Image default
About us ਤਾਜਾ ਖਬਰਾਂ

Breaking- ਜ਼ਿਲ੍ਹਾ ਫਰੀਦਕੋਟ ਦੇ ਹੋਟਲ, ਰੈਸਟੋਰੈਂਟ ਮਾਲਕ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ- ਜ਼ਿਲਾ ਮੈਜਿਸਟ੍ਰੇਟ

Breaking- ਜ਼ਿਲ੍ਹਾ ਫਰੀਦਕੋਟ ਦੇ ਹੋਟਲ, ਰੈਸਟੋਰੈਂਟ ਮਾਲਕ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ- ਜ਼ਿਲਾ ਮੈਜਿਸਟ੍ਰੇਟ

ਫਰੀਦਕੋਟ, 19 ਅਕਤੂਬਰ – (ਪੰਜਾਬ ਡਾਇਰੀ) ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ, ਡਾ. ਰੂਹੀ ਦੁੱਗ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਫਰੀਦਕੋਟ ‘ਚ ਜੋ ਵੀ ਹੋਟਲ ਅਤੇ ਰੈਸਟੋਰੈਂਟ ਚੱਲ ਰਹੇ ਹਨ, ਉਹ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ ਲਈ ਸਬੰਧਤ ਵਿਭਾਗ ਜਿਵੇਂ ਕਿ ਸੀਨੀਅਰ ਪੁਲਿਸ ਕਪਤਾਨ, ਕਾਰਜਕਾਰੀ ਇੰਜਨੀਅਰ ਪ੍ਰਾਂਤਕ ਮੰਡਲ ਭ ਤੇ ਮ ਸ਼ਾਖਾ, ਲੋਕ ਨਿਰਮਾਣ, ਜ਼ਿਲਾ ਨਗਰ ਯੋਜਨਾਕਾਰ, ਸਬੰਧਤ ਉਪ ਮੰਡਲ ਮੈਜਿਸਟ੍ਰੇਟ/ ਨਗਰ ਕੌਸਲਾਂ ਅਤੇ ਫਾਇਰ ਅਫਸਰਾਂ ਆਦਿ ਤੋਂ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਹੋਣ ਤੋਂ ਬਾਅਦ ਲੋੜੀਦੀ ਪ੍ਰਵਾਨਗੀ ਦਿੱਤੇ ਜਾਣ ਲਈ ਹੁਕਮ ਜਾਰੀ ਕੀਤੇ ਜਾ ਸਕਣ। ਇਸ ਖਬਰ ਦੇ ਪ੍ਰਕਾਸ਼ਤ ਹੋਣ ਤੋਂ 15 ਦਿਨ ਦੇ ਅੰਦਰ ਅੰਦਰ ਸਮਰੱਥ ਅਧਿਕਾਰੀ ਨੂੰ ਪੇਸ਼ ਕਰਨ, ਤਾਂ ਜੋ ਇਸ ਬਾਰੇ ਯੋਗ ਫੈਸਲਾ ਲਿਆ ਜਾ ਸਕੇ। ਉਨਾਂ ਸਪੱਸ਼ਟ ਕਰਦਿਆਂ ਕਿਹਾ ਕਿ ਜਿਹੜੇ ਹੋਟਲ ਜਾਂ ਰੈਸਟੋਰੈਂਟ ਨਵੇਂ ਬਣ ਰਹੇ ਹਨ, ਉਹ ਫੌਰੀ ਤੌਰ ਤੇ 15 ਦਿਨਾਂ ਦੇ ਅੰਦਰ ਅੰਦਰ ਇਸ ਸਬੰਧੀ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ। ਸਰਟੀਫਿਕੇਟ ਨਾ ਲੈਣ ਦੀ ਸੂਰਤ ‘ਚ ਸਾਰੇ ਦਾ ਸਾਰਾ ਕੰਮ ਬੰਦ ਕੀਤਾ ਜਾਵੇਗਾ। ਇਸ ਤੋਂ ਇਲਾਵਾ ਲੋਕਾਂ ਦੀ ਸੁਰੱਖਿਆ ਲਈ ਸਮੇਂ ਸਮੇਂ ਤੇ ਸਲਾਨਾ ਨਿਰੀਖਣ ਕਰਵਾਇਆ ਜਾਵੇਗਾ। ਹੁਕਮਾਂ ਅਨੁਸਾਰ ਚੱਲ ਰਹੇ ਹੋਟਲ, ਰੈਸਟੋਰੈਂਟ ਜਾਂ ਨਵੇਂ ਬਣਾਏ ਜਾ ਰਹੇ ਵਿਚ ਕਈ ਤਰਾਂ ਨਾਲ ਤਕਨੀਕੀ ਪੱਖਾਂ ਤੋਂ ਕਈ ਕਮੀਆਂ ਰਹਿ ਜਾਂਦੀਆਂ ਹਨ, ਜੋ ਆਉਣ ਵਾਲੀ ਜਨਤਾ ਲਈ ਖਤਰੇ ਦਾ ਕਾਰਣ ਬਣ ਜਾਂਦੀਆਂ ਹਨ। ਜਿਸ ਨਾਲ ਜਾਨਮਾਲ ਦਾ ਨੁਕਸਾਨ ਹੋ ਸਕਦਾ ਹੈ। ਇਹ ਹੁਕਮ 13 ਦਸੰਬਰ 2022 ਤੱਕ ਲਾਗੂ ਰਹਿਣਗੇ

Related posts

ਪੰਜਾਬ ਸਰਕਾਰ ਦੀ ਨਵੀਂ ਮੁਹਿੰਮ: ਉਲੰਪਿਕ ‘ਚ ਸੋਨ ਤਮਗਾ ਜੇਤੂ ਨੂੰ ਦਿੱਤੇ ਜਾਣਗੇ 3 ਕਰੋੜ ਰੁਪਏ-ਮੀਤ ਹੇਅਰ

punjabdiary

Breaking- News – CM ਭਗਵੰਤ ਮਾਨ ਨੇ ਸਿੰਘਾਪੁਰ ਦੇ ਨੈਸ਼ਨਲ ਇੰਸਟੀਚਿਊਟ ਆਫ਼ ਐਜੂਕੇਸ਼ਨ ਤੋਂ ਸਿਖਲਾਈ ਲੈਣ ਜਾ ਰਹੇ 30 ਪ੍ਰਿੰਸੀਪਲਾਂ ਦੇ ਦੂਜੇ ਬੈਚ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

punjabdiary

Breaking- ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਚ ਸਟਾਫ ਵਲੋਂ ਧਰਨੇ ਦਾ ਐਲਾਨ

punjabdiary

Leave a Comment