Image default
ਤਾਜਾ ਖਬਰਾਂ

Breaking- ਕੈਬਨਿਟ ਮੰਤਰੀ ਸ੍ਰੀ ਚੇਤਨ ਸਿੰਘ ਜੌੜਾਮਾਜਰਾ ਗਣਤੰਤਰ ਦਿਵਸ ਸਮਾਰੋਹ ਦੇ ਮੁੱਖ ਮਹਿਮਾਨ ਹੋਣਗੇ-ਡਿਪਟੀ ਕਮਿਸ਼ਨਰ

Breaking- ਕੈਬਨਿਟ ਮੰਤਰੀ ਸ੍ਰੀ ਚੇਤਨ ਸਿੰਘ ਜੌੜਾਮਾਜਰਾ ਗਣਤੰਤਰ ਦਿਵਸ ਸਮਾਰੋਹ ਦੇ ਮੁੱਖ ਮਹਿਮਾਨ ਹੋਣਗੇ-ਡਿਪਟੀ ਕਮਿਸ਼ਨਰ

ਗਣਤੰਤਰ ਦਿਵਸ ਦੀ ਫੁੱਲ ਡਰੈੱਸ ਰਿਹਰਸਲ ਹੋਈ

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਲਿਆ ਪ੍ਰਬੰਧਾ ਦਾ ਜਾਇਜ਼ਾ

ਫਰੀਦਕੋਟ, 24 ਜਨਵਰੀ – (ਪੰਜਾਬ ਡਾਇਰੀ) ਗਣਤੰਤਰ ਦਿਵਸ ਦੇ ਜ਼ਿਲਾ ਪੱਧਰੀ ਸਮਾਗਮ ਇਥੋ ਦੇ ਨਹਿਰੂ ਸਟੇਡੀਅਮ ਵਿਖੇ ਪੂਰੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾਵੇਗਾ । ਜਿਸ ਸਬੰਧੀ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ।ਇਸ ਜਿਲ੍ਹਾ ਪੱਧਰੀ ਸਮਾਗਮ ਦੇ ਮੁੱਖ ਮਹਿਮਾਨ ਸੁਤੰਤਰਤਾ ਸੈਨਾਨੀ, ਰੱਖਿਆ ਸੇਵਾਵਾਂ ਭਲਾਈ, ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ ਪੰਜਾਬ ਸ੍ਰੀ ਚੇਤਨ ਸਿੰਘ ਜੌੜਾਮਾਜਰਾ ਹੋਣਗੇ ਅਤੇ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਜਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਨਗੇ।ਇਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਦੀ ਅਗਵਾਈ ਹੇਠ ਹੋਈ।ਇਸ ਮੌਕੇ ਐਸ.ਐਸ.ਪੀ. ਸ: ਰਾਜਪਾਲ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਇਸ ਉਪਰੰਤ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਦੱਸਿਆ ਕਿ ਇਸ ਵਾਰ ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਜਵਾਨ, ਪੰਜਾਬ ਹੋਮ ਗਾਰਡ ਅਤੇ ਐਨ.ਸੀ.ਸੀ. ਦੀ ਪਰੇਡ ਤੋਂ ਇਲਾਵਾ ਫ਼ੌਜ ਦੇ ਬੈਂਡ ਦੀ ਪੇਸ਼ਕਾਰੀ ਕੀਤੀ ਕੀਤੀ ਜਾਵੇਗੀ। ਬੱਚਿਆਂ ਦਾ ਪੀ. ਟੀ ਸ਼ੋਅ ਅਤੇ ਸੱਭਿਆਚਾਰਕ ਵੰਨਗੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੀਆਂ । ਉਨਾਂ ਦੱਸਿਆ ਕਿ ਸਮਾਗਮ ਦੌਰਾਨ ਵਿਭਾਗਾਂ ਵੱਲੋਂ ਕੱਢੀਆਂ ਜਾਣ ਵਾਲੀਆਂ ਝਾਕੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੀਆਂ।
ਡਿਪਟੀ ਕਮਿਸ਼ਨਰ ਨੇ ਜ਼ਿਲੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਜਾਵੇ ਕਿਉਂਕਿ 26 ਜਨਵਰੀ 1950 ਨੂੰ ਸਾਡਾ ਸੰਵਿਧਾਨ ਲਾਗੂ ਹੋਇਆ ਸੀ, ਜੋ ਕਿ ਸਮੂਹ ਦੇਸ਼ ਵਾਸੀਆਂ ਲਈ ਗੌਰਵਮਈ ਦਿਨ ਹੈ। ਉਨਾਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਉਹ ਇਸ ਸਮਾਗਮ ਦੀ ਸਫਲਤਾ ਲਈ ਤਨੋਂ-ਮਨੋਂ ਯੋਗਦਾਨ ਪਾਉਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ. ਰਾਜਪਾਲ ਸਿੰਘ, ਡੀ.ਆਰ.ਓ ਡਾ. ਅਜੀਤਪਾਲ ਸਿੰਘ ਚਹਿਲ, ਤਹਿਸੀਲਦਾਰ ਫਰੀਦਕੋਟ ਰੁਪਿੰਦਰ ਸਿੰਘ ਬੱਲ,ਤਹਿਸੀਲਦਾਰ ਜੈਤੋ ਮੈਡਮ ਲਵਪ੍ਰੀਤ ਕੌਰ, ਡੀ.ਐਸ.ਪੀ. ਸਰਬਜੀਤ ਸਿੰਘ ਬਰਾੜ, ਐਸ.ਐਮ.ਓ ਡਾ. ਚੰਦਰ ਸ਼ੇਖਰ ਤੋ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Advertisement

Related posts

ਵੱਡੀ ਖ਼ਬਰ – ਜਲਦ ਹੀ ਜਲੰਧਰ ਵਿਖੇ ਖੋਲ੍ਹੀ ਜਾਵੇਗੀ ਸਪੋਰਟ ਯੂਨੀਵਰਸਿਟੀ – ਸੀਐਮ ਭਗਵੰਤ ਮਾਨ

punjabdiary

ਵੱਡੀ ਖ਼ਬਰ – ਭਾਈ ਅੰਮ੍ਰਿਤਪਾਲ ਸਿੰਘ ਦੀ ਅਜਨਾਲਾ ਦੇ ਐੱਸਐੱਸਪੀ ਨਾਲ ਹੋਈ ਮੀਟਿੰਗ ਤੋਂ ਬਾਅਦ ਲਵਪ੍ਰੀਤ ਨੂੰ ਛੱਡਿਆ ਜਾਵੇਗਾ

punjabdiary

2024 ਬਾਰੇ ਬਾਬਾ ਵੇਂਗਾ ਦੀ ਡਰਾਉਣੀ ਭਵਿੱਖਬਾਣੀ, ਜੇਕਰ ਸੱਚੀ ਹੈ ਤਾਂ… ਤਬਾਹੀ

Balwinder hali

Leave a Comment