Breaking- ਆਮ ਆਦਮੀ ਪਾਰਟੀ ਦੇ ਵਿਧਾਇਕ ਗੋਗੀ ਨੂੰ, ਗੈਂਗਸਟਰ ਗੋਲਡੀ ਬਰਾੜ ਦਾ ਦੋਸਤ ਦੱਸਕੇ ਜਾਨੋਂ ਮਾਰਨ ਦੇ ਨਾਂ ਤੇ ਮੰਗੀ ਫਿਰੌਤੀ
ਲੁਧਿਆਣਾ, 10 ਅਗਸਤ – (ਪੰਜਾਬ ਡਾਇਰੀ) ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਗੈਂਗਸਟਰ ਗੋਲਡੀ ਬਰਾਡ਼ ਦੇ ਸਾਥੀ ਦੱਸਣ ਵਾਲੇ ਲੋਕ ਵਿਧਾਇਕ ਗੋਗੀ ਤੋਂ 25 ਲੱਖ ਦੀ ਫਿਰੌਤੀ ਮੰਗ ਰਹੇ ਹਨ। ਲੁਧਿਆਣਾ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।