Breaking- ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਦਾ ਘਿਰਾਓ ਕਰਨ ਆਏ ਕਿਸਾਨਾਂ ਤੇ ਪੁਲਿਸ ਅਧਿਕਾਰੀਆਂ ਵਿਚਕਾਰ ਮਾਹੌਲ ਤਣਾਅਪੂਰਨ
ਹੁਸ਼ਿਆਰਪੁਰ, 12 ਸਤੰਬਰ – ਅੱਜ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਹੱਕੀ ਮੰਗਾਂ ਲਈ ਪੰਜਾਬ ਸਰਕਾਰ ਤੇ ਮੰਤਰੀਆਂ ਵਿਰੁੱਧ ਸੰਘਰਸ਼ ਵਿੱਢਿਆ ਹੋਇਆ ਹੈ। ਇਸ ਤਹਿਤ ਅੱਜ ਹੁਸ਼ਿਆਰਪੁਰ ਵਿਚ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਦਾ ਘਿਰਾਓ ਕਰਨ ਆਏ ਕਿਸਾਨਾਂ ਤੇ ਪੁਲਿਸ ਅਧਿਕਾਰੀਆਂ ਵਿਚਕਾਰ ਮਾਹੌਲ ਤਣਾਅਪੂਰਨ ਹੋ ਗਿਆ।
ਕਿਸਾਨ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਦਾ ਘਿਰਾਓ ਕਰਨ ਲਈ ਅੱਗੇ ਵੱਧ ਰਹੇ ਸਨ ਪਰ ਪੁਲਿਸ ਨੇ ਮੁਜ਼ਾਹਰਾਕਾਰੀ ਕਿਸਾਨਾਂ ਨੂੰ ਰੋਕਣ ਲਈ ਬੈਰੀਕੇਡ ਲਗਾ ਦਿੱਤੇ। ਕਿਸਾਨਾਂ ਨੇ ਬੈਰੀਕੇਡ ਉਤੇ ਟਰੈਕਟਰ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਤੇ ਇਸ ਦੌਰਾਨ ਮਾਹੌਲ ਕਾਫੀ ਭਖ ਗਿਆ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਝੂਠੇ ਵਾਅਦੇ ਕਰਕੇ ਸੱਤਾ ਵਿਚ ਆਈ ਹੈ ਤੇ ਲੋਕਾਂ ਨਾਲ ਕੀਤਾ ਵਾਅਦਾ ਕੋਈ ਵੀ ਪੂਰਾ ਨਹੀਂ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਆਪਣੀਆਂ 12 ਸੂਤਰੀ ਮੰਗਾਂ ਨੂੰ ਲੈ ਕੇ ਉਹ ਘਿਰਾਓ ਕਰਨ ਆਏ ਨੇ ਪਰੰਤੂ ਅੱਜ ਤਕ ਮੰਤਰੀ ਵੱਲੋਂ ਕਦੇ ਵੀ ਮੀਟਿੰਗ ਨਹੀਂ ਕੀਤੀ ਗਈ ਤੇ ਮੁੱਖ ਮੰਤਰੀ ਵੀ ਕਿਸਾਨਾਂ ਨਾਲ ਮੀਟਿੰਗ ਕਰਨ ਤੋਂ ਭੱਜ ਰਿਹਾ ਹੈ। ਇਸ ਕਾਰਨ ਕਿਸਾਨਾਂ ਵਿਚ ਗੁੱਸੇ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਅੱਜ 4 ਘੰਟਿਆਂ ਲਈ ਘਿਰਾਓ ਕੀਤਾ ਜਾ ਰਿਹਾ ਹੈ ਤੇ ਲੋੜ ਪੈਣ ਉਤੇ ਉਹ ਪੱਕੇ ਤੌਰ ਉਤੇ ਵੀ ਬੈਠ ਜਾਣਗੇ ਤੇ ਸਰਕਾਰ ਨੂੰ ਸਬਕ ਸਿਖਾ ਕੇ ਹੀ ਉਠਣਗੇ।