Breaking- ਕੀ ਨਾਜਾਇਜ਼ ਮਾਈਨਿੰਗ ਕਾਰਨ ਬਣੇ ਖੱਡ, ਅੱਤਵਾਦੀ ਲਈ ਘੁਸਪੈਠ ਦਾ ਕਾਰਨ ਬਣ ਸਕਦੇ ਹਨ: ਹਾਈ ਕੋਰਟ
ਚੰਡੀਗੜ੍ਹ, 28 ਜੁਲਾਈ – (ਪੰਜਾਬ ਡਾਇਰੀ) ਪੰਜਾਬ-ਹਰਿਆਣਾ ਹਾਈ ਕੋਰਟ ਨੇ ਕੇਂਦਰ ਸਰਕਾਰ ਤੋਂ ਪੁੱਛਿਆ ਹੈ ਕਿ ਕੀ ਨਾਜਾਇਜ਼ ਮਾਈਨਿੰਗ ਕਾਰਨ ਬਣ ਰਹੇ ਖੱਡੇ ਅੱਤਵਾਦੀਆਂ ਲਈ ਭਾਰਤ ਵਿੱਚ ਘੁਸਪੈਠ ਕਰਨ ਦਾ ਰਾਹ ਬਣ ਰਹੇ ਹਨ? ਨਾਲ ਹੀ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਨਾਜਾਇਜ਼ ਮਾਈਨਿੰਗ ਕਾਰਨ ਕੌਮੀ ਸੁਰੱਖਿਆ ਨੂੰ ਖ਼ਤਰੇ ਬਾਰੇ ਫ਼ੌਜ ਤੇ ਬੀਐਸਐਫ ਤੋਂ ਰਿਪੋਰਟ ਮੰਗਦਿਆਂ ਕੇਂਦਰ ਸਰਕਾਰ ਨੂੰ ਹਾਈ ਕੋਰਟ ਵਿੱਚ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ। ਪੰਜਾਬ ਦੇ ਮੁੱਖ ਸਕੱਤਰ ਨੂੰ ਹਲਫਨਾਮਾ ਦਾਇਰ ਕਰਨ ਦੇ ਹੁਕਮ ਦਿੱਤੇ ਹਨ ਕਿ ਕੀ ਨਾਜਾਇਜ਼ ਮਾਈਨਿੰਗ ਦੇਸ਼ ਦੀ ਸੁਰੱਖਿਆ ਲਈ ਖ਼ਤਰਾ ਹੈ ਜਾਂ ਨਹੀਂ?
ਚੰਡੀਗੜ੍ਹ ਵਾਸੀ ਐਡਵੋਕੇਟ ਗੁਰਬੀਰ ਸਿੰਘ ਪੰਨੂ ਨੇ ਪੰਜਾਬ ‘ਚ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ਉਤੇ ਸੁਣਵਾਈ ਸ਼ੁਰੂ ਹੁੰਦੇ ਹੀ ਪਟੀਸ਼ਨਰ ਨੇ ਦੱਸਿਆ ਕਿ ਹਾਈ ਕੋਰਟ ਦੇ ਹੁਕਮਾਂ ਦੇ ਬਾਵਜੂਦ ਦਰਿਆ ‘ਚ ਮਿੱਥੀ ਹੱਦ ਤੋਂ ਵੱਧ ਮਾਈਨਿੰਗ ਕੀਤੀ ਜਾ ਰਹੀ ਹੈ।