Breaking- ਆਮ ਆਦਮੀ ਪਾਰਟੀ ਨੇ ਅਜਿਹੇ ਸਮੇਂ ਪੰਜਾਬ ਨੂੰ ਆਪਣੇ ਤੌਰ ‘ਤੇ ਛੱਡ ਦਿੱਤਾ ਹੈ ਜਦੋਂ ਵਿੱਤੀ ਸਥਿਤੀ ਚਿੰਤਾਜਨਕ ਅਤੇ ਕਾਨੂੰਨ ਵਿਵਸਥਾ ਢਹਿ-ਢੇਰੀ ਹੋ ਰਹੀ ਹੈ – ਸੁਖਜਿੰਦਰ ਸਿੰਘ ਰੰਧਾਵਾ
ਪਟਿਆਲਾ, 25 ਨਵੰਬਰ – (ਬਾਬੂਸ਼ਾਹੀ ਨੈਟਵਰਕ) ਪੰਜਾਬ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਸਾਂਝੀ ਕਰਦੀਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਦੀਆਂ ਗਲੀਆਂ, ਵਾਰਡਾਂ ਅਤੇ ਪਿੰਡਾਂ ਤੋਂ ਚਲਾਈ ਜਾਵੇਗੀ। ਅਸਲ ਵਿੱਚ ਪੰਜਾਬ ਸਰਕਾਰ ਨੂੰ ਗੁਜਰਾਤ ਤੋਂ ਚਲਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਨੇ ਅਜਿਹੇ ਸਮੇਂ ਪੰਜਾਬ ਨੂੰ ਆਪਣੇ ਤੌਰ ‘ਤੇ ਛੱਡ ਦਿੱਤਾ ਹੈ ਜਦੋਂ ਵਿੱਤੀ ਸਥਿਤੀ ਚਿੰਤਾਜਨਕ ਹੈ ਅਤੇ ਕਾਨੂੰਨ ਵਿਵਸਥਾ ਢਹਿ-ਢੇਰੀ ਹੋ ਰਹੀ ਹੈ।