Image default
About us ਤਾਜਾ ਖਬਰਾਂ

Breaking- ਐਸ.ਡੀ.ਐਮ ਫਰੀਦਕੋਟ ਨੇ 26 ਜਨਵਰੀ ਮੌਕੇ ਹੋਣ ਵਾਲੇ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Breaking- ਐਸ.ਡੀ.ਐਮ ਫਰੀਦਕੋਟ ਨੇ 26 ਜਨਵਰੀ ਮੌਕੇ ਹੋਣ ਵਾਲੇ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਪੂਰੇ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਜਾਵੇਗਾ ਗਣਤੰਤਰਤਾ ਦਿਵਸ-ਬਲਜੀਤ ਕੌਰ

ਫਰੀਦਕੋਟ, 5 ਜਨਵਰੀ – (ਪੰਜਾਬ ਡਾਇਰੀ) ਐਸ.ਡੀ.ਐਮ. ਫਰੀਦਕੋਟ ਮੈਡਮ ਬਲਜੀਤ ਕੌਰ ਨੇ 26 ਜਨਵਰੀ 2023 ਨੂੰ ਇੱਥੋ ਦੇ ਨਹਿਰੂ ਖੇਡ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਗਣਤੰਤਰਾ ਦਿਵਸ ਦੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਜਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਕਿਹਾ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਐਸ.ਡੀ.ਐਮ. ਮੈਡਮ ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਹਰ ਸਾਲ ਦੀ ਤਰਾਂ ਇਸ ਸਾਲ ਵੀ ਗਣਤੰਤਰਤਾ ਦਿਵਸ ਪੂਰੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾਵੇਗਾ। ਉਨਾਂ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਆਪਣੇ ਵਿਭਾਗਾਂ ਨਾਲ, ਗਣਤੰਤਰ ਦਿਵਸ ਨਾਲ ਸਬੰਧਿਤ ਕੰਮ ਸਮੇਂ ਸਿਰ ਮੁਕੰਮਲ ਕਰ ਲੈਣ ਤਾਂ ਜ਼ੋ ਇਸ ਕੌਮੀ ਤਿਉਹਾਰ ਨੂੰ ਬੜੀ ਧੂਮਧਾਮ ਅਤੇ ਸ਼ਰਧਾ ਨਾਲ ਨੇਪਰੇ ਚਾੜਿਆ ਜਾ ਸਕੇ। ਉਨਾਂ ਦੱਸਿਆ ਕਿ ਸੱਭਿਆਚਾਰਕ ਪ੍ਰੋਗਰਾਮ ਜਾਂ ਦੇਸ਼ ਭਗਤੀ ਦਾ ਪ੍ਰੋਗਰਾਮ ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ।
ਐਸ.ਡੀ.ਐਮ. ਫਰੀਦਕੋਟ ਨੇ ਮੀਟਿੰਗ ਦੌਰਾਨ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਤੋਂ ਉਨਾਂ ਨਾਲ ਸਬੰਧਤ ਕੰਮ ਦੀ ਵਿਸਥਾਰ ਸਾਹਿਤ ਜਾਣਕਾਰੀ ਪ੍ਰਾਪਤ ਕੀਤੀ ਅਤੇ ਕਿਹਾ ਕਿ ਉਹ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰ ਲੈਣ ਤਾਂ ਜ਼ੋ ਇਸ ਦਿਵਸ ਨੂੰ ਧੂਮਧਾਮ ਨਾਲ ਮਨਾਇਆ ਜਾਵੇ ।ਉਨਾਂ ਕਿਹਾ ਕਿ ਇਸ ਸਬੰਧੀ ਕਿਸੇ ਕਿਸਮ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਮੀਟਿੰਗ ਵਿੱਚ ਡੀ.ਐਸ.ਪੀ., ਸਹਾਇਕ ਸਿਵਲ ਸਰਜਨ ਡਾ. ਮਨਦੀਪ ਖੰਗੂੜਾ, ਉੱਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰੀ ਪ੍ਰਦੀਪ ਦਿਉੜਾ, ਕਾਰਜ ਸਾਧਕ ਅਫਸਰ ਅਮਰਿੰਦਰ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Advertisement

Related posts

Breaking- ਡਾ. ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ:ਪੰਜਾਬ ਸਰਕਾਰ

punjabdiary

ਰਾਸ਼ਟਰੀ ਪੰਚਾਇਤ ਦਿਹਾੜੇ ਸਮਰਪਿਤ ਗ੍ਰਾਮ ਸਭਾ ਬਾਰੇ ਸੈਮੀਨਾਰ ਕਰਵਾਇਆ: ਕੇਂਦਰੀ ਸਿੰਘ ਸਭਾ

punjabdiary

Breaking- ਜਗਜੀਤ ਸਿੰਘ ਡੱਲੇਵਾਲ ਨੇ ਲੱਗੇ ਦੋਸ਼ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਰੁਲਦੂ ਸਿੰਘ ਨੇ ਦਿੱਲੀ ਵਿਚ ਖੇਤੀ ਕਾਨੂੰਨਾਂ ਦੇ ਖਿਲਾਫ ਚੱਲ ਰਹੇ ਮੋਰਚੇ ਨੂੰ ਭਾਜਪਾ ਦੇ ਕਹਿਣ ਤੇ ਖਤਮ ਕਰਵਾਇਆ ਸੀ

punjabdiary

Leave a Comment