Image default
ਤਾਜਾ ਖਬਰਾਂ

Breaking- ‘ਆਪ’ ਸਰਕਾਰ ਦਾ ਮੁੱਖ ਏਜੰਡਾ ਸਿਹਤ ਅਤੇ ਸਿੱਖਿਆ ਨੂੰ ਮੁਫਤ ਅਤੇ ਵਧੀਆ ਬਣਾਉਣਾ: ਸੰਧਵਾਂ

Breaking- ‘ਆਪ’ ਸਰਕਾਰ ਦਾ ਮੁੱਖ ਏਜੰਡਾ ਸਿਹਤ ਅਤੇ ਸਿੱਖਿਆ ਨੂੰ ਮੁਫਤ ਅਤੇ ਵਧੀਆ ਬਣਾਉਣਾ: ਸੰਧਵਾਂ

ਕੋਟਕਪੂਰਾ, 12 ਅਪ੍ਰੈਲ – (ਪੰਜਾਬ ਡਾਇਰੀ) ਆਮ ਆਦਮੀ ਪਾਰਟੀ ਦੇ ਗਠਨ ਮੌਕੇ ਤੋਂ ਹੀ ਪਾਰਟੀ ਦਾ ਮੁੱਖ ਏਜੰਡਾ ਸਿਹਤ ਅਤੇ ਸਿੱਖਿਆ ਨੂੰ ਮੁਫਤ ਅਤੇ ਵਧੀਆ ਬਣਾਉਣ ਦਾ ਰਿਹਾ ਹੈ, ਜਿਸ ਦੀ ਮਿਸਾਲ ਦਿੱਲੀ ਦੀ ‘ਆਪ’ ਸਰਕਾਰ ਵਲੋਂ ਕੀਤੇ ਕਾਰਜਾਂ ਦੀ ਦਿੱਤੀ ਅਤੇ ਮੰਨੀ ਜਾ ਸਕਦੀ ਹੈ। ਨੇੜਲੇ ਪਿੰਡ ਰੋਮਾਣਾ ਅਲਬੇਲ ਸਿੰਘ ਦੇ ਵਸਨੀਕ ਬਲਜੀਤ ਸਿੰਘ ਬਰਾੜ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਕੋਟਕਪੂਰਾ ਦੇ ਗ੍ਰਹਿ ਵਿਖੇ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਸਰਬੱਤ ਦੇ ਭਲੇ ਅਤੇ ਵਾਹਿਗੁਰੂ ਜੀ ਦੇ ਸ਼ੁਕਰਾਨੇ ਲਈ ਰੱਖੇ ਪਾਠ ਦੇ ਭੋਗ ਮੌਕੇ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ‘ਆਪ’ ਸਰਕਾਰ ਵਲੋਂ ਇਸ ਸਾਲ ਸਿੱਖਿਆ ਦੇ ਬਜਟ ’ਚ 17% ਦਾ ਵਾਧਾ ਕੀਤਾ ਗਿਆ ਹੈ ਅਤੇ ਸਰਕਾਰੀ ਸਕੂਲਾਂ ਦਾ ਕਾਇਆ ਕਲਪ ਚੱਲ ਰਿਹਾ ਹੈ।

ਸਕੂਲ ਆਫ਼ ਐਮੀਨੈਂਸ ਬਣਾਏ ਜਾ ਰਹੇ ਹਨ ਅਤੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਨੂੰ ਸਿੱਖਿਆ ਅਤੇ ਸਿਹਤ ਦੇ ਖੇਤਰਾਂ ’ਚ ਕ੍ਰਾਂਤੀ ਲਿਆਉਣ ਦਾ ਵਾਅਦਾ ਕੀਤਾ ਸੀ ਅਤੇ ‘ਮਾਨ’ ਸਰਕਾਰ ਉਸ ਵਾਅਦੇ ਨੂੰ ਪੂਰਾ ਕਰਨ ਲਈ ਪਹਿਲੇ ਦਿਨ ਤੋਂ ਹੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਉਹਨਾਂ ਆਖਿਆ ਕਿ ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਜਿੱਥੇ ਗ੍ਰਾਂਟਾਂ ਦੇ ਗੱਫੇ ਦਿੱਤੇ ਜਾ ਰਹੇ ਹਨ, ਉੱਥੇ ਅਧਿਆਪਕਾਂ ਨੂੰ ਵੀ ਜਿੰਮੇਵਾਰੀ ਨਾਲ ਕੰਮ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਉਪਰੋਕਤ ਤੋਂ ਇਲਾਵਾ ਮਨਪ੍ਰੀਤ ਸਿੰਘ ਮਣੀ ਧਾਲੀਵਾਲ, ਗੁਰਭੇਜ ਸਿੰਘ ਬਰਾੜ, ਅਮਨਦੀਪ ਸਿੰਘ ਸੰਧੂ, ਪ੍ਰੋ. ਦਰਸ਼ਨ ਸਿੰਘ ਸੰਧੂ, ਗੁਰਿੰਦਰ ਸਿੰਘ ਮਹਿੰਦੀਰੱਤਾ, ਇੰਸ. ਨਛੱਤਰ ਸਿੰਘ ਸਮੇਤ ਹੋਰ ਵੀ ਅਨੇਕਾਂ ਪਤਵੰਤੇ ਹਾਜਰ ਸਨ।

Advertisement

Related posts

ਪੰਜਾਬ ਵਿੱਚ ਬਾਦਲ ਪਰਿਵਾਰ ਦੀਆਂ 122 ਬੱਸਾਂ ਸਮੇਤ 600 ਬੱਸਾਂ ਦੇ ਪਰਮਿਟ ਰੱਦ

Balwinder hali

ਸੀਐਮ ਭਗਵੰਤ ਮਾਨ ਨੇ ਆਪਣੇ ਓਐਸਡੀ ਓਮਕਾਰ ਸਿੰਘ ਨੂੰ ਅਹੁਦੇ ਤੋਂ ਦਿੱਤਾ ਹਟਾ

Balwinder hali

ਹੁਣ ਐਤਵਾਰ ਦੀ ਥਾਂ ਸੋਮਵਾਰ ਨੂੰ ਹੋਵੇਗੀ ਸਕੂਲਾਂ ‘ਚ ਛੁੱਟੀ, 2 ਸਤੰਬਰ ਤੱਕ ਲਈ ਨੋਟੀਫਿਕੇਸ਼ਨ

punjabdiary

Leave a Comment