Breaking- ਅੱਜ ਸੀਐਮ ਭਗਵੰਤ ਮਾਨ ਵੈਟਨਰੀ ਦੇ 315 ਨਵ-ਨਿਯੁਕਤ ਅਫਸਰਾਂ ਨੂੰ ਸੌਪਣਗੇ ਨਿਯੁਕਤੀ ਪੱਤਰ
ਚੰਡੀਗੜ੍ਹ, 28 ਫਰਵਰੀ – ਸੀਐਮ ਮਾਨ ਨੇ ਜਾਣਕਾਰੀ ਦਿੱਤੀ ਕਿ ਸਾਡੀ ਸਰਕਾਰ ਦੀ ਹਮੇਸ਼ਾ ਕੋਸ਼ਿਸ਼ ਹੀ ਹੈ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇਣ ਦੀ ਹੈ ਤਾਂ ਜੋ ਨੌਜਵਾਨ ਨਸ਼ਿਆਂ ਤੋਂ ਵੀ ਦੂਰ ਰਹਿ ਸਕਣ । ਉਨ੍ਹਾਂ ਨੇ ਕਿਹਾ ਕਿ ਅੱਜ ਪਸ਼ੂ ਪਾਲਣ ਵਿਭਾਗ ‘ਚ ਨਵ-ਨਿਯੁਕਤ 315 ਵੈਟਨਰੀ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਦੇਣ ਜਾ ਰਹੇ ਹਾਂ, ਨਾਲ ਹੀ 300 ਹੋਰ ਵੈਟਨਰੀ ਅਫ਼ਸਰਾਂ ਦੀ ਭਰਤੀ ਮੁਹਿੰਮ ਵੀ ਸਰਕਾਰ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ ।