Image default
ਤਾਜਾ ਖਬਰਾਂ

Breaking- ਅਸੀਰਵਾਦ ਸਕੀਮ ਤਹਿਤ ਯੋਗ ਲਾਭਪਾਤਰੀਆਂ ਨੂੰ 1.45 ਕਰੋੜ ਰੁਪਏ ਦੀ ਰਾਸ਼ੀ ਜਾਰੀ – ਡਿਪਟੀ ਕਮਿਸ਼ਨਰ

Breaking- ਅਸੀਰਵਾਦ ਸਕੀਮ ਤਹਿਤ ਯੋਗ ਲਾਭਪਾਤਰੀਆਂ ਨੂੰ 1.45 ਕਰੋੜ ਰੁਪਏ ਦੀ ਰਾਸ਼ੀ ਜਾਰੀ – ਡਿਪਟੀ ਕਮਿਸ਼ਨਰ

ਫਰੀਦਕੋਟ, 29 ਮਾਰਚ – (ਪੰਜਾਬ ਡਾਇਰੀ) ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਅਸ਼ੀਰਵਾਦ ਸਕੀਮ ਤਹਿਤ ਜ਼ਿਲ੍ਹੇ ਅੰਦਰ 1.45 ਕਰੋੜ ਰੁਪਏ ਦੀ ਰਾਸੀ ਮੁਹੱਈਆ ਕਰਵਾਈ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਦੱਸਿਆ ਕਿ ਅਨੁਸੂਚਿਤ ਜਾਤੀ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ 51000/- ਰੁਪਏ ਦੀ ਆਰਥਿਕ ਸਹਾਇਤਾ ਸਰਕਾਰ ਵਲੋਂ ਦਿੱਤੀ ਜਾਂਦੀ ਹੈ। ਜ਼ਿਲ੍ਹੇ ਅੰਦਰ ਮਾਰਚ 2022 ਤੋਂ ਮਈ 2022 ਤੱਕ ਦੇ ਕੁੱਲ 286 ਲਾਭਪਾਤਰੀਆਂ ਨੂੰ ਅਦਾਇਗੀ ਸਿੱਧੇ ਤੌਰ ਤੇ ਡੀ.ਬੀ.ਟੀ.ਮੋਡ ਰਾਹੀਂ ਉਹਨਾਂ ਦੇ ਨਿੱਜੀ ਬੈਂਕ ਖਾਤਿਆਂ ਵਿਚ ਕਰ ਦਿੱਤੀ ਗਈ ਹੈ।

ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਸ੍ਰੀ ਗੁਰਮੀਤ ਸਿੰਘ ਬਰਾੜ ਵੱਲੋਂ ਨੇ ਦੱਸਿਆ ਕਿ ਹੁਣ ਸਰਕਾਰ ਵੱਲੋਂ ਆਮ ਲੋਕਾਂ ਦੀ ਸਹੂਲਤ ਅਤੇ ਪਾਰਦਰਸ਼ਤਾ ਵਧਾਉਣ ਲਈ ਉਕਤ ਸਕੀਮ ਤਹਿਤ ਅਪਲਾਈ ਕਰਨ ਲਈ ਸਰਕਾਰ ਵੱਲੋਂ ਆਨ ਲਾਈਨ ਪੋਰਟਲ(ਅਸ਼ੀਰਵਾਦ ਪੋਰਟਲ) ਸ਼ੁਰੂ ਕਰ ਦਿੱਤਾ ਗਿਆ ਹੈ। ਮਿਤੀ 01-04-2023 ਤੋਂ ਬਿਨੈਕਾਰ ਆਪਣੀ ਲੜਕੀ ਦੀ ਸ਼ਾਦੀ ਦੀ ਮਿਤੀ ਤੋਂ 1 ਮਹੀਨਾ ਪਹਿਲਾ ਅਤੇ 1 ਮਹੀਨਾ ਬਾਅਦ ਵਿੱਚ ਆਨ ਲਾਈਨ ਪੋਰਟਲ ਤੇ ਅਪਲਾਈ ਕਰ ਸਕਦੇ ਹਨ । ਕੋਈ ਵੀ ਬਿਨੈਕਾਰ ਆਫਲਾਈਨ ਫਾਈਲ ਨਹੀਂ ਭਰ ਸਕਦਾ।

Advertisement

Related posts

Breaking- ਵਿਧਾਇਕ ਸੁਖਪਾਲ ਖਹਿਰਾ ਦਾ ਪੰਜਾਬ ਸਰਕਾਰ ਨੂੰ ਸਵਾਲ ਕੀ MLA ਬਲਜਿੰਦਰ ਕੌਰ ਨੂੰ ਮੁੱਖ ਵ੍ਹਿਪ ਦਾ ਅਹੁਦਾ ਦੇਣ ਦਾ ਫੈਸਲਾ ਠੀਕ ਹੈ

punjabdiary

Breaking- ਝੋਨੇ ਦੀ ਪਰਾਲੀ ਅਤੇ ਕਣਕ ਦੇ ਨਾੜ ਨੂੰ 3-4 ਸਾਲ ਤੋ ਅੱਗ ਨਾ ਲਗਾ ਕੇ ਹੋਰਾਂ ਲਈ ਮਿਸਾਲ ਬਣਿਆ ਅਗਾਂਹਵਧੂ ਕਿਸਾਨ ਲਵਪ੍ਰੀਤ ਸਿੰਘ

punjabdiary

ਪੰਜਾਬ ਦੇ ਪਾਣੀਆਂ ਬਾਰੇ ਖਤਰਨਾਕ ਰਿਪੋਰਟ, ਕੇਂਦਰ ਸਰਕਾਰ ਵੱਲੋਂ ਦਿਲ ਦਹਿਲਾ ਦੇਣ ਵਾਲਾ ਖੁਲਾਸਾ

punjabdiary

Leave a Comment