Image default
ਤਾਜਾ ਖਬਰਾਂ

Breaking- ਕੇਂਦਰ ਸਰਕਾਰ ਨੇ ਕੀਤੇ 16 ਲੱਖ ਕਰੋੜ ਰੁਪਏ ਇਕੱਠੇ, ਆਮ ਆਦਮੀ ‘ਤੇ GST ਅਤੇ ਮਹਿੰਗਾਈ ਦੀ ਮਾਰ ਕਿਉ – ਰਾਘਵ ਚੱਢਾ

Breaking- ਕੇਂਦਰ ਸਰਕਾਰ ਨੇ ਕੀਤੇ 16 ਲੱਖ ਕਰੋੜ ਰੁਪਏ ਇਕੱਠੇ, ਆਮ ਆਦਮੀ ‘ਤੇ GST ਅਤੇ ਮਹਿੰਗਾਈ ਦੀ ਮਾਰ ਕਿਉ – ਰਾਘਵ ਚੱਢਾ

ਚੰਡੀਗੜ੍ਹ, 22 ਜੁਲਾਈ – (ਪੰਜਾਬ ਡਾਇਰੀ) ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਆਮ ਆਦਮੀ ਮਹਿੰਗਾਈ ਦੀ ਮਾਰ ਹੇਠ ਕਿਉਂ ਆ ਰਿਹਾ ਹੈ ਜਦੋਂ ਕਿ ਪਿਛਲੇ ਛੇ ਸਾਲਾਂ ‘ਚ ਕੇਂਦਰ ਸਰਕਾਰ ਨੇ ਸਿਰਫ਼ ਆਬਕਾਰੀ ਡਿਊਟੀ (ਐਕਸਾਈਜ਼ ਡਿਊਟੀ ਕੁਲੈਕਸ਼ਨ) ਤੋਂ 16 ਲੱਖ ਕਰੋੜ ਰੁਪਏ ਤੋਂ ਵੱਧ ਦੀ ਵਸੂਲੀ ਕੀਤੀ ਹੈ। ਸੰਸਦ ਮੈਂਬਰ ਰਾਘਵ ਚੱਢਾ ਵੱਲੋਂ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਕੇਂਦਰ ਸਰਕਾਰ ਨੇ ਸੰਸਦ ਵਿੱਚ ਖੁਲਾਸਾ ਕੀਤਾ ਕਿ ਸਰਕਾਰ ਨੇ 2016 ਤੋਂ ਲੈ ਕੇ ਹੁਣ ਤੱਕ ਪੈਟਰੋਲੀਅਮ ਪਦਾਰਥਾਂ ‘ਤੇ ਐਕਸਾਈਜ਼ ਡਿਊਟੀ ਤੋਂ 16 ਲੱਖ ਕਰੋੜ ਰੁਪਏ ਇਕੱਠੇ ਕੀਤੇ ਹਨ।
ਰਾਘਵ ਚੱਢਾ ਨੇ ਆਪਣੇ ਟਵੀਟ ਵਿੱਚ ਕਿਹਾ, ”ਸੰਸਦ ‘ਚ ਦਾਇਰ ਕੀਤੇ ਗਏ ਮੇਰੇ ਸਵਾਲ ਦੇ ਜਵਾਬ ‘ਚ ਕੇਂਦਰ ਸਰਕਾਰ ਨੇ ਦੱਸਿਆ ਹੈ ਕਿ ਪਿਛਲੇ ਛੇ ਸਾਲਾਂ ‘ਚ ਸਰਕਾਰ ਨੇ 16 ਲੱਖ ਕਰੋੜ ਰੁਪਏ ਤੋਂ ਜ਼ਿਆਦਾ ਦੀ ਐਕਸਾਈਜ਼ ਡਿਊਟੀ ਦੀ ਵਸੂਲੀ ਕੀਤੀ ਹੈ। ਇੰਨੀ ਵਸੂਲੀ ਤੋਂ ਬਾਅਦ ਵੀ ਦੇਸ਼ ਦੇ ਆਮ ਲੋਕ ਨੂੰ 100 ਰੁਪਏ ਦਾ ਪੈਟਰੋਲ ਅਤੇ ਮਹਿੰਗਾ ਦੁੱਧ-ਦਹੀ-ਆਟਾ ਖਰੀਦਣਾ ਪਵੇਗਾ?” ਉਨ੍ਹਾਂ ਨੇ ਕਿਹਾ ਕਿ ਆਮ ਲੋਕ ਮਹਿੰਗਾਈ ਅਤੇ ਬੇਰੁਜ਼ਗਾਰੀ ਦੀ ਦੋਹਰੀ ਮਾਰ ਝੱਲ ਰਹੇ ਹਨ। ਜਿਹੜੇ ਛੇ ਸਾਲਾਂ ਦੌਰਾਨ ਕੇਂਦਰ ਨੇ 16 ਲੱਖ ਕਰੋੜ ਰੁਪਏ ਇਕੱਠੇ ਕੀਤੇ ਉਸੇ ਸਮੇਂ ਵਿੱਚ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ 5 ਵਾਰ ਵਧਾਈ ਗਈ ਸੀ।
ਸਰਕਾਰ ਨੇ ਤੇਲ ਦੀਆਂ ਕੀਮਤਾਂ ਵਧਾ ਕੇ 16 ਲੱਖ ਕਰੋੜ ਰੁਪਏ ਇਕੱਠੇ ਕਰ ਲਏ ਪਰ ਫਿਰ ਵੀ ਆਮ ਲੋਕ ਖਾਣ-ਪੀਣ ਦੀਆਂ ਜ਼ਰੂਰੀ ਵਸਤਾਂ ‘ਤੇ ਜੀਐਸਟੀ ਅਦਾ ਕਰਨ ਲਈ ਮਜ਼ਬੂਰ ਹਨ। ਆਬਕਾਰੀ ਡਿਊਟੀ ਦੀ ਮਾੜੀ ਵਰਤੋਂ ਨੂੰ ਲੈ ਕੇ ਭਾਜਪਾ ਸਰਕਾਰ ‘ਤੇ ਸਵਾਲ ਉਠਾਉਂਦੇ ਹੋਏ ਉਨ੍ਹਾਂ ਨੇ ਜਵਾਬ ਮੰਗਿਆ ਕਿ ਦੇਸ਼ ਦੇ ਆਮ ਲੋਕਾਂ ਨੂੰ ਇਸ ਵੱਡੀ ਮਾਲੀਆ ਵਸੂਲੀ ਦਾ ਕੋਈ ਲਾਭ ਕਿਉਂ ਨਹੀਂ ਮਿਲ ਰਿਹਾ।

Related posts

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੂੰ ਟਰਾਂਸਪੋਰਟ ਵਿਭਾਗ ਨੇ ਨੋਟਿਸ ਕੀਤਾ ਜਾਰੀ, ਮੰਤਰੀ ਵਾਲੀ ਗੱਡੀ ਕਰੋ ਵਾਪਸ

punjabdiary

Breaking- ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਕਿਹਾ ਪੰਜਾਬ ਸਰਕਾਰ ਨੇ ਆਪਣਾ ਵਾਅਦਾ ਪੂਰਾ ਕੀਤਾ ਇਸ ਵਾਰ ਬਿਜਲੀ ਦਾ ਬਿਲ ‘ਜ਼ੀਰੋ’ ਆਇਆ

punjabdiary

ਮੰਤਰੀ ਚੀਮਾ ਵੱਲੋਂ ਕਰ ਅਧਿਕਾਰੀਆਂ ਨੂੰ 16 ਅਗਸਤ ਤੱਕ ਰਹਿੰਦੀਆਂ ਫਰਮਾਂ ਦੁਆਰਾ ਬਕਾਇਆ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼

punjabdiary

Leave a Comment