Breaking- ਅਹਿਮ ਖ਼ਬਰ – ਵੋਟਰ ਕਾਰਡਾਂ ਨੂੰ ਆਧਾਰ ਕਾਰਡਾਂ ਨਾਲ ਲਿੰਕ ਕਰਨ ਸਬੰਧੀ ਸਪੈਸ਼ਲ ਕੈਂਪ 12 ਫਰਵਰੀ ਨੂੰ – ਬਲਜੀਤ ਕੌਰ
ਫ਼ਰੀਦਕੋਟ, 7 ਫਰਵਰੀ – (ਪੰਜਾਬ ਡਾਇਰੀ) ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਕਾਰਡਾਂ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦਾ ਕੰਮ ਚੱਲ ਰਿਹਾ ਹੈ। ਜਿਸ ਤਹਿਤ ਵੋਟਰ ਕਾਰਡਾਂ ਨੂੰ ਆਧਾਰ ਕਾਰਡਾਂ ਨਾਲ ਲਿੰਕ ਕਰਨ ਸਬੰਧੀ ਵਿਧਾਨ ਸਭਾ ਹਲਕਾ 087 ਫਰੀਦਕੋਟ ਅਧੀਨ ਆਉਂਦੇ 185 ਬੂਥਾਂ ਤੇ ਮਿਤੀ 12 ਫਰਵਰੀ ਦਿਨ ਐਤਵਾਰ ਨੂੰ ਆਮ ਲੋਕਾਂ ਦੀ ਸਹੂਲਤ ਲਈ ਸਪੈਸ਼ਲ ਕੈਂਪ ਲਗਾਇਆ ਜਾ ਰਿਹਾ ਹੈ।ਇਹ ਜਾਣਕਾਰੀ ਚੋਣਕਾਰ ਰਜਿਸਟਰੇਸ਼ਨ ਅਫਸਰ ਕਮ ਉਪ ਮੰਡਲ ਮੈਜਿਸਟਰੇਟ ਮੈਡਮ ਬਲਜੀਤ ਕੌਰ ਨੇ ਦਿੱਤੀ।
ਚੋਣਕਾਰ ਰਜਿਸਟਰੇਸ਼ਨ ਅਫਸਰ ਕਮ ਉਪ ਮੰਡਲ ਮੈਜਿਸਟਰੇਟ ਮੈਡਮ ਬਲਜੀਤ ਕੌਰ ਨੇ ਦੱਸਿਆ ਕਿ ਮਿਤੀ 12 ਫਰਵਰੀ 2023 ਦਿਨ ਐਤਵਾਰ ਨੂੰ ਬੂਥ ਲੈਵਲ ਅਫਸਰ ਆਪਣੇ ਪੋਲਿੰਗ ਸਟੇਸ਼ਨਾਂ ਤੇ ਸਵੇਰੇ 10.00 ਵਜੇ ਤੋਂ ਸ਼ਾਮ 04:00 ਵਜੇ ਤੱਕ ਮੌਜੂਦ ਰਹਿਣਗੇ ਅਤੇ ਆਧਾਰ ਕਾਰਡ ਨਾਲ ਫਾਰਮ ਨੰਬਰ 6ਬੀਂ ਭਰਨਗੇ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜੇਕਰ ਕੋਈ ਵਿਅਕਤੀ ਵੋਟ ਬਨਵਾਉਣਾ, ਵੋਟਰ ਕਾਰਡ ਵਿੱਚ ਸੋਧ ਕਰਵਾਉਣਾ,ਵੋਟ ਨੂੰ ਸ਼ਿਫਟ ਕਰਵਾਉਣਾ ਅਤੇ ਵੋਟ ਕਟਵਾਉਣਾ ਚਾਹੁੰਦਾ ਹੈ ਤਾਂ ਉਹ ਵੀ ਸਪੈਸ਼ਲ ਕੈਂਪ ਵਿੱਚ ਆ ਕੇ ਫਾਰਮ ਨੰਬਰ 6, 7 ਅਤੇ 8 ਭਰ ਕੇ ਕਰਵਾ ਸਕਦਾ ਹੈ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ।