿਨਾਂ ਤੱਕ ਲਗਾਤਾਰ ਮੀਂਹ ਪਵੇਗਾ, ਗੜੇਮਾਰੀ ਵੀ ਹੋਵੇਗੀ; ਕਿਸਾਨਾਂ ਵਿੱਚ ਵਧਦੀ ਚਿੰਤਾ…

Balwinder hali

Leave a Comment