Image default
ਤਾਜਾ ਖਬਰਾਂ

Breaking- ਅੱਜ ਸਮੁੱਚੀ ਦੁਨੀਆ ਛੋਟੇ ਸਾਹਿਬਜ਼ਾਦਿਆਂ ਦੇ ਇਸ ਮਹਾਨ ਬਲੀਦਾਨ ਅੱਗੇ ਸਿਰ ਝੁਕਾ ਰਹੀ ਹੈ, ਭਗਵੰਤ ਮਾਨ

Breaking- ਅੱਜ ਸਮੁੱਚੀ ਦੁਨੀਆ ਛੋਟੇ ਸਾਹਿਬਜ਼ਾਦਿਆਂ ਦੇ ਇਸ ਮਹਾਨ ਬਲੀਦਾਨ ਅੱਗੇ ਸਿਰ ਝੁਕਾ ਰਹੀ ਹੈ, ਭਗਵੰਤ ਮਾਨ

ਨਵੀਂ ਦਿੱਲੀ, 26 ਦਸੰਬਰ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਤੇ ਅਦੁੱਤੀ ਕੁਰਬਾਨੀ ਮਨੁੱਖਤਾ ਨੂੰ ਜਬਰ-ਜ਼ੁਲਮ, ਦਮਨ ਤੇ ਬੇਇਨਸਾਫ਼ੀ ਖ਼ਿਲਾਫ਼ ਜੂਝਣ ਲਈ ਪ੍ਰੇਰਿਤ ਕਰਦੀ ਰਹੇਗੀ। ਇੱਥੇ ਮੇਜਰ ਧਿਆਨ ਚੰਦ ਸਟੇਡੀਅਮ ਵਿਖੇ ਹੋਏ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਨੇ ਨਿੱਕੀ ਉਮਰੇ ਸ਼ਹੀਦੀ ਪ੍ਰਾਪਤ ਕਰ ਕੇ ਸਰਹਿੰਦ ਦੇ ਸੂਬੇ ਦੇ ਅੱਤਿਆਚਾਰ ਖ਼ਿਲਾਫ਼ ਬੇਮਿਸਾਲ ਸਾਹਸ ਅਤੇ ਨਿਡਰਤਾ ਦਾ ਸਬੂਤ ਦਿੱਤਾ।
ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਨੂੰ ਦਸਮੇਸ਼ ਪਿਤਾ, ਜਿਨ੍ਹਾਂ ਮਨੁੱਖਤਾ ਦੀ ਭਲਾਈ ਲਈ ਆਪਣਾ ਸਭ ਕੁੱਝ ਕੁਰਬਾਨ ਕਰ ਦਿੱਤਾ, ਤੋਂ ਸਾਹਸ ਅਤੇ ਕੁਰਬਾਨੀ ਦਾ ਜਜ਼ਬਾ ਵਿਰਸੇ ਵਿੱਚ ਮਿਲਿਆ ਸੀ। ਭਗਵੰਤ ਮਾਨ ਨੇ ਕਿਹਾ ਕਿ ਅੱਜ ਸਮੁੱਚੀ ਦੁਨੀਆ ਛੋਟੇ ਸਾਹਿਬਜ਼ਾਦਿਆਂ ਦੇ ਇਸ ਮਹਾਨ ਬਲੀਦਾਨ ਅੱਗੇ ਸਿਰ ਝੁਕਾ ਰਹੀ ਹੈ, ਜਿਸ ਦੀ ਵਿਸ਼ਵ ਦੇ ਇਤਿਹਾਸ ਵਿੱਚ ਕੋਈ ਹੋਰ ਮਿਸਾਲ ਨਹੀਂ ਹੈ।
ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਕੁਰਬਾਨੀ ਨੂੰ ਨਤਮਸਤਕ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਨੁੱਖਤਾ ਦੇ ਇਤਿਹਾਸ ਵਿੱਚ ਇਹ ਕੁਰਬਾਨੀ ਲਾਮਿਸਾਲ ਹੈ।
ਉਨ੍ਹਾਂ ਕਿਹਾ ਕਿ ਅੱਜ ਸਮੁੱਚਾ ਵਿਸ਼ਵ ਇਸ ਅਦੁੱਤੀ ਕੁਰਬਾਨੀ ਉਤੇ ਮਾਣ ਮਹਿਸੂਸ ਕਰ ਰਿਹਾ ਹੈ ਅਤੇ ਇਹ ਨਾ ਸਿਰਫ਼ ਪੰਜਾਬੀਆਂ ਤੇ ਸਾਡੇ ਦੇਸ਼ ਵਾਸੀਆਂ, ਸਗੋਂ ਦੁਨੀਆ ਦੇ ਕੋਨੇ-ਕੋਨੇ ਵਿੱਚ ਬੈਠੇ ਲੋਕਾਂ ਲਈ ਮਾਣ ਵਾਲੀ ਗੱਲ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦਾ ਇਤਿਹਾਸ ਅਣਗਿਣਤ ਕੁਰਬਾਨੀਆਂ ਨਾਲ ਭਰਿਆ ਪਿਆ ਹੈ ਅਤੇ ਇਨ੍ਹਾਂ ਕੁਰਬਾਨੀਆਂ ਦਾ ਦੌਰ ਸ੍ਰੀ ਗੁਰੂ ਅਰਜਨ ਦੇਵ ਜੀ, ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਸ਼ੁਰੂ ਹੁੰਦਾ ਹੈ, ਜਿਨ੍ਹਾਂ ਮਨੁੱਖਤਾ ਦੀ ਰਾਖੀ ਲਈ ਆਪਣੀਆਂ ਜਾਨਾਂ ਨਿਛਾਵਰ ਕਰ ਦਿੱਤੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਇਕ ਪਾਸੇ ਲੱਖਾਂ ਦੀ ਗਿਣਤੀ ਵਿਚ ਸੰਗਤ ਛੋਟੇ ਸਾਹਿਬਜ਼ਾਦਿਆਂ ਨੂੰ ਨਮਨ ਕਰਨ ਲਈ ਫਤਹਿਗੜ੍ਹ ਸਾਹਿਬ ਵਿਖੇ ਜਾ ਰਹੀ ਹੈ, ਉਥੇ ਹੀ ਪੰਜਾਬੀਆਂ ਵੱਲੋਂ ਇਹ ਮਹੀਨਾ ‘ਸੋਗ ਦੇ ਮਹੀਨੇ’ ਵਜੋਂ ਮਨਾਇਆ ਜਾ ਰਿਹਾ ਹੈ। ਭਗਵੰਤ ਮਾਨ ਨੇ ਚੇਤੇ ਕਰਦਿਆਂ ਦੱਸਿਆ ਕਿ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸ਼ਹਾਦਤ ਦੇ ਸੋਗ ਵਜੋਂ ਏਨਾ ਦਿਨਾਂ ਵਿਚ ਉਨ੍ਹਾਂ ਦੇ ਦਾਦਾ-ਦਾਦੀ ਜ਼ਮੀਨ ਉਤੇ ਸੌਂਦੇ ਹੁੰਦੇ ਸਨ। ਉਨ੍ਹਾਂ ਕਿਹਾ ਕਿ ਨਵੀਂ ਪੀੜ੍ਹੀ ਨੂੰ ਇਸ ਲਾਸਾਨੀ ਸ਼ਹਾਦਤ ਬਾਰੇ ਜਾਗਰੂਕ ਕਰਨ ਦੀ ਲੋੜ ਹੈ ਤਾਂ ਕਿ ਉਨ੍ਹਾਂ ਨੂੰ ਮੁਲਕ ਲਈ ਆਪਾ ਵਾਰਨ ਪ੍ਰਤੀ ਪ੍ਰੇਰਿਤ ਕੀਤਾ ਜਾ ਸਕੇ।
ਅੱਜ ਦੇ ਇਹ ਸਮਾਗਮ ਕਰਵਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਉਪਰਾਲਾ ਸਾਡੀ ਨੌਜਵਾਨ ਪੀੜ੍ਹੀ ਨੂੰ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਵਿਰਾਸਤ ਬਾਰੇ ਜਾਣੂੰ ਕਰਵਾਉਣ ਵਿਚ ਸਹਾਈ ਸਾਬਤ ਹੋਵੇਗਾ।

Related posts

Breaking News- ਗਿਆਨੀ ਗੁਰਦਿੱਤ ਸਿੰਘ ਪੇਂਡੂ ਸਭਿਆਚਾਰ ਪਰੰਪਰਾ ਤੇ ਸਿੱਖ ਸਿਧਾਂਤਾ ਦੇ ਖੋਜੀ ਪ੍ਰਤੀਨਿਧ:- ਕੇਂਦਰੀ ਸਿੰਘ ਸਭਾ

punjabdiary

lBreaking- ਅਗਲੇ ਸਾਲ ਭਾਰਤ ਰਾਸ਼ਟਰੀ ਖੇਡ ਹਾਕੀ ਦੇ ਵਿਸ਼ਵ ਕੱਪ ਦੀ ਮੇਜ਼ਬਾਨੀ ਕਰ ਰਿਹਾ ਹੈ – ਭਗਵੰਤ ਮਾਨ

punjabdiary

Breaking- ਡਾ. ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ:ਪੰਜਾਬ ਸਰਕਾਰ

punjabdiary

Leave a Comment