Breaking- ਅਤਵਾਦੀ ਗਿਰੋਹ ਦੇ 3 ਮੈਂਬਾਰਾਂ ਨੂੰ ਪੁਲਿਸ ਨੇ ਹਥਿਆਰਾਂ ਸਮੇਤ ਕੀਤਾ ਗ੍ਰਿਫਤਾਰ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਸਨ ਮੁਲਜ਼ਮ
21 ਅਕਤੂਬਰ – ਪੰਜਾਬ ਵਿੱਚ ਦੀਵਾਲੀ ਦੇ ਮੱਦੇਨਜ਼ਰ ਪੁਲਿਸ ਲਗਾਤਾਰ ਚੌਕਸੀ ਵਰਤ ਰਹੀ ਹੈ। ਬੀਤੇ ਦਿਨ ਪੰਜਾਬ ਏਜੀਟੀਐਫ ਅਤੇ ਦਿੱਲੀ ਪੁਲਿਸ ਦੇ ਇਨਪੁਟ ‘ਤੇ ਅੱਤਵਾਦੀ ਰਿੰਦਾ ਦੇ ਤਿੰਨ ਸਾਥੀਆਂ ਨੂੰ ਵੀਰਵਾਰ ਰਾਤ ਨੂੰ ਸ੍ਰੀ ਦਰਬਾਰ ਸਾਹਿਬ ਨੇੜੇ ਇਕ ਹੋਟਲ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਵੱਡੀ ਗਿਣਤੀ ਵਿੱਚ ਕਾਰਤੂਸ, ਤਿੰਨ ਪਿਸਤੌਲ ਅਤੇ ਇੱਕ ਏਕੇ-47 ਬਰਾਮਦ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਮੁਲਜ਼ਮਾਂ ਨੇ ਉਕਤ ਹਥਿਆਰਾਂ ਨਾਲ ਧਾਰਮਿਕ ਆਗੂਆਂ ਦੀਆਂ ਹੱਤਿਆਵਾਂ ਨੂੰ ਅੰਜਾਮ ਦੇਣਾ ਸੀ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਤਿੰਨਾਂ ਗੈਂਗਸਟਰਾਂ ਨੂੰ ਪੁੱਛ ਗਿੱਛ ਲਈ ਜੇਆਈਸੀ (ਜੁਆਇੰਟ ਇੰਟਰੋਗੇਸ਼ਨ ਸੈਂਟਰ) ਲਿਜਾਇਆ ਗਿਆ ਹੈ।
ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਕੈਨੇਡਾ ਵਿੱਚ ਬੈਠਾ ਲੰਡਾ ਨਾਮਕ ਅੱਤਵਾਦੀ ਦੀਵਾਲੀ ਦੇ ਆਸ-ਪਾਸ ਪੰਜਾਬ ਵਿੱਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਿਹਾ ਹੈ। ਜਦੋਂ ਦਿੱਲੀ ਪੁਲਿਸ ਨੂੰ ਲੰਡਾ ਦੀ ਕਾਰਵਾਈ ਬਾਰੇ ਜਾਣਕਾਰੀ ਮਿਲੀ ਤਾਂ ਉਨ੍ਹਾਂ ਨੇ ਹੋਰ ਜਾਣਕਾਰੀ ਪ੍ਰਾਪਤ ਕਰਨੀ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਦਿੱਲੀ ਪੁਲਿਸ ਨੇ ਅੰਮ੍ਰਿਤਸਰ ਦਾ ਰੁਖ ਕੀਤਾ। ਅੰਮ੍ਰਿਤਸਰ ਕਮਿਸ਼ਨਰੇਟ ਨਾਲ ਮਿਲ ਕੇ ਜਲੇਬੀ ਚੌਕ ਦੇ ਇੱਕ ਨਿੱਜੀ ਹੋਟਲ ਵਿੱਚ ਛਾਪੇਮਾਰੀ ਕੀਤੀ ਗਈ। ਜਿੱਥੇ ਤਿੰਨੇ ਅੱਤਵਾਦੀ ਇਕੱਠੇ ਰਹਿ ਰਹੇ ਸਨ।
ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਦਿੱਲੀ ਪੁਲਿਸ ਅਤੇ ਏਜੀਟੀਐੱਫ ਹੁਣ ਤਰਨਤਾਰਨ ਅਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਛਾਪੇਮਾਰੀ ਕਰ ਰਹੀ ਹੈ। ਪਤਾ ਲੱਗਾ ਹੈ ਕਿ ਫੜੇ ਗਏ ਤਿੰਨਾਂ ਮੁਲਜ਼ਮਾਂ ਦੇ ਕੁਝ ਸਾਥੀ ਉਪਰੋਕਤ ਦੋਵਾਂ ਇਲਾਕਿਆਂ ਵਿੱਚ ਲੁਕੇ ਹੋਏ ਹਨ ਅਤੇ ਉਨ੍ਹਾਂ ਕੋਲ ਖਤਰਨਾਕ ਹਥਿਆਰਾਂ ਦਾ ਭੰਡਾਰ ਵੀ ਹੈ। ਮੁਲਜ਼ਮਾਂ ਨੇ ਮੁੱਢਲੀ ਪੁੱਛਗਿੱਛ ਵਿੱਚ ਦੱਸਿਆ ਕਿ ਉਹ ਅੰਮ੍ਰਿਤਸਰ ਵਿੱਚ ਸੀ। ਤਰਨਤਾਰਨ ਅਤੇ ਮਜੀਠਾ ਇਲਾਕੇ ਵਿੱਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ਵਿੱਚ ਸੀ।