Breaking- ਅੰਮ੍ਰਿਤਪਾਲ ਸਿੰਘ ਨੇ ਸੋਸ਼ਲ ਮੀਡੀਆ ਤੇ ਦੱਸਿਅ ਕਿ ਪੁਲਿਸ ਨੇ ਮੇਰੇ ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ
ਅੰਮ੍ਰਿਤਸਰ, 18 ਫਰਵਰੀ – ਵਾਰਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਦੋ ਕਰੀਬੀਆਂ ਨੂੰ ਪੁਲਿਸ ਦੇ ਵਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਦਾਅਵਾ ਅੰਮ੍ਰਿਤਪਾਲ ਸਿੰਘ ਨੇ ਖੁਦ ਸੋਸ਼ਲ ਮੀਡੀਆ ‘ਤੇ ਕੀਤਾ ਹੈ। ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਅੱਜ ਸਵੇਰੇ ਉਹਨਾਂ ਦਾ ਜਥੇਬੰਦੀ ਦੇ ਦੋ ਕਰੀਬੀਆਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ।
ਉਨ੍ਹਾਂ ਕਿਹਾ ਕਿ ਜੋ ਝੂਠਾ ਪਰਚਾ ਦਰਜ ਕਰਵਾਇਆ ਗਿਆ ਹੈ ਉਸ ਮਾਮਲੇ ਵਿੱਚ ਇਹ ਗ੍ਰਿਫ਼ਤਾਰੀ ਕੀਤੀ ਗਈ ਹੈ। ਅੰਮ੍ਰਿਤਪਾਲ ਸਿੰਘ ਨੇ ਦੋਸ਼ ਲਾਇਆ ਕਿ, ਪੁਲਿਸ ਉਨ੍ਹਾਂ ਦੇ ਨਾਲ ਧੱਕਾ ਕਰ ਰਹੀ ਹੈ। ਦੂਜੇ ਪਾਸੇ ਸਥਾਨਕ ਮੀਡੀਆ ਰਿਪੋਰਟਾਂ ਦੇ ਮੁਤਾਬਿਕ, ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਦੇ ਕਰੀਬੀਆਂ ਨੂੰ ਗ੍ਰਿਫਤਾਰ ਕਰਨ ਦੇ ਮੁੱਦੇ ਤੇ ਚੁੱਪ ਵਿਖਾਈ ਦੇ ਰਹੀ ਹੈ।