Breaking- ਕੈਦੀ ਦੀ ਪੁਲਿਸ ਦੀ ਕੜੀ ਨਿਗਰਾਨੀ ਹੇਠੋ ਹੋਇਆ ਫਰਾਰ
ਚੰਡੀਗੜ੍ਹ, 13 ਅਗਸਤ – (ਪੰਜਾਬ ਡਾਇਰੀ) ਪਟਿਆਲਾ ਸੈਂਟਰਲ ਜੇਲ੍ਹ ਤੋਂ ਹੈਰਾਨ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਕੇਂਦਰੀ ਜੇਲ੍ਹ ਪਟਿਆਲਾ ਦੇ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਕੈਦੀ ਮਨਿੰਦਰ ਸਿੰਘ ਉਰਫ ਗੋਨਾ ਉਰਫ ਮਨੀ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਲੁਬਾਨਾ ਕਰਮੁ, ਥਾਣਾ ਬਖਸ਼ੀਵਾਲਾ, ਮੁੱਕਦਮਾ ਨੰ. 47 ਮਿਤੀ 31.07.2022, ਥਾਣਾ ਬਖਸ਼ੀਵਾਲਾ ਅ/ਧ- 399,402 ਆਈ.ਪੀ.ਸੀ ਅਤੇ ਮੁੱਕਦਮਾ ਨੰ. 122 ਮਿਤੀ 30.06.2022 ਥਾਣਾ- ਸਿਟੀ ਸੰਗਰੂਰ, ਅ/ਧ- 379-ਬੀ,34 ਆਈ.ਪੀ.ਸੀ ਵਿੱਚ ਜੇਲ੍ਹ ਅੰਦਰ ਬੰਦ ਸੀ।
ਜਦੋਂ ਪੁਲਿਸ ਮਨਿੰਦਰ ਸਿੰਘ ਉਰਫ਼ ਗੋਨਾ ਨੂੰ ਪੇਸ਼ੀ ਤੇ ਲਿਜਾਣ ਲਈ ਉਸਦੀ ਬੈਰਕ ਜਾਂਦੀ ਹੈ ਤਾਂ ਉਥੇ ਉਹ ਨਹੀਂ ਸੀ। ਜਿਸ ਨਾਲ ਜੇਲ੍ਹ ਪ੍ਰਸ਼ਾਸਨ ਵਿਚ ਭਗਦੜ ਮਚ ਗਈ।
ਜਦੋਂ ਪੁਲਸ ਵੱਲੋਂ ਜੇਲ੍ਹ ਦੇ ਸੀ. ਸੀ. ਟੀ. ਵੀ. ਕੈਮਰੇ ਚੈੱਕ ਕੀਤੇ ਗਏ ਤਾਂ ਸਵੇਰੇ ਕਰੀਬ 7.15 ਵਜੇ ਉਕਤ ਕੈਦੀ ਮਨਿੰਦਰ ਸਿੰਘ ਡਿਊੜੀ ਦੀ ਛੱਤ ਉਪਰ ਚੜ੍ਹਦਾ ਦਿਖਾਈ ਦਿੱਤਾ, ਜਿਸ ਦਾ ਅਰਥ ਇਹ ਹੋਇਆ ਕਿ ਕੈਦੀ ਭੱਜ ਗਿਆ। ਪੁਲਿਸ ਕੈਦੀ ਨੂੰ ਲੱਭਣ ਵਿਚ ਲੱਗੀ ਹੋਈ ਹੈ।