Image default
ਤਾਜਾ ਖਬਰਾਂ

Breaking- ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਮਹਾਨ ਨਗਰ ਕੀਰਤਨ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਬਟਾਲਾ ਲਈ ਰਵਾਨਾ ਹੋਇਆ

Breaking- ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਮਹਾਨ ਨਗਰ ਕੀਰਤਨ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਬਟਾਲਾ ਲਈ ਰਵਾਨਾ ਹੋਇਆ

ਸੁਲਤਾਨਪੁਰ ਲੋਧੀ, 2 ਸਤੰਬਰ – (ਬਾਬੂਸ਼ਾਹੀ ਨੈਟਵਰਕ) ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ 2 ਸਤੰਬਰ ਨੂੰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਬਾਬੇ ਨਾਨਕ ਦੇ ਵਿਆਹ ਪੁਰਬ ਦੀ ਖੁਸ਼ੀ ’ਚ ਬਰਾਤ ਰੂਪੀ ਅਲੌਕਿਕ ਅਤੇ ਮਹਾਨ ਨਗਰ ਕੀਰਤਨ ਅੱਜ ਸਵੇਰੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਬਟਾਲਾ ਲਈ ਰਵਾਨਾ ਹੋਇਆ। ਇਸ ਦੇ ਪਹਿਲਾਂ ਹੈੱਡ ਗ੍ਰੰਥੀ ਵੱਲੋਂ ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਕੀਤੀ ਗਈ। ਇਸ ਦੇ ਬਾਅਦ ਮਹਾਨ ਨਗਰ ਕੀਰਤਨ ਆਰੰਭ ਹੋਇਆ।
ਬਰਾਤ ਰੂਪੀ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਕੱਢਿਆ ਗਿਆ। ਇਸ ਮੌਕੇ ਪਾਲਕੀ ਸਾਹਿਬ ਨੂੰ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ ਹੈ। ਇਸ ਵਾਰ ਬਰਾਤ ਰੂਪੀ ਨਗਰ ਕੀਰਤਨ ’ਚ ਐੱਸ. ਜੀ. ਪੀ. ਸੀ. ਦੇ ਅਤੇ ਵੱਖ-ਵੱਥ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਅਤੇ ਪ੍ਰਸ਼ਾਸਨ ਦੇ ਅਧਿਕਾਰੀ ਵੀ ਸ਼ਾਮਲ ਹੋਏ। ਇਸ ਮੌਕੇ ਸਿਆਸੀ ਪਾਰਟੀਆਂ ਦੇ ਆਗੂਆਂ ਸਮੇਤ ਸਾਰੀ ਸੰਗਤ ਸਤਨਾਮ ਵਾਹਿਗੁਰੂ ਦਾ ਜਾਪ ਕਰਦੀ ਹੋਈ ਬਾਬਾ ਨਾਨਕ ਦੇ ਰੰਗ ’ਚ ਰੰਗੀ ਹੋਈ ਵਿਖਾਈ ਦਿੱਤੀ।

Related posts

Breaking- ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਧਾਰਾ 144 ਤਹਿਤ ਵੱਖ ਵੱਖ ਪਾਬੰਦੀਆਂ ਦੇ ਹੁਕਮ ਜਾਰੀ

punjabdiary

ਸਾਉਣੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਲੱਗਾ

punjabdiary

Breaking- ਮੰਤਰੀ ਹਰਜੋਤ ਬੈਂਸ 25 ਮਾਰਚ ਨੂੰ IPS ਜੋਤੀ ਯਾਦਵ ਨਾਲ ਕਰਵਾਉਣਗੇ ਵਿਆਹ, ਪੜ੍ਹੋ ਪੂਰੀ ਖ਼ਬਰ

punjabdiary

Leave a Comment