Breaking- ਕਲਮਾਂ ਦੇ ਰੰਗ ਸਾਹਿਤ ਸਭਾ (ਰਜਿ.) ਫ਼ਰੀਦਕੋਟ ਵੱਲੋਂ ਰੂ-ਬ-ਰੂ, ਕਵੀ ਦਰਬਾਰ ਅਤੇ ਸਨਮਾਨ ਸਮਾਰੋਹ 31 ਜੁਲਾਈ ਨੂੰ
ਫਰੀਦਕੋਟ, 29 ਜੁਲਾਈ – (ਪੰਜਾਬ ਡਾਇਰੀ) ਕਲਮਾਂ ਦੇ ਰੰਗ ਸਾਹਿਤ ਸਭਾ (ਰਜਿ.) ਫ਼ਰੀਦਕੋਟ ਦੇ ਚੇਅਰਮੈਨ ਪ੍ਰੋ.ਬੀਰ ਇੰਦਰ ਸਰਾਂ ਅਤੇ ਪ੍ਰਧਾਨ ਸ਼ਿਵਨਾਥ ਦਰਦੀ ਦੀ ਯੋਗ ਅਗਵਾਈ ਵਿੱਚ ਮਿਤੀ 31 ਜੁਲਾਈ (ਐਤਵਾਰ) ਨੂੰ ਸਰਕਾਰੀ ਕਾਲਜ ਆਫ਼ ਐਜੂਕੇਸ਼ਨ, ਫ਼ਰੀਦਕੋਟ ਵਿਖੇ ਰੂ-ਬ-ਰੂ, ਕਵੀ ਦਰਬਾਰ ਅਤੇ ਸਨਮਾਨ ਸਮਾਰੋਹ ਕਰਵਾਇਆ ਜਾ ਰਿਹਾ ਹੈ। ਸਭਾ ਦੇ ਜਨਰਲ ਸਕੱਤਰ ਵਤਨਵੀਰ ਵਤਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਮਾਰੋਹ ਦੌਰਾਨ ਪ੍ਰਸਿੱਧ ਸਾਹਿਤਕਾਰ ਅਤੇ ਚਿੰਤਕ ਡਾ. ਦੇਵਿੰਦਰ ਸੈਫ਼ੀ (ਫ਼ਖਰ-ਏ-ਕੌਮ ਐਵਾਰਡੀ) ਦਾ ਰੂ-ਬ-ਰੂ ਕਰਵਾਇਆ ਜਾਵੇਗਾ। ਸਮਾਰੋਹ ਦੇ ਮੁੱਖ ਮਹਿਮਾਨ ਡਾ. ਬਲਜੀਤ ਸ਼ਰਮਾ ਗੋਲੇਵਾਲਾ (ਪ੍ਰਸਿੱਧ ਸਮਾਜ ਸੇਵਕ ਅਤੇ ਪ੍ਰਧਾਨ ਨੈਸ਼ਨਲ ਯੂਥ ਕਲੱਬ, ਫ਼ਰੀਦਕੋਟ) ਅਤੇ ਵਿਸ਼ੇਸ਼ ਮਹਿਮਾਨ ਪ੍ਰਿੰਸੀਪਲ ਡਾ. ਪਰਮਿੰਦਰ ਸਿੰਘ (ਸਰਕਾਰੀ ਕਾਲਜ ਆਫ਼ ਐਜੂਕੇਸ਼ਨ, ਫ਼ਰੀਦਕੋਟ) ਹੋਣਗੇ। ਇਸ ਤੋਂ ਇਲਾਵਾ ਮੰਚ ਸੰਚਾਲਕ ਦੀ ਭੂਮਿਕਾ ਕੁਲਵਿੰਦਰ ਵਿਰਕ ਅਤੇ ਕਸ਼ਮੀਰ ਮਾਨਾ ਨਿਭਾਉਣਗੇ। ਹਾਜਰ ਹੋਣ ਵਾਲੇ ਕਵੀ ਸਾਹਿਬਾਨ ਦਾ ਕਵੀ ਦਰਬਾਰ ਵੀ ਕਰਵਾਇਆ ਜਾਵੇਗਾ। ਇਸ ਮੌਕੇ ਸਮਾਰੋਹ ਸਬੰਧੀ ਕੀਤੀ ਗਈ ਮੀਟਿੰਗ ਵਿੱਚ ਸਭਾ ਦੇ ਸਮੂਹ ਅਹੁਦੇਦਾਰ ਅਤੇ ਮੈਂਬਰ ਸ਼ਾਮਿਲ ਹੋਏ।