Breaking- ਏ ਐਸ ਆਈ ਫਰੀਦਕੋਟ ਜੇਲ੍ਹ ਵਿੱਚ ਨਸ਼ੀਲਾ ਪਦਾਰਥ ਸਪਲਾਈ ਕਰਨ ਦੇ ਮਾਮਲੇ ਵਿੱਚ ਗ੍ਰਿਫਤਾਰ
ਫਰੀਦਕੋਟ, 3 ਅਗਸਤ – (ਪੰਜਾਬ ਡਾਇਰੀ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਚਾਰ ਮਹੀਨੇ ਦੇ ਕਰੀਬ ਹੋ ਗਏ ਹਨ। ਸਰਕਾਰ ਵੱਲੋਂ ਦਾਅਵੇ ਕੀਤੇ ਜਾ ਰਹੇ ਹਨ ਕਿ ਪੰਜਾਬ ਵਿੱਚੋਂ ਨਸ਼ਿਆਂ ਨੂੰ ਬਹੁਤ ਜਲਦ ਖਤਮ ਕਰ ਦਿੱਤਾ ਜਾਵੇਗਾ। ਪਿਛਲੇ ਦਿਨਾਂ ਵਿੱਚ ਪੁਲਿਸ ਦੇ ਕਰਮਚਾਰੀ ਵੀ ਨਸ਼ਾ ਤਸਕਰੀ ਵਿੱਚ ਫੜੇ ਗਏ ਸਨ। ਅੱਜ ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਇੱਕ ਪੁਲਿਸ ਦੇ ਏ ਐਸ ਆਈ ਨੂੰ ਨਸ਼ਾ ਸਪਲਾਈ ਦੇ ਕੇਸ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਮੋਗਾ ਜ਼ਿਲ੍ਹੇ ਪੁਲਿਸ ਦੇ ਏ ਐਸ ਆਈ ਰਾਜ ਸਿੰਘ ਨੇ ਜੇਲ੍ਹ ਵਿੱਚ 50 ਗ੍ਰਾਮ ਨਸ਼ੀਲੇ ਪਦਾਰਥਾਂ ਦੀ ਸਪਲਾਈ ਦਿੱਤੀ ਸੀ ।
ਜਾਣਕਾਰੀ ਦਿੰਦਿਆਂ ਡੀਐਸਪੀ ਸਬ ਡਵਿਜਨ ਫ਼ਰੀਦਕੋਟ ਨੇ ਦੱਸਿਆ ਕਿ ਬੀਤੇ ਕੱਲ੍ਹ ਕੇਂਦਰੀ ਮਾਡਰਨ ਜੇਲ੍ਹ ਫਰੀਦਕੋਟ ਦੇ ਡਿਪਟੀ ਸੁਪਰਡੈਂਟ ਵੱਲੋਂ ਪੁਲਿਸ ਨੂੰ ਇਕ ਲਿਖਤ ਸ਼ਿਕਾਇਤ ਦੇ ਕੇ ਦੱਸਿਆ ਗਿਆ ਸੀ ਕਿ ਮੋਗਾ ਜ਼ਿਲੇ ਨਾਲ ਸੰਬੰਧਿਤ 2 ਹਵਾਲਤੀ ਕੈਦੀਆਂ ਦੀ ਕੱਲ੍ਹ ਮੋਗਾ ਅਦਾਲਤ ਵਿਚ ਪੇਸ਼ੀ ਸੀ ਅਤੇ ਪੇਸੀ ਤੋਂ ਵਾਪਸੀ ਦੌਰਾਨ ਚੈਕਿੰਗ ਸਮੇਂ ਉਕਤ ਹਵਲਾਤੀਆਂ ਪਾਸੋਂ 50 ਗ੍ਰਾਮ ਦੇ ਕਰੀਬ ਸੁਲਫੇ ਵਰਗਾ ਪਦਾਰਥ ਬਰਾਮਦ ਹੋਇਆ ਸੀ। ਜਿਨਾਂ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਹਨਾਂ ਦੱਸਿਆ ਕਿ ਉਹਨਾਂ ਨੂੰ ਇਹ ਪਦਾਰਥ ਪੇਸ਼ੀ ਲਈ ਲੈ ਕੇ ਗਏ ਮੋਗਾ ਪੁਲਿਸ ਦੇ ਏਐਸਆਈ ਰਾਜ ਸਿੰਘ ਨੇ ਉਹਨਾਂ ਦੇ ਸਾਥੀਆਂ ਤੋਂ ਫੜ੍ਹ ਕੇ ਫੜਾਇਆ ਸੀ।