Breaking- ਅੱਧੇ ਘੰਟੇ ਤੋਂ ਸਰਵਰ ਡਾਊਨ ਚੱਲ ਰਿਹਾ, ਲੋਕ ਕਾਫੀ ਪ੍ਰੇਸ਼ਾਨ ਹੋ ਰਹੇ ਹਨ
ਨਵੀਂ ਦਿੱਲੀ, 25 ਅਕਤੂਬਰ – ਰਾਜਸਥਾਨ, ਮੱਧ ਪ੍ਰਦੇਸ਼ ਸਮੇਤ ਕਈ ਰਾਜਾਂ ਵਿੱਚ WhatsApp ਸਰਵਰ ਡਾਊਨ ਹੋ ਗਿਆ ਹੈ। ਬਹੁਤ ਸਾਰੇ ਉਪਭੋਗਤਾਵਾਂ ਨੇ ਮੈਟਾ-ਮਲਕੀਅਤ ਵਾਲੀ WhatsApp ਸੇਵਾ ਵਿੱਚ ਵਿਘਨ ਦੀ ਸ਼ਿਕਾਇਤ ਕੀਤੀ ਹੈ। ਵੈੱਬਸਾਈਟ ਟਰੈਕਰ ਡਾਊਨ ਡਿਟੈਕਟਰ ਮੁਤਾਬਕ 3 ਹਜ਼ਾਰ ਤੋਂ ਵੱਧ ਲੋਕਾਂ ਨੇ ਇਸ ਦੀ ਰਿਪੋਰਟ ਵੀ ਦਰਜ ਕਰਵਾਈ ਹੈ। ਵਟਸਐਪ ਦੇ ਕੰਮ ਨਾ ਕਰਨ ਦੀ ਖਬਰ ਟਵਿਟਰ ‘ਤੇ ਵੀ ਟ੍ਰੈਂਡ ਕਰ ਰਹੀ ਹੈ। WhatsApp ਦੇ ਦੁਨੀਆ ਭਰ ਵਿੱਚ 2 ਬਿਲੀਅਨ ਤੋਂ ਵੱਧ ਸਰਗਰਮ ਮਾਸਿਕ ਉਪਭੋਗਤਾ ਹਨ।
ਇਸ ਤੋਂ ਪਹਿਲਾਂ ਦਿੱਲੀ, ਲਖਨਊ, ਕੋਲਕਾਤਾ, ਮੁੰਬਈ ਸਮੇਤ ਕਈ ਸ਼ਹਿਰਾਂ ਦੇ ਉਪਭੋਗਤਾਵਾਂ ਨੇ ਵੀ ਮੈਸੇਜਿੰਗ ਸੇਵਾ ਦੇ ਕੰਮ ਨਾ ਕਰਨ ਦੀ ਸ਼ਿਕਾਇਤ ਕੀਤੀ ਸੀ। ਕਈ ਉਪਭੋਗਤਾਵਾਂ ਨੇ ਮੈਸੇਜਿੰਗ ਪਲੇਟਫਾਰਮ ‘ਤੇ ਸੰਦੇਸ਼ ਭੇਜਣ ਜਾਂ ਪ੍ਰਾਪਤ ਕਰਨ ਵਿੱਚ ਸਮੱਸਿਆ ਦੀ ਰਿਪੋਰਟ ਕੀਤੀ। ਹਾਲਾਂਕਿ ਵਟਸਐਪ ਵੱਲੋਂ ਇਸ ਬਾਰੇ ਕੋਈ ਅਧਿਕਾਰਤ ਬਿਆਨ ਨਹੀਂ ਦਿੱਤਾ ਗਿਆ ਹੈ।