Breaking- ਇਕ ਵਾਰ ਫਿਰ ਪੰਜਾਬ ਅੰਦਰ ਗੈਂਗਵਾਰ ਵੱਧਣ ਦੇ ਆਸਾਰ ਹਨ, ਖੁਫੀਆਂ ਏਜੇਂਸੀ ਨੇ ਪੰਜਾਬ ਦੀ ਪੁਲਿਸ ਨੂੰ ਸੂਚਿਤ ਕੀਤਾ: ਪੁਲਿਸ ਅਲਰਟ
ਪੰਜਾਬ ਵਿਚ ਗੈਂਗਵਾਰ: 24 ਅਗਸਤ – ਕੇਂਦਰ ਸਰਕਾਰ ਦੀ ਖ਼ੁਫ਼ੀਆ ਏਜੇਂਸੀ ਨੇ ਚਿੱਠੀ ਲਿਖ ਕੇ ਪੰਜਾਬ ਪੁਲਿਸ ਨੂੰ ਸੂਚਿਤ ਕੀਤਾ ਹੈ ਕਿ ਪੰਜਾਬ ‘ਚ ਗੈਂਗਵਾਰ ਵਰਗੀ ਸਥਿਤੀ ਦੇ ਹਾਲਤ ਬਣਨ ਦੀ ਸੰਭਾਵਨਾ ਬਣਦੀ ਨਜ਼ਰ ਆ ਰਹੀ ਹੈ।
ਉਨ੍ਹਾਂ ਕਿਹਾ ਕਿ ਦਵਿੰਦਰ ਬੰਬੀਹਾ ਗਰੁੱਪ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਜਾਨੋ ਮਾਰਨ ਦੀ ਕੋਸ਼ਿਸ਼ ਕਰ ਸਕਦਾ ਅਤੇ ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਨੂੰ ਕੋਰਟ ਵਿਚ ਪੇਸ਼ੀ ਵੇਲੇ ਵੀ ਮਾਰਨ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ। ਜਿਸ ਤੋਂ ਬਾਅਦ ਪੰਜਾਬ ਪੁਲਿਸ ਪੂਰੀ ਤਰ੍ਹਾਂ ਅਲਰਟ ਹੋ ਗਈ ਹੈ ਅਤੇ ਗੈਂਗਵਾਰ ਦੀ ਸਥਿਤੀ ਨਾਲ ਨਜਿੱਠਣ ਪੁਲਿਸ ਵੱਲੋਂ ਹਰ ਤਰ੍ਹਾਂ ਦੀ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।
ਏਜੇਂਸੀ ਨੇ ਆਪਣੇ ਪੱਤਰ ‘ਚ ਕਿਹਾ ਕਿ ਬੰਬੀਹਾ ਗਰੁੱਪ ਦੇ ਗੁਰਗੇ ਵਕੀਲਾਂ ਦੇ ਭੇਸ਼ ‘ਚ ਅਦਾਲਤ ‘ਚ ਪੇਸ਼ੀ ਦੌਰਾਨ ਗੈਂਗਸਟਰਾਂ ‘ਤੇ ਹਮਲਾ ਕਰ ਸਕਦੇ ਹਨ। ਇਸ ਦੇ ਨਾਲ ਹੀ ਬੰਬੀਹਾ ਗੈਂਗ ਵੱਲੋਂ ਮੂਸੇਵਾਲਾ ਦੇ ਕਾਤਲਾਂ ਦਾ ਸਾਥ ਦੇਣ ਵਾਲਿਆਂ ਨੂੰ ਵੀ ਚਿਤਾਵਨੀ ਦਿੱਤੀ ਗਈ ਹੈ। ਬੰਬੀਹਾ ਗੈਂਗ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣ ਲਈ ਦੋ ਵਾਰ ਪਹਿਲਾਂ ਵੀ ਧਮਕੀ ਦਿੰਦੇ ਰਹੇ ਹਨ।