Image default
About us ਤਾਜਾ ਖਬਰਾਂ

Breaking- ਕੈਬਨਿਟ ਮੰਤਰੀ ਸ੍ਰੀ ਚੇਤਨ ਸਿੰਘ ਜੌੜਾਮਾਜਰਾ ਲਹਿਰਾਉਣਗੇ ਰਾਸ਼ਟਰੀ ਝੰਡਾ

Breaking- ਕੈਬਨਿਟ ਮੰਤਰੀ ਸ੍ਰੀ ਚੇਤਨ ਸਿੰਘ ਜੌੜਾਮਾਜਰਾ ਲਹਿਰਾਉਣਗੇ ਰਾਸ਼ਟਰੀ ਝੰਡਾ

ਫਰੀਦਕੋਟ, 25 ਜਨਵਰੀ – (ਪੰਜਾਬ ਡਾਇਰੀ) ਗਣਤੰਤਰ ਦਿਵਸ ਦੇ ਮੌਕੇ ਤੇ 26 ਜਨਵਰੀ 2023 ਨੂੰ ਨਹਿਰੂ ਸਟੇਡੀਅਮ, ਫਰੀਦਕੋਟ ਵਿਖੇ ਹੋਣ ਵਾਲੇ ਸਮਾਰੋਹ ਵਿੱਚ ਸੁਤੰਤਰਤਾ ਸੈਨਾਨੀ, ਰੱਖਿਆ ਸੇਵਾਵਾਂ ਭਲਾਈ, ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ ਪੰਜਾਬ ਸ੍ਰੀ ਚੇਤਨ ਸਿੰਘ ਜੌੜਾਮਾਜਰਾ ਸਵੇਰੇ 10 ਵਜੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਇਸ ਦਿਨ ਪਰੇਡ, ਮੁੱਖ ਮਹਿਮਾਨ ਦਾ ਸੰਦੇਸ਼, ਮਾਰਚ ਪਾਸਟ,ਝਾਕੀਆਂ, ਪੀ.ਟੀ. ਸ਼ੋਅ, ਸੱਭਿਆਚਾਰਕ ਪ੍ਰੋਗਰਾਮ, ਇਨਾਮ ਵੰਡ ਸਮਾਰੋਹ, ਰਾਸ਼ਟਰੀ ਗੀਤ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆ ਹਨ। ਡਿਪਟੀ ਕਮਿਸ਼ਨਰ ਨੇ ਜ਼ਿਲੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਜਾਵੇ।

Related posts

ਪੰਜਾਬ ਪਹੁੰਚਦੇ-ਪਹੁੰਚਦੇ ਮਾਨਸੂਨ ਹੋਇਆ ਸੁਸਤ ! ਸੂਬੇ ਦੇ ਕੁਝ ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ, ਨਮੀ ‘ਚ ਹੋਵੇਗਾ ਵਾਧਾ

punjabdiary

Breaking- ਇਕ ਛੋਟਾ ਬੱਚਾ SBI ਦੇ ਬੈਂਕ ‘ਚੋਂ 35 ਲੱਖ ਰੁਪਏ ਲੈ ਕੇ ਰਫੂ ਚੱਕਰ

punjabdiary

Big News -ਸਿੰਗਰ ਸੋਨੂੰ ਨਿਗਮ ‘ਤੇ ਅਣਪਛਾਤੇ ਨੌਜਵਾਨਾਂ ਵੱਲੋਂ ਹਮਲਾ

punjabdiary

Leave a Comment