Image default
ਤਾਜਾ ਖਬਰਾਂ

Breaking- ਕਿਸਾਨ ਜਥੇਬੰਦੀਆਂ ਨੇ ਆਪਣੀਆਂ ਮੰਗਾਂ ਸੰਬੰਧੀ ਇਕ ਪੱਤਰ ਸੰਸਦ ਮੈਂਬਰ ਸੰਤ ਬਾਬਾ ਬਲਵੀਰ ਸਿੰਘ ਸੀਚੇਵਾਲ ਨੂੰ ਸੌਂਪਿਆ

Breaking- ਕਿਸਾਨ ਜਥੇਬੰਦੀਆਂ ਨੇ ਆਪਣੀਆਂ ਮੰਗਾਂ ਸੰਬੰਧੀ ਇਕ ਪੱਤਰ ਸੰਸਦ ਮੈਂਬਰ ਸੰਤ ਬਾਬਾ ਬਲਵੀਰ ਸਿੰਘ ਸੀਚੇਵਾਲ ਨੂੰ ਸੌਂਪਿਆ

ਸੁਲਤਾਨਪੁਰ ਲੋਧੀ, 12 ਦਸੰਬਰ – (ਬਾਬੂਸ਼ਾਹੀ ਨੈਟਵਰਕ) ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਵੱਖ-ਵੱਖ ਕਿਸਾਨ-ਮਜ਼ਦੂਰ ਜਥੇਬੰਦੀਆਂ ਵੱਲੋਂ ਭਾਰਤ ਦੇ ਕਿਸਾਨਾਂ, ਮਜ਼ਦੂਰਾਂ ਦੀਆਂ ਲੰਬਿਤ ਮੰਗਾ ਦੇ ਹੱਲ ਲਈ ਠੋਸ ਕਦਮ ਚੁੱਕਣ ਹਿੱਤ, ਪਾਰਲੀਮੈਂਟ ਵਿਚ ਆਵਾਜ਼ ਬੁਲੰਦ ਕਰਨ ਲਈ ਇੱਕ ਮੰਗ ਪੱਤਰ ਰਾਜ ਸਭਾ ਦੇ ਸੰਸਦ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੂੰ ਸੌਂਪਿਆ ਗਿਆ। ਉਹਨਾਂ ਦੀ ਗੈਰ-ਹਾਜ਼ਰੀ ਵਿੱਚ ਉਨ੍ਹਾਂ ਦੇ ਸੇਵਾਦਾਰ ਨੂੰ ਮੰਗ ਪੱਤਰ ਦਿੱਤਾ ਗਿਆ। ਮੰਗ ਪੱਤਰ ਵਿਚ ਸਪਸ਼ਟ ਕੀਤਾ ਗਿਆ ਹੈ ਕਿ ਕੇਂਦਰ ਸਰਕਾਰ ਵੱਲੋਂ ਦਸੰਬਰ 2021 ਵਿਚ ਤਿੰਨ ਕਾਲੇ ਕਾਨੂੰਨ ਵਾਪਸ ਲੈਣ ਮੌਕੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸੰਬੰਧੀ ਗਰੰਟੀ ਕਾਨੂੰਨ, ਬਿਜਲੀ ਸੋਧ ਬਿੱਲ 2022 ਪਾਸ ਨਾ ਕਰਨ, ਕਿਸਾਨਾਂ ਦੇ ਕਰਜ਼ਿਆਂ ਦੀ ਮੁਆਫੀ ਸਬੰਧੀ ਕਾਰਵਾਈ ਕਰਨ, ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਵਾਰਸਾਂ ਨੂੰ ਮੁਆਵਜ਼ਾ ਦੇਣ ਅਤੇ ਮੁੜ ਵਸੇਬੇ ਸਬੰਧੀ ਉਕਤ ਮੰਗਾਂ ਦੀ ਪੂਰਤੀ ਸਬੰਧੀ ਸੰਯੁਕਤ ਕਿਸਾਨ ਮੋਰਚੇ ਦੀਆਂ ਕਿਸਾਨ ਜਥੇਬੰਦੀਆਂ ਨੂੰ ਲਿਖਤੀ ਭਰੋਸਾ ਦਿੱਤਾ ਸੀ। ਪਰ ਕਿਸਾਨ ਅੰਦੋਲਨ ਨੂੰ ਮੁਲਤਵੀ ਹੋਣ ਤੋਂ ਬਾਅਦ ਭਾਰਤ ਸਰਕਾਰ ਤੇ ਰਾਜਾਂ ਦੀਆਂ ਸਰਕਾਰਾਂ ਵੱਲੋਂ ਉਕਤ ਮੰਗਾਂ ਦੀ ਪੂਰਤੀ ਲਈ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ। ਤਕਰੀਬਨ ਇੱਕ ਸਾਲ ਤੋਂ ਵੀ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਜਿਸ ਦੇ ਰੋਸ ਵਜੋਂ ਉਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਸਮੂਹ ਜਥੇਬੰਦੀਆਂ ਦੇ ਆਗੂਆਂ ਵੱਲੋਂ ਵੱਡੀ ਗਿਣਤੀ ਵਿੱਚ ਇਕੱਤਰ ਹੋ ਕੇ ਸੰਸਦ ਮੈਂਬਰ ਪਦਮ ਸ੍ਰੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੂੰ ਮੰਗ ਪੱਤਰ ਦੇ ਕੇ ਚੱਲ ਰਹੇ ਸੈਸ਼ਨ ਵਿਚ ਆਵਾਜ਼ ਉਠਾਉਣ ਅਤੇ ਕੇਂਦਰ ਸਰਕਾਰ ਤੇ ਦਬਾਅ ਪਾ ਕੇ ਮੰਗਾਂ ਪੂਰੀਆਂ ਕਰਵਾਉਣ ਦੀ ਅਪੀਲ ਕੀਤੀ। ਮੰਗ ਪੱਤਰ ਵਿਚ ਐਮ ਐਸ ਪੀ ਗਰੰਟ ਕਾਨੂੰਨ, ਬਿਜਲੀ ਸੋਧ ਬਿੱਲ 2022 ਵਾਪਸ ਲੈਣ, ਕਰਜ਼ੇ ਮੁਆਫ਼ ਕਰਨ, ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੋਨੀਆਂ ਦੇ ਕਿਸਾਨਾਂ ਦੇ ਕਤਲ ਦੇ ਮੁੱਖ ਸਾਜ਼ਿਸ਼ਕਰਤਾ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੋਨੀ ਨੂੰ ਮੰਤਰੀ ਮੰਡਲ ਚੋਂ ਬਰਖਾਸਤ ਕਰਕੇ ਕੇਸ ਚਲਾਉਣ, ਫਸਲਾਂ ਦੀ ਵਿਆਪਕ ਅਤੇ ਪ੍ਰਭਾਵੀ ਫਸਲ ਬੀਮਾ ਯੋਜਨਾ ਲਾਗੂ ਕਰਨ, ਪੰਜਾਬ ਵਿੱਚੋਂ ਲੰਘਦੇ ਦੋ ਨੈਸ਼ਨਲ ਹਾਈਵੇਅ ਲਈ ਐਕਵਾਇਰ ਕੀਤੀ ਜ਼ਮੀਨ ਦਾ ਯੋਗ ਅਤੇ ਇਕਸਾਰ ਮੁਆਵਜ਼ਾ ਦੇਣ ਆਦਿ ਮੰਗਾਂ ਸ਼ਾਮਲ ਕੀਤੀਆਂ ਗਈਆਂ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਰਸ਼ਪਾਲ ਸਿੰਘ ਸਕੱਤਰ ਪੰਜਾਬ ਕਿਰਤੀ ਕਿਸਾਨ ਯੂਨੀਅਨ, ਅਮਰਜੀਤ ਸਿੰਘ ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਨਰਿੰਦਰ ਸਿੰਘ ਸੋਨੀਆ ਸਰਪ੍ਰਸਤ ਸੰਯੁਕਤ ਕਿਸਾਨ ਮੋਰਚਾ ਸੁਲਤਾਨਪੁਰ ਲੋਧੀ ,ਰਘਬੀਰ ਸਿੰਘ ਮਹਿਰਵਾਲਾ, ਬਲਵਿੰਦਰ ਸਿੰਘ ਭੁੱਲਰ ਜ਼ਿਲਾ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ, ਨਿਰਮਲ ਸਿੰਘ ਸ਼ੇਰਪੁਰ ਸੱਧਾ ਪੇਂਡੂ ਮਜ਼ਦੂਰ ਯੂਨੀਅਨ, ਮੁਖ਼ਤਾਰ ਸਿੰਘ ਚੰਦੀ ਸਾਹਿਤ ਸਭਾ, ਦਿਆਲ ਸਿੰਘ ਦੀਪੇਵਾਲ, ਨਵਦੀਪ ਸਿੰਘ, ਜੋਗਿੰਦਰ ਸਿੰਘ ਜੋਸ਼, ਸੁਰਜੀਤ ਸਿੰਘ ਠੱਟਾ, ਨੰਬਰਦਾਰ ਹਰਵੰਤ ਸਿੰਘ ਮੋਠਾਂਵਾਲਾ, ਪਰਮਜੀਤ ਸਿੰਘ, ਮਹਿੰਦਰ ਸਿੰਘ ਬਾਜਾ, ਬਲਕਾਰ ਸਿੰਘ, ਮਲਕੀਤ ਸਿੰਘ ਮੀਰੇ, ਗੁਰਦੀਪ ਸਿੰਘ, ਸੀਤਲ ਸਿੰਘ, ਸਵਰਨ ਸਿੰਘ, ਟਹਿਲ ਸਿੰਘ, ਬਲਵਿੰਦਰ ਸਿੰਘ, ਪਰਗਨ ਸਿੰਘ, ਰਾਜਬੀਰ ਸਿੰਘ, ਬਲਵਿੰਦਰ ਸਿੰਘ, ਸੁਖਦੇਵ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

Related posts

Breaking- ਕਣਕ ਦੀ ਗੁਲਾਬੀ ਸੁੰਡੀ ਤੋਂ ਨਾਂ ਘਬਰਾਉਣ ਕਿਸਾਨ – ਮੁੱਖ ਖੇਤੀਬਾੜੀ ਅਫਸਰ

punjabdiary

Breaking- ਗੁਰੂ ਘਰ ਵਿਚ ਦਾਖਲ ਹੋ ਕਿ ਦੋ ਵਿਅਕਤੀਆਂ ਵੱਲੋਂ ਗੁਰੂ ਘਰ ਦੀ ਬੇਅਦਬੀ ਕੀਤੀ ਗਈ

punjabdiary

Breking News–ਥਾਣੇ ਵਿੱਚ ਜਮ੍ਹਾਂ ਅਸਲਾ ਨਸ਼ਾ ਤਸਕਰਾਂ ਕੋਲੋਂ ਬਰਾਮਦ

punjabdiary

Leave a Comment