Image default
ਅਪਰਾਧ ਤਾਜਾ ਖਬਰਾਂ

Breaking- ਅਧਿਕਾਰੀ ਨੂੰ 1.50.000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿਚ ਪੰਜਾਬ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ

Breaking- ਅਧਿਕਾਰੀ ਨੂੰ 1.50.000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿਚ ਪੰਜਾਬ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ

27 ਦਸੰਬਰ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੂੰ ਇਹ ਕੰਮ ਦਿੱਤਾ ਗਿਆ ਹੈ। ਪੰਜਾਬ ਵਿਜੀਲੈਂਸ ਬਿਊਰੋ ਲਗਾਤਾਰ ਭ੍ਰਿਸ਼ਟਾਚਾਰੀਆਂ ਨੂੰ ਆਏ ਦਿਨ ਕਾਬੂ ਕਰ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਕ ਬੀਤੇ ਸੋਮਵਾਰ ਲੁਧਿਆਣਾ ਵਿਖੇ ਤਾਇਨਾਤ ਪਨਗ੍ਰੇਨ ਦੇ ਇੰਸਪੈਕਟਰ ਕੁਨਾਲ ਗੁਪਤਾ ਨੂੰ 1.50.000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ਾਂ ਵਿੱਚ ਵਿਜੀਲੈਂਸ ਨੇ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਇੰਸਪੈਕਟਰ ਨੂੰ ਸ਼ਿਕਾਇਤਕਰਤਾ ਚਰਨਜੀਤ ਸਿੰਘ ਮਾਲਕ ਕਰਤਾਰ ਸਿੰਘ ਐਂਡ ਸੰਨਜ਼ ਰਾਈਸ ਮਿੱਲ ਦੀ ਸ਼ਿਕਾਇਤ ‘ਤੇ ਰਿਸ਼ਵਤ ਦੀ ਰਕਮ ਲੈਣ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਰੋਕੂ ਹੈਲਪਲਾਈਨ ‘ਤੇ ਸ਼ਿਕਾਇਤ ਦਰਜ ਕਰਵਾਈ ਕਿ ਪਨਗ੍ਰੇਨ ਇੰਸਪੈਕਟਰ ਨੇ ਪਿਛਲੇ ਸੀਜ਼ਨ ਲਈ ਝੋਨਾ ਅਲਾਟ ਕਰਨ ਦੇ ਬਹਾਨੇ ਉਸ ਤੋਂ ਇਕ ਲੱਖ ਰੁਪਏ ਅਤੇ ਪਾਰਸ ਰਾਈਸ ਮਿੱਲ ਦੇ ਮਾਲਕ ਮਹੇਸ਼ ਗੋਇਲ ਤੋਂ 50,000 ਰੁਪਏ ਦੀ ਰਿਸ਼ਵਤ ਲਈ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਦੇ ਚਾਰ ਸ਼ੈਲਰ ਡਿਫਾਲਟਰ ਹੋਣ ਕਾਰਨ ਬੰਦ ਹੋ ਗਏ ਸਨ ਅਤੇ ਉਨ੍ਹਾਂ ਸ਼ੈਲਰਾਂ ਦਾ ਝੋਨਾ ਅਲਾਟਮੈਂਟ ਦਾ ਹਿੱਸਾ ਉਸਦੀ ਰਾਈਸ ਮਿੱਲ ਅਤੇ ਮਹੇਸ਼ ਗੋਇਲ ਸਮੇਤ 10 ਹੋਰ ਸ਼ੈਲਰ ਮਾਲਕਾਂ ਵਿੱਚ ਵੰਡਿਆ ਜਾਣਾ ਸੀ।
ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਉਪਰੋਕਤ ਪਨਗ੍ਰੇਨ ਦੇ ਇੰਸਪੈਕਟਰ ਨੇ ਸ਼ਿਕਾਇਤਕਰਤਾ ਅਤੇ ਮਹੇਸ਼ ਗੋਇਲ (ਦੋਵੇਂ ਸ਼ੈਲਰ ਮਾਲਕ) ਤੋਂ ਝੋਨਾ ਅਲਾਟ ਕਰਨ ਲਈ 1,50,000 ਰੁਪਏ ਦੀ ਰਿਸ਼ਵਤ ਲਈ ਸੀ।
ਇਸ ਸਬੰਧ ਵਿਚ ਇੰਸਪੈਕਟਰ ਕੁਨਾਲ ਗੁਪਤਾ ਦੇ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਖੇ ਐਫ.ਆਈ.ਆਰ ਨੰਬਰ 16 ਮਿਤੀ 26-12-2022 ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁਲਜ਼ਮ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Related posts

ਨੌਜਵਾਨ ਏਕਤਾ ਕਲੱਬ ਭਾਈਦੇਸਾ ਨੇ ਸਾਲ 2021-2022 ਦਾ ਜਿਲ੍ਹਾ ਯੂਥ ਅਵਾਰਡ ਕੀਤਾ ਹਾਸਲ

punjabdiary

ਕੌਮੀ ਪੱਧਰ ਦੀਆਂ 10 ਟਰੇਡ ਯੂਨੀਅਨਾਂ ਦੀ ਦੋ ਰੋਜ਼ਾ ਹੜਤਾਲ ਦੇ ਸੱਦੇ ਤਹਿਤ ਡੀ .ਸੀ .ਦਫਤਰ ਸਾਹਮਣੇ ਕੀਤੀ ਰੋਸ ਰੈਲੀ

punjabdiary

Big News-27 ਜੂਨ ਨੂੰ ਸਰਕਾਰੀ ਬੈਂਕ ਰਹਿਣਗੇ ਬੰਦ ਹੜਤਾਲ ‘ਤੇ ਜਾਣਗੇ ਬੈਂਕ ਕਰਮਚਾਰੀ,

punjabdiary

Leave a Comment