Breaking- ਐੱਨਆਈਏ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪਟਿਆਲਾ ਦੀ ਕੋਰਟ ਵਿੱਚ ਕੀਤਾ ਪੇਸ਼
18 ਅਪ੍ਰੈਲ – ਐੱਨਆਈਏ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪਟਿਆਲਾ ਹਾਊਸ ਕੋਰਟ ‘ਚ ਪੇਸ਼ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਜਾਂਚ ਏਜੰਸੀ ਐੱਨਆਈਏ ਦੀ ਟੀਮ ਕੱਲ੍ਹ ਇੱਕ ਵੱਡੇ ਕਾਫ਼ਲੇ ਦੇ ਰੂਪ ਵਿੱਚ ਬਠਿੰਡਾ ਦੇ ਕੇਂਦਰੀ ਜੇਲ੍ਹ ਪਹੁੰਚੀ ਸੀ, ਜਿਥੇ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਲਿਜਾਇਆ ਗਿਆ ਸੀ।
ਐੱਨਆਈਏ ਨੇ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਹਾਸਲ ਕਰਕੇ ਅੱਜ ਉਸ ਨੂੰ ਪਟਿਆਲਾ ਹਾਊਸ ਕੋਰਟ ‘ਚ ਪੇਸ਼ ਕੀਤਾ ਗਿਆ ਹੈ।