Breaking- ਆਮ ਆਦਮੀ ਪਾਰਟੀ ਨੇ ਜਿੱਤ ਦਾ ਜਸ਼ਨ ਮਨਾਉਣ ਵਾਸਤੇ ਸਰਕਾਰੀ ਖਜ਼ਾਨੇ ਵਿਚੋਂ ਲੱਖਾ ਦੀ ਰਾਸ਼ੀ ਵਰਤੀ
ਚੰਡੀਗੜ੍ਹ, 6 ਅਗਸਤ – (ਪੰਜਾਬ ਡਾਇਰੀ) ਆਮ ਆਦਮੀ ਪਾਰਟੀ ਨੇ ਪੰਜਾਬ ਦੀ ਜਿੱਤ ਦਾ ਜਸ਼ਨ ਮਨਾਉਣ ਲਈ 13 ਮਾਰਚ ਨੂੰ ਅੰਮ੍ਰਿਤਸਰ ਵਿਖੇ “ਵਿਜੇ ਯਾਤਰਾ” ਕੱਢੀ ਸੀ ਜਿਸ ਵਿੱਚ ਪਾਰਟੀ ਨੇ ਪੂਰੇ ਪੰਜਾਬ ਦੇ ਵਰਕਰਾਂ ਨੂੰ ਬੁਲਾਇਆ ਸੀ। ਮਾਨਸਾ ਵਾਸੀ ਮਾਨਿਕ ਗੋਇਲ ਵੱਲੋਂ RTI ਰਾਹੀ ਲਈ ਗਈ ਜਾਣਕਾਰੀ ਵਿੱਚ ਬਹੁਤ ਹੈਰਾਨੀਜਨਕ ਖੁਲਾਸਾ ਹੋਇਆ ਹੈ ਕਿ ਆਮ ਆਦਮੀ ਪਾਰਟੀ ਦੀ ਉਸ ‘ਵਿਜੇ ਯਾਤਰਾ’ ਤੇ ਲੱਖਾਂ ਦਾ ਖਰਚ ਪਾਰਟੀ ਫੰਡ ਦੀ ਬਜਾਏ ਸਰਕਾਰੀ ਖਜਾਨੇ ਵਿੱਚੋਂ ਕੀਤਾ ਗਿਆ। ਉਸ ਦਿਨ ਦੇ ਪੰਜ ਤਾਰਾ ਹੋਟਲਾਂ ਦੇ ਲੱਖਾਂ ਦੇ ਬਿਲਾਂ ਤੋਂ ਲੈ ਕੇ , ਲੱਖਾਂ ਦੀ ਸਜਾਵਟ, ਦਿੱਲੀ ਲੀਡਰਸ਼ਿਪ ਲਈ ਗੋਲਡ ਪਲੇਟਡ ਤਲਵਾਰਾਂ, ਫੁਲਕਾਰੀਆਂ ਆਦਿ ਤੇ ਕਰੀਬ 15 ਲੱਖ ਰੁਪਇਆ ਲਗਾਇਆ ਗਿਆ , ਜਦੋਂ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਉਸ ਸਮੇਂ ਸਹੁੰ ਵੀ ਨਹੀਂ ਚੁੱਕੀ ਸੀ।
ਗੋਇਲ ਨੇ ਕਿਹਾ “ਜਿੱਤ ਦੇ ਜਸ਼ਨ ‘ਤੇ ਇਹਨਾਂ ਲੱਖਾਂ ਰੁਪਏ ਖਰਚਣ ਤੋਂ ਇਲਾਵਾ ਪਾਰਟੀ ਵਰਕਰਾਂ ਨੂੰ ਅੰਮ੍ਰਿਤਸਰ ਲਿਆਉਣ ਲਈ ਸਰਕਾਰੀ ਬੱਸਾਂ ਵਰਤੀਆਂ ਗਈਆਂ , ਜਿੰਨਾਂ ਦਾ ਲੱਖਾਂ ਰੁਪਏ ਦਾ ਖਰਚ ਵੀ ਸਰਕਾਰੀ ਖਜਾਨੇ ‘ਚੋਂ ਦਿੱਤਾ ਗਿਆ ਜਿਸਦਾ ਜਵਾਬ ਸਰਕਾਰ ਦੇਣ ਤੋਂ ਭੱਜ ਰਹੀ ਹੈ”।