Breaking- ਕਿਸਾਨਾਂ ਉੱਪਰ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਵਿਚ ਅੱਜ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਜੀਰੇ ਲੱਗੇ ਧਰਨੇ ਵਿਚ ਪੁਜਣਗੇ
19 ਦਸੰਬਰ – ਫਿਰੋਜ਼ਪੁਰ ਦੇ ਜੀਰਾ ਵਿੱਚ ਬੀਤੇ ਦਿਨ ਪੁਲਿਸ ਪ੍ਰਸ਼ਾਸਨ ਵੱਲੋਂ ਜ਼ਬਰਦਸਤੀ ਸ਼ਰਾਬ ਦੀ ਫੈਕਟਰੀ ਅੱਗੇ ਲੱਗੇ ਕਿਸਾਨਾਂ ਦੇ ਧਰਨੇ ਨੂੰ ਚੁਕਵਾਉਣ ਦੀ ਕੋਸ਼ਿਸ਼ ਕੀਤੀ ਸੀ ਤੇ ਲਾਠੀਚਾਰਜ ਵੀ ਕੀਤਾ ਗਿਆ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਗ੍ਰਿਫਤਾਰ ਕੀਤੇ ਸਨ । ਪਰ ਪੁਲਿਸ ਪ੍ਰਸ਼ਾਸਨ ਜ਼ਿਆਦਾ ਕਾਮਯਾਬ ਨਹੀਂ ਹੋ ਸਕਿਆ। ਜਿਸ ਤੋਂ ਬਾਅਦ ਪੰਜਾਬ ਦੀਆਂ ਵੱਖ ਵੱਖ ਕਿਸਾਨ ਜਥੇਬੰਦੀਆਂ ਵਿੱਚ ਸਰਕਾਰ ਖ਼ਿਲਾਫ਼ ਰੋਸ ਪਾਇਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਹੁਣ ਸੰਯੁਕਤ ਕਿਸਾਨ ਮੋਰਚੇ ਨੇ ਜੀਰਾ ਵਿਖੇ ਸ਼ਰਾਬ ਦੀ ਫੈਕਟਰੀ ਅੱਗੇ ਧਰਨਾ ਲਾ ਕੇ ਬੈਠੇ ਕਿਸਾਨਾਂ ਦੀ ਸਪੋਟ ਕਰ ਦਿੱਤੀ ਹੈ।
ਅੱਜ ਜੀਰਾ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ 32 ਕਿਸਾਨ ਆਗੂ ਪੁੱਜਣਗੇ। ਇਸ ਮਗਰੋਂ ਐਸਕੇਐਮ ਦੇ ਸੱਦੇ ਉਤੇ ਵੱਡਾ ਇਕੱਠ ਹੋਵੇਗਾ। ਪੁਲਿਸ ਦੀ ਇਸ ਕਾਰਵਾਈ ਵਿਰੁੱਧ ਤਲਵੰਡੀ ਸਾਬੋ ਵਿਖੇ ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਵੱਡੀ ਗਿਣਤੀ ਵਿਚ ਕਿਸਾਨ ਜ਼ੀਰਾ ਵਿਖੇ ਸੰਘਰਸ਼ ਵਿਚ ਹਿੱਸਾ ਲੈਣ ਲਈ ਪੁੱਜੇ।