Image default
About us ਤਾਜਾ ਖਬਰਾਂ

Breaking- ਅਹਿਮ ਖਬਰ – ਮਿਲਕਫੈੱਡ ਵਿਚ ਅਸਾਮੀਆਂ ਭਰਨ ਦੀ ਪ੍ਰਵਾਨਗੀ, ਭਗਵੰਤ ਮਾਨ ਦੀ ਸਰਕਾਰ ਨੇ ਦਿੱਤੀ

Breaking- ਅਹਿਮ ਖਬਰ – ਮਿਲਕਫੈੱਡ ਵਿਚ ਅਸਾਮੀਆਂ ਭਰਨ ਦੀ ਪ੍ਰਵਾਨਗੀ, ਭਗਵੰਤ ਮਾਨ ਦੀ ਸਰਕਾਰ ਨੇ ਦਿੱਤੀ

ਚੰਡੀਗੜ੍ਹ, 6 ਜਨਵਰੀ – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਮਿਲਕਫੈੱਡ ਅਤੇ ਇਸ ਨਾਲ ਸਬੰਧਤ ਮਿਲਕ ਯੂਨੀਅਨਾਂ ਵਿਚ ਗਰੁੱਪ ਸੀ ਤੇ ਡੀ ਦੀਆਂ 500 ਅਸਾਮੀਆਂ ਸਿੱਧੀ ਭਰਤੀ ਰਾਹੀਂ ਭਰਤੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਇਹ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਚ ਮੁੱਖ ਮੰਤਰੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਭਰਤੀ ਦਾ ਫੈਸਲਾ ਸਟਾਫ ਦੀ ਕਮੀ ਦੂਰ ਕਰਨ ਦੇ ਮਕਸਦ ਨਾਲ ਲਿਆ ਗਿਆ ਹੈ ਤਾਂ ਕਿ ਮਿਲਕਫੈੱਡ ਤੇ ਇਸ ਨਾਲ ਸਬੰਧਤ ਮਿਲਕ ਯੂਨੀਅਨਾਂ ਦੇ ਕੰਮਕਾਜ ਨੂੰ ਹੋਰ ਵਧੇਰੇ ਸੁਚਾਰੂ ਬਣਾਇਆ ਜਾ ਸਕੇ। ਇਸ ਕਦਮ ਨਾਲ ਦੁੱਧ ਉਤਪਾਦਕਾਂ ਤੇ ਕਿਸਾਨਾਂ ਨੂੰ ਲਾਭ ਹੋਵੇਗਾ ਕਿਉਂ ਜੋ ਇਸ ਨਾਲ ਦੁੱਧ ਤੋਂ ਹੋਰ ਵਸਤਾਂ ਤਿਆਰ ਕਰਨ ਦੇ ਨਾਲ-ਨਾਲ ਉਤਪਾਦਨ ਦੀ ਪ੍ਰਭਾਵੀ ਮਾਰਕੀਟਿੰਗ ਰਾਹੀਂ ਦੁੱਧ ਮਾਰਕੀਟ ਨੂੰ ਹੋਰ ਵਧੇਰੇ ਅਸਰਦਾਰ ਬਣਾਇਆ ਜਾ ਸਕੇਗਾ। ਇਸੇ ਤਰ੍ਹਾਂ ਇਸ ਨਾਲ ਦੁੱਧ ਅਤੇ ਮਿਲਕਫੈੱਡ ਵੱਲੋਂ ਦੁੱਧ ਤੋਂ ਤਿਆਰ ਹੁੰਦੀਆਂ ਵਸਤਾਂ ਦੀ ਗੁਣਵੱਤਾ ਸੁਧਾਰਨ ਨਾਲ ਖਪਤਕਾਰਾਂ ਨੂੰ ਵੱਡੀ ਸਹੂਲਤ ਮਿਲੇਗੀ।

Related posts

ਯੁਵਕ ਮੇਲੇ ਦੇ ਜੇਤੂ ਵਿਦਿਆਰਥੀਆਂ ਨੂੰ ਸਪੀਕਰ ਸੰਧਵਾਂ ਨੇ 51-51 ਹਜ਼ਾਰ ਰੁਪਏ ਦੇਣ ਦਾ ਕੀਤਾ ਐਲਾਨ

punjabdiary

Big News-ਭਿਆਨਕ ਸੜਕ ਹਾਦਸੇ ‘ਚ ਦੋ ਔਰਤਾਂ ਸਣੇ ਚਾਰ ਦੀ ਮੌਤ

punjabdiary

Breaking- ਹੈੱਡਕੁਆਰਟਰ ਤੇ ਹਮਲਾ ਕਰਨ ਵਾਲੇ ਮੁਲਜ਼ਮ ਨੂੰ ਪੁਲਿਸ ਨੇ ਕੀਤਾ ਕਾਬੂ

punjabdiary

Leave a Comment