Image default
ਤਾਜਾ ਖਬਰਾਂ

Breaking–ਕਿਸਾਨ ਆਗੂ ਰਾਕੇਸ਼ ਟਿਕੈਤ ਪਹੁੰਚੇ ਮੂਸੇਵਾਲਾ ਦੇ ਘਰ, ਪਿਤਾ ਨੇ ਦੱਸਿਆ ਮੂਸੇਵਾਲਾ ਦਾ ਸੁਪਨਾ

ਮਾਨਸਾ , 2 ਜੂਨ – (ਪੰਜਾਬ ਡਾਇਰੀ) ਸਿੱਧੂ ਮੂਸੇਵਾਲਾ ਦੀ ਮੌਤ ਨੂੰ ਚਾਰ ਦਿਨ ਬੀਤ ਚੁੱਕੇ ਹਨ ਪਰ ਅਜੇ ਵੀ ਵੱਖ-ਵੱਖ ਸ਼ਖਸੀਅਤਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝੇ ਕੀਤੇ ਜਾਣ ਦਾ ਸਿਲਸਿਲਾ ਜਾਰੀ ਹੈ। ਕਿਸਾਨ ਆਗੂ ਰਾਕੇਸ਼ ਟਿਕੈਤ ਮੂਸੇਵਾਲਾ ਦੇ ਘਰ ਪਿੰਡ ਮੂਸਾ ਪਹੁੰਚੇ ਜਿਥੇ ਉਨ੍ਹਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਇਸ ਮੌਕੇ ਟਿਕੈਤ ਨੇ ਕਿਹਾ ਮੂਸੇਵਾਲਾ ਇੱਕ ਉਭਰਦਾ ਹੋਇਆ ਕਲਾਕਾਰ ਸੀ ਜਿਸ ਦੇ ਜਾਣ ਨਾਲ ਨਾ ਸਿਰਫ ਪਰਿਵਾਰ ਨੂੰ ਸਗੋਂ ਸਮਾਜ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਜਿਸ ਪਰਿਵਾਰ ਨਾਲ ਅਜਿਹੀ ਘਟਨਾ ਵਾਪਰਦੀ ਹੈ, ਉਸ ਦਾ ਅਹਿਸਾਸ ਸਿਰਫ ਉਹ ਹੀ ਜਾਣ ਸਕਦਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਆਪਣੇ ਪਰਿਵਾਰ ਦਾ ਇਕਲੌਤਾ ਬੱਚਾ ਸੀ, ਜਿਸ ਕਾਰਨ ਮਾਪਿਆਂ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਟਿਕੈਤ ਨੇ ਕਿਹਾ ਕਿ ਮੂਸੇਵਾਲਾ ਦੇ ਪਿਤਾ ਮਿਲਟਰੀ ਵਿੱਚ ਹੋਣ ਕਾਰਨ ਕਾਫੀ ਮਜ਼ਬੂਤ ਹਨ।
ਮੂਸੇਵਾਲਾ ਦੇ ਪਿਤਾ ਨੇ ਦੱਸਿਆ ਕਿ ਸਿੱਧੂ ਦਾ ਸੁਪਨਾ ਸੀ ਕਿ ਉਹ ਮਾਨਸਾ ਵਿਚ ਕੈਂਸਰ ਹਸਪਤਾਲ ਬਣਾਏਗਾ। ਸ਼ੋਅ ਨਾਲ ਜੋ ਪੈਸੇ ਕਮਾਏਗਾ ਉਸ ਨੂੰ ਹਸਪਤਾਲ ਬਣਾਉਣ ਵਿਚ ਲਗਾਏਗਾ ਪਰ ਉਸ ਦਾ ਇਹ ਸੁਪਨਾ ਅਧੂਰਾ ਹੀ ਰਹਿ ਗਿਆ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਪੰਜਾਬ ਵਿੱਚ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਕਾਰਨ ਲੋਕ ਜ਼ਿਆਦਾਤਰ ਬਾਹਰ ਸ਼ਿਫਟ ਹੋ ਰਹੇ ਹਨ ਤੇ ਸੂਬੇ ਨੂੰ ਕਾਫੀ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਏ ਦਿਨ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਕਾਰਨ ਲੋਕ ਦਹਿਸ਼ਤ ਵਿੱਚ ਹਨ, ਜੋ ਕਿ ਗਲਤ ਹੈ।

Related posts

Breaking- ਪੰਜਾਬ ਦੀ ਗੁਆਚੀ ਸ਼ਾਨ ਬਹਾਲ ਕਰਨ ਅਤੇ ਮੁੜ ਸੂਬੇ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣਾ, ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ

punjabdiary

ਮੋਹਾਲੀ ਧਮਾਕਾ ਮਾਮਲਾ- ਹਮਲੇ ਲਈ ਵਰਤੇ ਗਏ 3 ਮੋਬਾਈਲ ਫੋਨ ਅਤੇ 1 ਫਾਰਚੂਨਰ ਕਾਰ ਬਰਾਮਦ

punjabdiary

Breaking- ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ 13 ਅਗਸਤ ਨੂੰ ਵਿੱਤ ਮੰਤਰੀ ਪੰਜਾਬ ਦੀ ਸੰਗਰੂਰ ਰਿਹਾਇਸ਼ ਵੱਲ ਕਾਲੇ ਚੋਲੇ ਪਾ ਕੇ ਕੀਤਾ ਜਾਵੇਗਾ ਰੋਸ ਮਾਰਚ

punjabdiary

Leave a Comment