Image default
About us ਤਾਜਾ ਖਬਰਾਂ

Breaking- ਆਗਮਨ-ਪੁਰਬ ਨੂੰ ਸਮਰਪਿਤ ਗੁ.ਟਿੱਲਾ ਬਾਬਾ ਫ਼ਰੀਦ ਵਿਖੇ ਖੂਨਦਾਨ ਕੈਂਪ ਲਗਾਇਆ

Breaking- ਆਗਮਨ-ਪੁਰਬ ਨੂੰ ਸਮਰਪਿਤ ਗੁ.ਟਿੱਲਾ ਬਾਬਾ ਫ਼ਰੀਦ ਵਿਖੇ ਖੂਨਦਾਨ ਕੈਂਪ ਲਗਾਇਆ

ਫਰੀਦਕੋਟ, 15 ਸਤੰਬਰ – (ਪੰਜਾਬ ਡਾਇਰੀ) ਸੂਫ਼ੀ ਸੰਤ ਬਾਬਾ ਸ਼ੇਖ ਫ਼ਰੀਦ ਜੀ ਦੀ ਚਰਨ-ਛੋਹ ਪ੍ਰਾਪਤ ਪਵਿੱਤਰ ਨਗਰੀ ਫ਼ਰੀਦਕੋਟ ਵਿਖੇ ਬਾਬਾ ਫ਼ਰੀਦ ਜੀ ਦੇ ਆਗਮਨ-ਪੁਰਬ ਨੂੰ ਸਮਰਪਿਤ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ । ਇਸ ਕੈਂਪ ਦੌਰਾਨ ਖੂਨ ਇਕੱਤਰ ਕਰਨ ਦੀ ਸੇਵਾ ਬਾਬਾ ਫ਼ਰੀਦ ਬਲੱਡ ਬੈਂਕ ਸੁਸਾਇਟੀ (ਰਿਜ:) ਨੇ ਨਭਾਈ । ਬਾਬਾ ਫ਼ਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਦੇ ਮੁੱਖ ਸੇਵਾਦਾਰ ਸ.ਇੰਦਰਜੀਤ ਸਿੰਘ ਖ਼ਾਲਸਾ ਦੀ ਰਹਿਨੁਮਾਈ ਹੇਠ ਆਯੋਜਿਤ ਕੀਤੇ ਗਏ ਇਸ ਕੈਂਪ ਦਾ ਉਦਘਾਟਨ ਡਾ. ਗੁਰਇੰਦਰ ਮੋਹਨ ਸਿੰਘ, ਪ੍ਰਧਾਨ ਗੁਰਦੁਆਰਾ ਬਾਬਾ ਟਿੱਲਾ ਫ਼ਰੀਦ ਜੀ, ਨੇ ਆਪਣੇ ਕਰ-ਕਮਲਾਂ ਨਾਲ ਕੀਤਾ । ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਇਸ ਖੂਨਦਾਨ ਕੈਂਪ ਵਿਚ ਖੂਨਦਾਨ ਕਰਨ ਲਈ ਵੱਧ ਤੋਂ ਵੱਧ ਸੰਗਤਾਂ ਨੇ ਬਹੁਤ ਹੀ ਉਤਸ਼ਾਹ ਅਤੇ ਜੋਸ਼ ਨਾਲ ਸ਼ਿਰਕਤ ਕੀਤੀ । ਇਸ ਮੌਕੇ ਸ. ਇੰਦਰਜੀਤ ਸਿੰਘ ਖਾਲਸਾ ਨੇ ਸਮੂਹ ਖ਼ੂਨਦਾਨੀਆਂ ਅਤੇ ਸੇਵਾਦਾਰਾਂ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਖ਼ੂਨਦਾਨ ਸਭ ਤੋਂ ਉੱਤਮ ਦਾਨ ਹੈ ਕੁਦਰਤ ਦੀ ਇਸ ਅਨਮੋਲ ਦਾਤ ਨੂੰ ਕਿਸੇ ਲੋੜਵੰਦ ਲਈ ਦਾਨ ਕਰ ਕੇ ਮਨੁੱਖਤਾ ਦੀ ਭਲਾਈ ਅਤੇ ਸੇਵਾ ਵਿਚ ਅਹਿਮ ਰੋਲ ਅਦਾ ਕੀਤਾ ਜਾ ਸਕਦਾ ਹੈ । ਡਾ. ਗੁਰਇੰਦਰ ਮੋਹਨ ਸਿੰਘ, ਪ੍ਰਧਾਨ ਗੁਰਦੁਆਰਾ ਟਿੱਲਾ ਬਾਬਾ ਫ਼ਰੀਦ, ਨੇ ਇਸ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਸ ਅਨਮੋਲ ਦਾਤ ਦਾ ਬਦਲ ਕਿਸੇ ਵੀ ਲੈਬ ਜਾਂ ਤਕਨੀਕ ਰਾਹੀ ਨਹੀਂ ਲੱਭਿਆ ਜਾ ਸਕਦਾ । ਜਿਸ ਕਰਕੇ ਅਜਿਹੇ ਦਾਨ ਨਾਲ ਜਿੱਥੇ ਲੋੜਵੰਦ ਮਰੀਜਾਂ ਦੀ ਜਾਨ ਬਚਾਈ ਜਾ ਸਕਦੀ ਹੈ, ਉੱਥੇ ਹੀ ਖ਼ੂਨਦਾਨ ਕਰਨ ਵਾਲੇ ਦਾਨੀ-ਸੱਜਣ ਨੂੰ ਵੀ ਅੰਦਰੂਨੀ ਤਸੱਲੀ ਅਤੇ ਖੁਸ਼ੀ ਮਿਲਦੀ ਹੈ,ਨਾਲ ਹੀ ਉਹਨਾ ਨੇ ਸਮੂਹ ਸੰਗਤਾ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਲਗਭਗ 300 ਯੂਨਿਟ ਖੂਨਦਾਨ ਦੀ ਸੇਵਾ ਨਿਭਾਈ। ਉਨ੍ਹਾਂ ਨੇ ਇਸ ਮੌਕੇ ਬਲੱਡ ਬੈਂਕ ਸੁਸਾਇਟੀ ਦੇ ਸਮੂਹ ਅਹੁਦੇਦਾਰਾਂ ਅਤੇ ਸੇਵਾਦਾਰਾਂ ਦਾ ਵੀ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਜਿਸ ਵਿੱਚ ਸ. ਰਾਜਵੀਰ ਸਿੰਘ, ਮਿਸਟਰ ਵਿਸ਼ਾਲ ਕੁਮਾਰ, ਸ. ਸੁਖਵੀਰ ਸਿੰਘ, ਸ. ਗੁਰਦੇਵ ਸਿੰਘ, ਸ. ਸਤਨਾਮ ਸਿੰਘ, ਸ. ਗੁਰਦੇਵ ਸਿੰਘ, ਸ. ਦਲਜੀਤ ਸਿੰਘ ਅਤੇ ਸ. ਹਰਜੀਤ ਸਿੰਘ ਜੀ ਮੌਜੂਦ ਸਨ।

Related posts

Big News- ਸੜਕ ਹਾਦਸੇ ਵਿੱਚ ਡਰਾਈਵਰ ਸਣੇ ਅਧਿਆਪਕਾਂ ਦੀ ਮੌਤ ਹੋਈ

punjabdiary

ਪੰਜਾਬ ‘ਚ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ, ਅੱਜ ਵੀ ਮੀਂਹ ਪੈਣ ਦਾ ਅਲਰਟ ਜਾਰੀ

punjabdiary

ਵੱਡੀ ਖ਼ਬਰ – ਵੱਖਰੀ ਵਿਧਾਨ ਸਭਾ ਲਈ ਜ਼ਮੀਨ ਹਰਿਆਣਾ ਨੂੰ ਜਲਦੀ ਹੀ ਅਲਾਟ ਕੀਤੀ ਜਾ ਰਹੀ ਹੈ – ਸਪੀਕਰ ਗਿਆਨ ਚੰਦ ਗੁਪਤਾ

punjabdiary

Leave a Comment